ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਕੁੱਟਮਾਰ ਦੇ ਪੀੜਤ ਵਿਅਕਤੀ ਨੇ ਇਨਸਾਫ਼ ਦੀ ਲਾਈ ਗੁਹਾਰ

Posted On September - 11 - 2019

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 10 ਸਤੰਬਰ

ਸ਼ਿਕਾਇਤ ਦੀ ਕਾਪੀ ਦਿਖਾਉਂਦਾ ਹੋਇਆ ਪੀੜਤ ਭੂਰਾ ਸਿੰਘ। -ਫੋਟੋ: ਸੂਦ

ਥਾਣਾ ਅਮਲੋਹ ਦੇ ਪਿੰਡ ਮਰਾਰੜੂ ਦੇ ਵਸਨੀਕ ਭੂਰਾ ਸਿੰਘ ਨੇ ਇੱਥੇ ਜ਼ਿਲ੍ਹਾ ਪੁਲੀਸ ਮੁਖੀ ਕੋਲ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ 30 ਅਗਸਤ ਨੂੰ ਉਸ ਨੂੰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਹਮਲਾ ਕਰਕੇ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਸ ਨੂੰ ਇਨਸਾਫ਼ ਦਿੱਤਾ ਜਾਵੇ।
ਉਸ ਨੇ ਕਿਹਾ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧਿਤ ਗ਼ਰੀਬ ਪਰਿਵਾਰ ਨਾਲ ਸਬੰਧਿਤ ਹੈ ਅਤੇ ਉਸ ਦੀਆਂ 3 ਲੜਕੀਆਂ ਹਨ। ਉਸ ਨੇ ਦੱਸਿਆ ਕਿ ਉਸ ਦੇ ਦਰਵਾਜ਼ੇ ਅੱਗੇ ਮੁਲਜ਼ਮ ਆਪਣੀ ਗੱਡੀ ਵਿਚ ਬੈਠਾ ਸੀ ਅਤੇ ਉਸ ਦੀਆਂ ਲੜਕੀਆਂ ਵੱਲ ਕਥਿਤ ਗ਼ਲਤ ਨਜ਼ਰੀਏ ਨਾਲ ਦੇਖ ਰਿਹਾ ਸੀ ਅਤੇ ਭੱਦੀ ਸ਼ਬਦਾਵਲੀ ਬੋਲ ਰਿਹਾ ਸੀ।
ਉਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਉਸ ਨੂੰ ਗੱਡੀ ਪਿੱਛੇ ਕਰਨ ਲਈ ਕਿਹਾ ਤਾਂ ਮੁਲਜ਼ਮ ਨੇ ਆਪਣੇ ਬਾਕੀ ਸਾਥੀਆਂ ਸਮੇਤ ਹਮਲਾ ਕਰ ਦਿੱਤਾ। ਇਸ ਦੌਰਾਨ ਉਹ, ਉਸ ਦੀ ਪਤਨੀ ਤੇ ਦੋਵੇਂ ਲੜਕੀਆਂ ਜ਼ਖ਼ਮੀ ਹੋ ਗਈਆਂ। ਉਸ ਨੇ ਦੱਸਿਆ ਕਿ ਉਹ ਇਲਾਜ ਲਈ 30 ਅਗਸਤ ਨੂੰ ਸਿਵਲ ਹਸਪਤਾਲ ਅਮਲੋਹ ਦਾਖਲ ਹੋਇਆ, ਜਿੱਥੋਂ ਉਸ ਨੂੰ ਫ਼ਤਹਿਗੜ੍ਹ ਸਾਹਿਬ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ ਗਿਆ। ਇੱਥੇ ਉਹ 5 ਸਤੰਬਰ ਤੱਕ ਦਾਖਲ ਰਿਹਾ।
ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਸ਼ਰੇਆਮ ਘੁੰਮ ਰਹੇ ਹਨ ਅਤੇ ਹੁਣ ਵੀ ਧਮਕੀਆਂ ਦੇ ਰਹੇ ਹਨ। ਉਸ ਨੇ ਮੰਗ ਕੀਤੀ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਸ ਨੂੰ ਇਨਸਾਫ਼ ਦਿਵਾਇਆ ਜਾਵੇ। ਪੀੜਤ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਨੇ ਥਾਣਾ ਅਮਲੋਹ ਦੇ ਮੁਖੀ ਨੂੰ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਜਦੋਂ ਥਾਣਾ ਅਮਲੋਹ ਦੇ ਮੁਖੀ ਅਮਰਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਸਿਆ ਕਿ ਹਸਪਤਾਲ ਦੀ ਰਿਪੋਰਟ ਦੇ ਅਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

 


Comments Off on ਕੁੱਟਮਾਰ ਦੇ ਪੀੜਤ ਵਿਅਕਤੀ ਨੇ ਇਨਸਾਫ਼ ਦੀ ਲਾਈ ਗੁਹਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.