ਸ੍ਰੀ ਸ੍ਰੀ ਰਵੀਸ਼ੰਕਰ ਦੀ ਫ਼ਰੀਦਕੋਟ ਫੇਰੀ ਵਿਵਾਦਾਂ ’ਚ ਘਿਰੀ !    ਸਿੱਖਿਆ ਮੰਤਰੀ ਅਤੇ ਅਧਿਆਪਕ ਯੂਨੀਅਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ !    ਕੈਨੇਡਾ ਵਿਚ ਅੱਜ ਬਣੇਗੀ ਜਸਟਿਨ ਟਰੂਡੋ ਦੀ ਸਰਕਾਰ !    ਗੁੰਡਾ ਟੈਕਸ: ਮੁਬਾਰਿਕਪੁਰ ਚੌਕੀ ਵਿੱਚ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ !    ਬਾਲਾ ਸਾਹਿਬ ਮਾਮਲਾ: ਡੀਸੀਪੀ ਕ੍ਰਾਈਮ ਬਰਾਂਚ ਨੂੰ ਸੌਂਪੀ ਜਾਂਚ !    ਮਹਾਰਾਸ਼ਟਰ ’ਚ ਅਗਲੇ ਹਫ਼ਤੇ ਸਰਕਾਰ ਬਣਨ ਦੇ ਅਸਾਰ !    ਕੋਲਾ ਖਾਣ ਧਮਾਕੇ ’ਚ 15 ਹਲਾਕ !    ਗ਼ਦਰੀ ਸੱਜਣ ਸਿੰਘ ਨਾਰੰਗਵਾਲ !    ਔਖੇ ਵੇਲਿਆਂ ਦਾ ਆਗੂ ਮਾਸਟਰ ਤਾਰਾ ਸਿੰਘ !    ਵਿਰਾਸਤ ਦੀ ਸੰਭਾਲ ਲਈ ਪ੍ਰੋ. ਪ੍ਰੀਤਮ ਸਿੰਘ ਦਾ ਯੋਗਦਾਨ !    

ਕੈਂਸਰ ਕਾਰਨ ਹਵਾਲਾਤੀ ਮਹਿਲਾ ਦੀ ਮੌਤ

Posted On September - 21 - 2019

ਪੱਤਰ ਪ੍ਰੇਰਕ
ਮਾਨਸਾ, 20 ਸਤੰਬਰ
ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਹਵਾਲਾਤੀ ਦੀ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿੱਚ ਕੈਂਸਰ ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਹਵਾਲਾਤੀ ਭੁਪਿੰਦਰ ਕੌਰ ਜੋ ਕਿ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਇਕ ਕਤਲ ਕੇਸ ਵਿੱਚ ਬੰਦ ਸੀ, ਜਿਸ ਨੂੰ ਪਿਛਲੇ ਕਾਫੀ ਸਮੇਂ ਤੋਂ ਪੇਟ ਦੀ ਸਮੱਸਿਆ ਸੀ। ਉਸ ਦਾ ਇਲਾਜ ਜੇਲ੍ਹ ਦੇ ਹਸਪਤਾਲ ਵਿਚ ਚੱਲ ਰਿਹਾ ਸੀ। ਸਮੱਸਿਆ ਵਧਣ ਕਾਰਨ ਪਿਛਲੇ 14 ਸਤੰਬਰ ਤੋਂ ਸਿਵਲ ਹਸਪਤਾਲ ਮਾਨਸਾ ਵਿੱਚ ਦਾਖਲ ਕਰਵਾਇਆ ਸੀ, ਜਿਸ ਨੂੰ ਸਿਵਲ ਹਸਪਤਾਲ ਮਾਨਸਾ ਦੇ ਡਾਕਟਰਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਰੈਫਰ ਕਰ ਦਿੱਤਾ ਸੀ। ਮਹਿਲਾ ਨੂੰ ਕੈਂਸਰ ਦਾ ਪਤਾ ਲੱਗਣ ਸਿਵਲ ਹਸਪਤਾਲ ਮਾਨਸਾ ਦੇ ਡਾਕਟਰਾਂ ਵੱਲੋਂ ਦੁਬਾਰਾ ਫਿਰ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ, ਜਿਥੇ ਅੱਜ ਸਵੇਰੇ ਕਰੀਬ ਚਾਰ ਵਜੇ ਉਸ ਦੀ ਮੌਤ ਹੋ ਗਈ। ਐਡਵੋਕੇਟ ਬਲਵੀਰ ਕੌਰ ਸਿੱਧੂ ਨੇ ਕਿਹਾ ਕਿ ਮਹਿਲਾ ਹਵਾਲਾਤੀ ਨੂੰ ਸਹੀ ਸਮੇਂ ’ਤੇ ਇਲਾਜ ਨਾ ਮਿਲਣ ਕਾਰਨ ਉਹ ਮੌਤ ਦੇ ਮੂੰਹ ਜਾ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਬਹੁਤ ਸਾਰੀਆਂ ਔਰਤਾਂ ਬੰਦ ਹਨ, ਜਿਨ੍ਹਾਂ ਨੂੰ ਔਰਤਾਂ ਦੀਆਂ ਗੁਪਤ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਔਰਤਾਂ ਦੇ ਚੈੱਕਅਪ ਲਈ ਮਹਿਲਾ ਡਾਕਟਰ ਤਾਇਨਾਤ ਕੀਤੀਆਂ ਜਾਣ ਅਤੇ ਟੈਸਟਾਂ ਲਈ ਲੈਬਾਰਟਰੀਆਂ ਦਾ ਵੀ ਪ੍ਰਬੰਧ ਕੀਤਾ ਜਾਵੇ।


Comments Off on ਕੈਂਸਰ ਕਾਰਨ ਹਵਾਲਾਤੀ ਮਹਿਲਾ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.