ਟਿਕਟ ਖਿੜਕੀ ’ਤੇ ਪਵੇਗਾ ‘ਪੰਗਾ’ !    ਪੰਜਾਬੀ ਫ਼ਿਲਮਾਂ ਦਾ ‘ਨਿਹਾਲਾ ਗਾਰਡ’ ਵਾਸਤੀ !    ਸਥਾਪਤੀ ਵਿਰੋਧੀ ਚਿੱਤਰਕਾਰ ਫਰਾਂਸਿਸਕੋ ਡੀ ਗੋਇਆ !    ਜ਼ਿੰਦਗੀ ਦੀ ਸ਼ਾਮ ’ਚ ਵਿਆਹੁਤਾ ਜੀਵਨ !    ਵਿਰਸੇ ਦੀ ਰੂਹ ਲੰਮੀ ਹੇਕ ਵਾਲੇ ਗੀਤ !    ਗ਼ਲਤੀ ਦਾ ਅਹਿਸਾਸ !    ਪੰਜਾਬੀ ਅਭਿਨੇਤਰੀਆਂ ਦੀ ਮੜਕ !    ਮੇਰੇ ਸਰਦਾਰਾਂ ਨੂੰ ਕੋਈ ਜਾਣਦਾ ਜੇ? !    ਸਿਆਣਪ ਦਾ ਮੁੱਲ !    ਪਾਸਪੋਰਟ ਵਾਲਾ ਗਾਇਕ ਰਣਜੀਤ ਮਣੀ !    

ਕੈਪਟਨ ਨੇ ਸਰਕਾਰ ਬਚਾਉਣ ਲਈ ਛੇ ਵਿਧਾਇਕਾਂ ਨੂੰ ਸਲਾਹਕਾਰ ਨਿਯੁਕਤ ਕੀਤਾ: ਮਜੀਠੀਆ

Posted On September - 11 - 2019

ਬਿਕਰਮ ਸਿੰਘ ਮਜੀਠੀਆ ਮੀਡੀਆ ਨੂੰ ਸੰਬੋਧਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਛੇ ਵਿਧਾਇਕਾਂ ਨੂੰ ਸਲਾਹਕਾਰ ਨਿਯੁਕਤ ਕਰ ਕੇ ਤੇ ਕੈਬਨਿਟ ਤੇ ਰਾਜ ਮੰਤਰੀਆਂ ਦਾ ਦਰਜਾ ਦੇ ਕੇ ਸਰਕਾਰੀ ਖ਼ਜ਼ਾਨੇ ਉੱਤੇ ਵਾਧੂ ਬੋਝ ਪਾਉਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਨੇ ਕਿਹਾ ਹੈ ਕਿ ਸਰਕਾਰ ਕੋਲ ਮਿਡ-ਡੇਅ ਭੋਜਨ, ਦਲਿਤ ਵਜ਼ੀਫ਼ਿਆਂ, ਸਮਾਜ ਭਲਾਈ ਸਕੀਮਾਂ, ਗੰਨੇ ਦੇ ਬਕਾਏ, ਡੀਏ ਦੀਆਂ ਕਿਸ਼ਤਾਂ, ਹੜ੍ਹ ਪੀੜਤਾਂ ਨੂੰ ਮੁਆਵਜ਼ਾ ਤੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੈਸੇ ਨਹੀਂ ਹਨ, ਇਸ ਹਾਲਤ ’ਚ ਫਜ਼ੂਲਖ਼ਰਚੀ ਨਹੀਂ ਕਰਨੀ ਚਾਹੀਦੀ ਸੀ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨੂੰ ਸੰਬੋਧਨ ਕਰਿਦਆਂ ਕਿਹਾ ਕਿ ਇੱਕ ਪਾਸੇ ਕਾਂਗਰਸ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਨੂੰ ਸਹੂਲਤਾਂ ਦੇਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਆਪਣੀ ਡਿੱਗ ਰਹੀ ਸਰਕਾਰ ਬਚਾਉਣ ਲਈ ਅਜਿਹਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਨਿਯੁਕਤੀਆਂ ਨਾਲ ਸਰਕਾਰ ਅੰਦਰ ਸਿਆਸੀ ਨਿਯੁਕਤੀਆਂ ਦੀ ਗਿਣਤੀ 26 ਹੋ ਗਈ ਹੈ, ਜਿਨ੍ਹਾਂ ਵਿਚ 12 ਸਲਾਹਕਾਰ, ਚਾਰ ਸਿਆਸੀ ਸਕੱਤਰ, 9 ਵਿਸ਼ੇਸ਼ ਕਾਰਜ ਵਾਹਕ ਅਧਿਕਾਰੀ ਤੇ ਇੱਕ ਮੁੱਖ ਸੰਸਦੀ ਸਲਾਹਕਾਰ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਂਗਣਵਾੜੀ ਕੇਂਦਰਾਂ ਵਿਚ ਪੰਜ ਲੱਖ ਗ਼ਰੀਬ ਬੱਚਿਆਂ ਨੂੰ ਭੋਜਨ ਨਹੀਂ ਦਿੱਤਾ ਜਾ ਰਿਹਾ ਹੈ। ਸਰਕਾਰ ਵੱਲੋਂ ਦਲਿਤ ਵਜ਼ੀਫ਼ੇ ਬੰਦ ਕਰਨ ਕਰ ਕੇ ਕਾਲਜਾਂ ਵਿਚ ਦਲਿਤ ਵਿਦਿਆਰਥੀਆਂ ਦੀ ਗਿਣਤੀ ਤਿੰਨ ਲੱਖ ਤੋਂ ਘਟ ਕੇ ਦੋ ਲੱਖ ਰਹਿ ਗਈ ਹੈ। ਇੱਥੋਂ ਤਕ ਕਿ ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਵੀ ਨਹੀਂ ਦਿੱਤੇ ਜਾ ਰਹੇ ਹਨ। ਆਸ਼ੀਰਵਾਦ ਸਕੀਮ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਗ਼ਰੀਬ ਤਬਕੇ ਦੀਆਂ ਨਵ-ਵਿਆਹੁਤਾਵਾਂ ਨੂੰ ਸ਼ਗਨ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਆਟਾ ਦਾਲ ਸਕੀਮ, ਬੁਢਾਪਾ ਪੈਨਸ਼ਨ ਆਦਿ ਨੂੰ ਆਡਿਟ ਕਰਨ ਦੇ ਨਾਂ ਉੱਤੇ ਬੰਦ ਕਰ ਦਿੱਤਾ ਹੈ। ਸਰਕਾਰ ਨੇ ਪਿਛਲੇ ਤਿੰਨ ਸਾਲ ਤੋਂ ਫ਼ਸਲੀ ਨੁਕਸਾਨ ਲਈ ਮੁਆਵਜ਼ੇ ਵੀ ਜਾਰੀ ਨਹੀਂ ਕਰ ਸਕੀ। ਗੰਨਾ ਉਤਪਾਦਕਾਂ ਨੂੰ 700 ਕਰੋੜ ਰੁਪਏ ਦੇ ਬਕਾਏ ਨਹੀਂ ਦਿੱਤੇ ਜਾ ਰਹੇ। ਸਰਕਾਰ ਨੇ ਮੁਕੰਮਲ ਕਰਜ਼ਾ ਮੁਆਫੀ ਅਤੇ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਵੀ ਹੱਥ ਖੜ੍ਹੇ ਕਰ ਦਿੱਤੇ ਹਨ। ਸਰਕਾਰ ਨੇ ਘਰ ਘਰ ਨੌਕਰੀ ਸਕੀਮ ਲਾਗੂ ਨਾ ਕਰਕੇ ਅਤੇ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਤੇ ਮੋਬਾਈਲ ਫੋਨ ਨਾ ਦੇ ਕੇ ਨੌਜਵਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਦਯੋਗਾਂ ਨਾਲ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਪਰ ਅੱਠ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ। ਪਿਛਲੇ ਢਾਈ ਸਾਲ ਦੌਰਾਨ ਬਿਜਲੀ ਦੀਆਂ ਦਰਾਂ ਵਿਚ 25 ਫ਼ੀਸਦੀ ਵਾਧਾ ਕਰਕੇ ਆਮ ਆਦਮੀ ਦਾ ਲੱਕ ਤੋੜ ਦਿੱਤਾ ਹੈ। ਅਕਾਲੀ ਆਗੂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਅਤੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਮੰਡਲ ਸੁਲਤਾਨਪੁਰ ਲੋਧੀ ਸਿਰਫ਼ ਦਿਖਾਵਾ ਕਰਨ ਲਈ ਗਿਆ ਹੈ ਜਦੋਂਕਿ ਸਰਕਾਰ ਨੇ ਪ੍ਰਕਾਸ਼ ਪੁਰਬ ਮਨਾਉਣ ਲਈ ਇੱਕ ਪੈਸਾ ਵੀ ਜਾਰੀ ਨਹੀਂ ਕੀਤਾ ਹੈ।


Comments Off on ਕੈਪਟਨ ਨੇ ਸਰਕਾਰ ਬਚਾਉਣ ਲਈ ਛੇ ਵਿਧਾਇਕਾਂ ਨੂੰ ਸਲਾਹਕਾਰ ਨਿਯੁਕਤ ਕੀਤਾ: ਮਜੀਠੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.