ਗੁਰੂ ਨਾਨਕ ਚਿੰਤਨਧਾਰਾ ਵਿਚ ਕਿਰਤ ਦਾ ਸੰਕਲਪ !    ਚੜਿਆ ਸੋਧਣਿ ਧਰਿਤੀ ਲੁਕਾਈ !    ਅਫ਼ਗਾਨ ਚੋਣਾਂ: ਵੋਟਾਂ ਦੀ ਗਿਣਤੀ ਮੁੜ ਸ਼ੁਰੂ !    ਹਾਂਗਕਾਂਗ ’ਚ ਪੁਲੀਸ ਨੇ ਪ੍ਰਦਰਸ਼ਨਕਾਰੀ ਨੂੰ ਗੋਲੀ ਮਾਰੀ !    ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ !    ਚੱਕਰਵਾਤੀ ਤੂਫ਼ਾਨ: ਮਮਤਾ ਵੱਲੋਂ ਮ੍ਰਿਤਕਾਂ ਦੇ ਵਾਰਿਸਾਂ ਦੀ ਮਾਲੀ ਮਦਦ !    ਕਰਨਾਟਕ ਦੇ ਅਯੋਗ ਵਿਧਾਇਕਾਂ ਦੀ ਅਰਜ਼ੀ ’ਤੇ ਫ਼ੈਸਲਾ ਭਲਕੇ !    ਭਾਸ਼ਾ ਵਿਭਾਗ ਲਈ ਸੁਲਤਾਨਪੁਰ ਲੋਧੀ ਤੇ ਡੇਰਾ ਬਾਬਾ ਨਾਨਕ ਕੋਹਾਂ ਦੂਰ !    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ‘ਬਾਬਾ ਨਾਨਕ 550 ਸਰਵੋਤਮ ਟਰਾਫ਼ੀ’ ਜਿੱਤੀ !    ਹਰਿਆਣਾ ਤੇ ਹਿਮਾਚਲ ਦੇ ਮੁੱਖ ਮੰਤਰੀ ਬੇਰ ਸਾਹਿਬ ਨਤਮਸਤਕ !    

ਕਿਸਾਨ ਮੇਲਾ: ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਆ

Posted On September - 11 - 2019

ਸੁਭਾਸ਼ ਜੋਸ਼ੀ
ਬਲਾਚੌਰ, 10 ਸਤੰਬਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਲਗਾਏ ਕਿਸਾਨ ਮੇਲੇ ਦਾ ਦ੍ਰਿਸ਼।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਤੰਬਰ ਮਹੀਨੇ ਵਿੱਚ ਲਗਾਏ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਵਿੱਚ ਪਹਿਲਾ ਕਿਸਾਨ ਮੇਲਾ ਯੂਨੀਵਰਸਿਟੀ ਦੇ ਡਾ. ਡੀ.ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿੱਚ ਲਗਾਇਆ ਗਿਆ। ਇਸ ਕਿਸਾਨ ਮੇਲੇ ਵਿੱਚ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਸਤਬੀਰ ਸਿੰਘ ਗੋਸਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦਕਿ ਇਲਾਕੇ ਦੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐੱਸਡੀਐੱਮ. ਜਸਬੀਰ ਸਿੰਘ, ਕੇਂਦਰੀ ਬੋਰਡ ਦੇ ਖੇਤਰੀ ਨਿਰਦੇਸ਼ਕ ਅਰੁਨ ਚੰਦਰ ਵੀ ਹਾਜ਼ਰ ਸਨ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਿਸਾਨ ਮੇਲੇ ਵਿੱਚ ਖੇਤਰ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਦੌਰਾਨ ਡਾ. ਗੋਸਲ ਨੇ ਕਿਹਾ ਕਿ ਇਸ ਇਲਾਕੇ ਵਿੱਚ ਇਹ ਖੇਤਰੀ ਖੋਜ ਕੇਂਦਰ ਪਿਛਲੇ 37 ਸਾਲਾਂ ਤੋਂ ਕਿਸਾਨਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕੇਂਦਰ ਵਲੋਂ ਤਿਆਰ ਕੀਤੀਆਂ ਪ੍ਰਦਰਸ਼ਨੀਆਂ ਦੀ ਖ਼ੂਬ ਸ਼ਲਾਘਾ ਕੀਤੀ। ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਹੱਥੀਂ ਮਿਹਨਤ ਕਰਨ ਤੋਂ ਕਦੇ ਵੀ ਸ਼ਰਮ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ, ਚੰਗੇਰੀ ਖੋਜਾਂ ਉਪਰੰਤ ਹੀ ਕੀਤੀਆਂ ਜਾਂਦੀਆਂ ਹਨ। ਇਸ ਲਈ ਸਾਨੂੰ ਇਨ੍ਹਾਂ ਸਿਫਾਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਫ਼ਨਬਸਪ; ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਕਿਹਾ ਕਿ ਸਾਨੂੰ ਸਹਾਇਕ ਕਿੱਤਿਆਂ ਵੱਲ ਵੱਧ ਤੋਂ ਵੱਧ ਤੁਰਨਾ ਚਾਹੀਦਾ ਹੈ ਤਾਂ ਜੋ ਆਰਥਿਕ ਪੱਖੋਂ ਅਸੀਂ ਆਪਣੀ ਖੇਤੀ ਨੂੰ ਹੋਰ ਮਜ਼ਬੂਤ ਬਣਾ ਸਕੀਏ। ਯੂਨੀਵਰਸਿਟੀ ਦੇ ਖੋਜ ਕਾਰਜਾਂ ਬਾਰੇ ਜਾਣਕਾਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਪੀ.ਪੀ.ਐੱਸ. ਪਨੂੰ ਨੇ ਦਿੱਤੀ ।ਉਨ੍ਹਾਂ ਬੀਤੀ ਦਿਨੀਂ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੇ ਨਾਲ ਹੀ ਅਰੁਨ ਚੰਦਰ ਨੇ ਭਾਰਤ ਸਰਕਾਰ ਵਲੋਂ ਆਯੂਸ਼ ਮੰਤਰਾਲੇ ਅਧੀਨ ਇਸ ਇਲਾਕੇ ਵਿੱਚ ਜੜੀ ਬੂਟੀਆਂ ਦੀ ਖੇਤੀ ਸਬੰਧੀ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ, ਸਬਸਡੀਆਂ ਅਤੇ ਸੰਭਾਵਨਾਵਾਂ ਬਾਰੇ ਜਾਣਕਾਰੀ ਦਿੱਤੀ। ਅਖ਼ੀਰ ਵਿੱਚ ਮੁੱਖ ਮਹਿਮਾਨ ਦਾ ਯਾਦਗਾਰੀ ਚਿੰਨ੍ਹ ਨਾਲ ਸਨਮਾਨ ਕੀਤਾ। ਮੇਲੇ ਦੌਰਾਨ 100 ਦੇ ਕਰੀਬ ਸਟਾਲ ਲਗਾਏ ਗਏ। ਡਿਪਲੋਮਾ ਕਰਦੇ ਵਿਦਿਆਰਥੀਆਂ ਵਲੋਂ ਸੱਭਿਆਚਰਕ ਗੀਤ ਅਤੇ ਗੜ੍ਹਸ਼ੰਕਰ ਦੇ ਗੁਰਸੇਵਾ ਇੰਸਟੀਚਿਊਟ ਵਲੋਂ ਗਿੱਧਾ ਪੇਸ਼ ਕੀਤਾ ਗਿਆ।

 


Comments Off on ਕਿਸਾਨ ਮੇਲਾ: ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.