‘ਤੇਰੇ ਇਸ਼ਕ ਦਾ ਗਿੱਧਾ ਪੈਂਦਾ...’: ਗੁਰਦਾਸ ਮਾਨ ਹਾਜ਼ਰ ਹੋ! !    ਨਾਰੀ ਦੇਹ ’ਤੇ ਲਾਏ ਗਏ ਜ਼ਾਬਤੇ !    ਆਪਣਾ ਕਮਰਾ !    ਪਰਾਸ਼ਰ ਝੀਲ ਦੀ ਯਾਤਰਾ !    ਉਸ ਬੋਹੜ ਨੇ ਪੁੱਛਿਆ ਸੀ !    ਅਣਿਆਈ ਮੌਤ !    ਮਿੰਨੀ ਕਹਾਣੀਆਂ !    ਬੱਚਿਓ! ਤੁਸੀਂ ਸਰੀ ਨਹੀਂ ਜਾਣਾ !    ਸੋਚਣ ਲਈ ਮਜਬੂਰ ਕਰਦੀ ਕਵਿਤਾ !    ਜ਼ੁਲਮ ਅਤੇ ਸ਼ੋਸ਼ਣ ਖ਼ਿਲਾਫ਼ ਸੰਘਰਸ਼ !    

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ

Posted On September - 17 - 2019

ਪੱਤਰ ਪ੍ਰੇਰਕ
ਅਜਨਾਲਾ, 16 ਸਤੰਬਰ

ਰੋਸ ਮੁਜ਼ਾਹਰਾ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਕਾਰਕੁਨ। -ਫੋਟੋ: ਅਸ਼ੋਕ ਸ਼ਰਮਾ

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਤਾਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਅੱਜ ਕਿਸਾਨਾਂ ਨੇ ਏਸ਼ੀਆ ਪੈਸੀਫਿਕ ਕਰ ਮੁਕਤ ਸਮਝੌਤਾ ਦਾ ਖੇਤੀਬਾੜੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਵਿਰੁਧ ਰੋਸ ਪ੍ਰਗਟ ਕਰਦਿਆਂ ਅਤੇ ਕਿਸਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਦੇ ਮੰਤਵ ਤਹਿਤ ਅਜਨਾਲਾ ਅੰਮ੍ਰਿਤਸਰ ਸੜਕ ’ਤੇ ਆਵਾਜਾਈ ਠੱਪ ਕਰਕੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਦਾਤਾਰ ਸਿੰਘ, ਜ਼ਿਲਾ ਪ੍ਰਧਾਨ ਤੇ ਸੂਬਾ ਕਮੇਟੀ ਮੈਂਬਰ ਧਨਵੰਤ ਸਿੰਘ ਖਤਰਾਏ ਕਲਾਂ ਨੇ ਦਸਿਆ ਕਿ 16 ਦੇਸ਼ਾਂ ਦੀ ਨਵੀਂ ਦਿੱਲੀ ਵਿਚ ਇਸ ਸਮਝੌਤੇ ਸਬੰਧੀ ਮੀਟਿੰਗ ਹੋ ਰਹੀ ਹੈ ਅਤੇ ਸੰਭਾਵਨਾ ਹੈ ਕਿ ਇਹ ਸਮਝੌਤਾ ਲਾਗੂ ਹੋ ਜਾਵੇਗਾ। ਪਹਿਲਾਂ ਹੀ ਦੇਸ਼ ਦਾ ਅਰਥਚਾਰਾ ਡਾਵਾਂਡੋਲ ਹੈ, ਉਪਰੋਂ ਇਹ ਸਮਝੌਤਾ ਲਾਗੂ ਹੋਣ ਨਾਲ ਖੇਤੀਬਾੜੀ ਦੇਸ਼ ਅੰਦਰ ਪ੍ਰਭਾਵਿਤ ਹੋਵੇਗੀ ਅਤੇ ਆਰਥਿਕਤਾ ਕਮਜ਼ੋਰ ਹੋ ਸਕਦੀ ਹੈ। ਜੇਕਰ ਸਮਝੌਤਾ ਲਾਗੂ ਹੁੰਦਾ ਹੈ ਤਾਂ 85 ਵਸਤਾਂ ਦੇਸ਼ ਅੰਦਰ ਬਿਨਾਂ ਟੈਕਸ ਤੋਂ ਆਉਣੀਆਂ ਸ਼ੁਰੂ ਹੋ ਜਾਣਗੀਆਂ। ਇਸ ਮੌਕੇ ਬਲਵਿੰਦਰ ਸਿਘ , ਵਿਜੇ ਧਾਰੀਵਾਲ , ਬਲਦੇਵ ਸਿੰਘ ਸੰਧੂ, ਸੁਖਰਾਜ ਸਿੰਘ ਛੀਨਾ, ਸੁਖਦੇਵ ਸਿੰਘ, ਪਲਵਿੰਦਰ ਸਿੰਘ , ਅਵਤਾਰ ਸਿੰਘ ਛੀਨਾ ਹਾਜ਼ਰ ਸਨ।


Comments Off on ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.