ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਵਰ੍ਹੇ ਕਾਂਗਰਸੀ

Posted On September - 17 - 2019

ਗਗਨਦੀਪ ਅਰੋੜਾ
ਲੁਧਿਆਣਾ, 16 ਸਤੰਬਰ

ਡੀਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਕਾਂਗਰਸ ਸੇਵਾ ਦਲ ਦੇ ਆਗੂ।

ਜਨਤਾ, ਮੁਲਾਜ਼ਮ, ਵਪਾਰ ਅਤੇ ਉਦਯੋਗ ਵਿਰੋਧੀ ਨੀਤੀਆਂ ਖ਼ਿਲਾਫ਼ ਅੱਜ ਪੰਜਾਬ ਕਾਂਗਰਸ ਸੇਵਾ ਦਲ ਦੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਮੁਜ਼ਾਹਰਾ ਕੀਤਾ। ਇਸ ਰੋਸ ਮੁਜ਼ਾਹਰੇ ਦੀ ਪ੍ਰਧਾਨਗੀ ਪੰਜਾਬ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਕੈੜਾ ਨੇ ਕੀਤੀ। ਕਾਂਗਰਸ ਸੇਵਾ ਦਲ ਦੇ ਵਰਕਰ ਰੋਸ ਮਾਰਚ ਕੱਢਦੇ ਹੋਏ ਡੀਸੀ ਦਫ਼ਤਰ ਤੱਕ ਪੁੱਜੇ, ਜਿੱਥੇ ਉਨ੍ਹਾਂ ਨੇ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਇੱਕ ਮੰਗ ਪੱਤਰ ਡੀਸੀ ਦੇ ਜ਼ਰੀਏ ਰਾਸ਼ਟਰਪਤੀ ਨੂੰ ਭੇਜਿਆ।
ਕਾਂਗਰਸ ਸੇਵਾ ਦਲ ਨੇ ਇਹ ਰੋਸ ਧਰਨਾ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ ’ਤੇ ਕੀਤਾ। ਇਸ ਦੌਰਾਨ ਸੂਬਾ ਪ੍ਰਧਾਨ ਨਿਰਮਲ ਸਿੰਘ ਕੈੜਾ, ਪੰਜਾਬ ਮਾਮਲਿਆਂ ਦੇ ਇੰਚਾਰਜ ਬਲਵਿੰਦਰ, ਸਕੱਤਰ ਰਜਿੰਦਰ ਰਾਸ ਰਾਨੀਆ ਦੇ ਮੋਦੀ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਸੰਬੋਧਨ ਵਿੱਚ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਤਾਂ ਅੰਬਾਨੀ ਅਤੇ ਅਡਾਨੀਆਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਵਪਾਰ ਅਤੇ ਉਦਯੋਗ ਵਿਰੋਧੀ ਨੀਤੀਆਂ ਦੇ ਕਾਰਨ ਅੱਜ ਵੱਡੀ ਵੱਡੀ ਕੰਪਨੀਆਂ ’ਤੇ ਤਾਲਾਬੰਦੀ ਹੋਣੀ ਸ਼ੁਰੂ ਹੋ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਪ੍ਰਧਾਨ ਨਿਰਮਲ ਸਿੰਘ ਕੈੜਾ ਨੇ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮੋਦੀ ਸਰਕਾਰ ਦੀ ਨੀਤੀਆਂ ਦੇ ਕਾਰਨ ਸ਼ੇਅਰ ਮਾਰਕੀਟ ਵਿੱਚ ਲੋਕਾਂ ਦਾ 14 ਲੱਖ ਕਰੋੜ ਰੁਪਏ ਡੁੱਬ ਗਏ। ਬੇਰੁਜ਼ਗਾਰੀ ਦਰ ਵਧ ਕੇ 8.4 ਫੀਸਦੀ ਤੇ ਚਲੀ ਗਈ। ਉਨ੍ਹਾਂ ਨੇ ਕਿਹਾ ਕਿ ਆਟੋ ਸੈਕਟਰ ਵਿਚ ਕੰਮ ਕਰਨ ਵਾਲੇ 3.5 ਲੱਖ ਲੋਕ ਬੇਰੁਜ਼ਗਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹੋ ਗਏ ਹਨ ਕਿ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੁੰਦਾ ਜਾ ਰਿਹਾ ਹੈ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਕੀਮਤਾਂ ਵਿਚ ਹੋ ਰਹੇ ਵਾਧੇ ਨਾਲ ਹਰ ਕਿਸੇ ਦਾ ਬਜਟ ਖ਼ਰਾਬ ਹੋ ਚੁੱਕਿਆ ਹੈ। ਇਸ ਮੌਕੇ ’ਤੇ ਮੁਕੇਸ਼ ਧਾਲੀਵਾਲ, ਸੰਦੀਪ ਸਰੀਨ, ਡਾ. ਚਰਨ ਕਮਲ, ਮਨੋਹਰ ਮੰਨਣ, ਵਰਿੰਦਰ ਖੰਨਾ, ਡਾ. ਜਗੀਰ ਸਿੰਘ, ਰਮਨ, ਲੀਲਾ ਵਰਮਾ, ਵਰਿੰਦਰ ਭੱਲਾ, ਲਾਭ ਸਿੰਘ, ਤਿਲਕ ਰਾਜ ਸੋਨੂੰ, ਜਤਿੰਦਰ ਮਾਰਸ਼ਲ, ਸੋਮਪਾਲ, ਰਾਜੀਵ ਜਿੰਦਲ, ਮਾਸਟਰ ਰਾਮ ਲਾਲ, ਡਾਕਟਰ ਸੁਖਦਰਸ਼ਨ ਸਿੰਘ, ਵਲੈਤੀ ਲਾਲ ਆਨੰਦ, ਸੀਤਾ ਕੌਰ, ਬਲਦੇਵ ਰਾਜ ਆਦਿ ਮੌਜੂਦ ਸਨ।


Comments Off on ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਵਰ੍ਹੇ ਕਾਂਗਰਸੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.