ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਕੂੜਾ ਡੰਪ ਤੇ ਨਸ਼ੇੜੀਆਂ ਤੋਂ ਪ੍ਰੇਸ਼ਾਨ ਵਿਦਿਆਰਥਣਾਂ ਡੀਸੀ ਦੇ ਦਰ ਪੁੱਜੀਆਂ

Posted On September - 20 - 2019

ਸੰਗਰੂਰ ’ਚ ਡੀਸੀ ਦਫ਼ਤਰ ਅੱਗੇ ਧਰਨਾ ਦੇ ਰਹੀਆਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੀਆਂ ਵਿਦਿਆਰਥਣਾਂ।

ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਸਤੰਬਰ
ਇਥੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਨਜ਼ਦੀਕ ਕੂੜੇ ਦੇ ਡੰਪ, ਰੂੜੀ ਅਤੇ ਨਸ਼ੇੜੀਆਂ ਤੋਂ ਪ੍ਰੇਸ਼ਾਨ ਸੰਸਥਾ ਦੀਆਂ ਵਿਦਿਆਰਥਣਾਂ ਵਲੋਂ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ।
ਵਿਦਿਆਰਥਣਾਂ ਰੋਸ ਮਾਰਚ ਕਰਦੀਆਂ ਡੀਸੀ ਕੰਪਲੈਕਸ ਅੰਦਰ ਪੁੱਜ ਗਈਆਂ ਅਤੇ ਡੀਸੀ ਦਫ਼ਤਰ ਦੇ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਆਗੂ ਜਸਵਿੰਦਰ ਕੌਰ ਅਤੇ ਸੰਦੀਪ ਕੌਰ ਨੇ ਕਿਹਾ ਕਿ ਸਾਰੇ ਸ਼ਹਿਰ ਦਾ ਕੂੜਾ ਸੰਸਥਾ ਅੱਗੇ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਲੜਕੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਕੂੜਾ ਹਵਾ ਨਾਲ ਉੱਡ ਕੇ ਸੰਸਥਾ ਦੇ ਅੰਦਰ ਆ ਜਾਂਦਾ ਹੈ ਅਤੇ ਬਦਬੂ ਫੈਲ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਅੱਗੇ ਨਸ਼ੇੜੀ ਰਸਤੇ ਉਪਰ ਬੈਠੇ ਰਹਿੰਦੇ ਹਨ ਅਤੇ ਲੜਕੀਆਂ ਬਾਰੇ ਭੱਦੀਆਂ ਟਿੱਪਣੀਆਂ ਕਰਦੇ ਹਨ।
ਇਸ ਕਾਰਨ ਵਿਦਿਆਰਥਣਾਂ ਅਣਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਵਿਦਿਆਰਥਣਾਂ ਪਹਿਲਾਂ ਵੀ ਕਈ ਵਾਰ ਇਸ ਬਾਰੇ ਪ੍ਰਸ਼ਾਸਨ ਕੋਲ ਸ਼ਿਕਾਇਤਾਂ ਅਤੇ ਪ੍ਰਦਰਸ਼ਨ ਵੀ ਕਰ ਚੁੱਕੀਆਂ ਹਨ।
ਉਨ੍ਹਾਂ ਮੰਗ ਕੀਤੀ ਕਿ ਤੁਰੰਤ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਵਿਦਿਆਰਥਣਾਂ ਦੇ ਵਫ਼ਦ ਵਲੋਂ ਸਹਾਇਕ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਜਿਨ੍ਹਾਂ ਵਲੋਂ ਜਲਦ ਹੀ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਰਮਨਦੀਪ ਕੌਰ, ਸੁਲੱਖਣੀ ਕੌਰ ਤੇ ਕਿਰਨਪਾਲ ਕੌਰ ਹਾਜ਼ਰ ਸਨ।


Comments Off on ਕੂੜਾ ਡੰਪ ਤੇ ਨਸ਼ੇੜੀਆਂ ਤੋਂ ਪ੍ਰੇਸ਼ਾਨ ਵਿਦਿਆਰਥਣਾਂ ਡੀਸੀ ਦੇ ਦਰ ਪੁੱਜੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.