ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਬਾਈਪਾਸ ਸਰਜਰੀ

Posted On September - 12 - 2019

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 11 ਸਤੰਬਰ
ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਬ੍ਰਹਮ ਮਹਿੰਦਰਾ ਦੀ ਅੱਜ ਦੇਰ ਸ਼ਾਮ ਇੱਥੋਂ ਦੇ ਫੇਜ਼-8 ਸਥਿਤ ਫੋਰਟਿਸ ਹਸਪਤਾਲ ’ਚ ਬਾਈਪਾਸ ਸਰਜਰੀ ਕੀਤੀ ਗਈ। ਇਸ ਤੋਂ ਪਹਿਲਾਂ ਦੁਪਹਿਰ ਵੇਲੇ ਉਨ੍ਹਾਂ ਦੀ ਪੇਟ ਦੀ ਇੱਕ ਅੰਤੜੀ ਦਾ ਅਪਰੇਸ਼ਨ ਕੀਤਾ ਗਿਆ। ਇਸ ਦੀ ਪੁਸ਼ਟੀ ਕਰਦਿਆਂ ਫੋਰਟਿਸ ਹੈਲਥ ਕੇਅਰ ਦੇ ਮੈਡੀਕਲ ਡਾਇਰੈਕਟਰ ਡਾ. ਅਭਿਜੀਤ ਸਿੰਘ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਦੇ ਦਿਲ ਵਿੱਚ ਬਲਾਕਿਜ ਸੀ, ਜਿਸ ਕਰਕੇ ਉਨ੍ਹਾਂ ਦੀ ਬਾਈਪਾਸ ਸਰਜਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਆਈਸੀਯੂ ਵਿੱਚ ਦਾਖ਼ਲ ਹਨ ਅਤੇ ਹੁਣ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ। ਉਨ੍ਹਾਂ ਦੱਸਿਆ ਕਿ ਪੇਟ ਦੀਆਂ ਅੰਤੜੀਆਂ ਵਾਲੀਆਂ ਦਿੱਕਤਾਂ ਵੀ ਅਪਰੇਸ਼ਨ ਤੋਂ ਬਾਅਦ ਲਗਭਗ ਠੀਕ ਹੋ ਗਈਆਂ ਹਨ। ਜਾਣਕਾਰੀ ਅਨੁਸਾਰ ਲੰਘੇ ਐਤਵਾਰ ਦੀ ਰਾਤ ਅਚਾਨਕ ਕੈਬਨਿਟ ਮੰਤਰੀ ਦੀ ਸਿਹਤ ਖ਼ਰਾਬ ਹੋ ਗਈ ਸੀ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਪੇਟ ਦੀਆਂ ਅੰਤੜੀਆਂ ਖ਼ਰਾਬ ਦੱਸੀਆਂ ਜਾ ਰਹੀਆਂ ਸਨ। ਅੱਜ ਦੁਪਹਿਰ ਵੇਲੇ ਮਾਹਿਰ ਡਾਕਟਰਾਂ ਦੀ ਅਗਵਾਈ ਵਾਲੀ ਮੈਡੀਕਲ ਟੀਮ ਵੱਲੋਂ ਕੈਬਨਿਟ ਮੰਤਰੀ ਦੇ ਪੇਟ ਦੀ ਇਕ ਅੰਤੜੀ ਦਾ ਅਪਰੇਸ਼ਨ ਵੀ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਅਪਰੇਸ਼ਨ ਕੀਤੇ ਜਾਣੇ ਹਨ। ਪਤਾ ਲੱਗਾ ਹੈ ਕਿ ਕਾਂਗਰਸ ਆਗੂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਉਧਰ, ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਸਾਥੀ ਮੰਤਰੀ ਦੀ ਖ਼ਬਰ-ਸਾਰ ਲਈ। ਉਨ੍ਹਾਂ ਨੇ ਪਰਿਵਾਰਕ ਮੈਂਬਰਾਂ ਤੇ ਇਲਾਜ ਵਿੱਚ ਜੁਟੀ ਮੈਡੀਕਲ ਟੀਮ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਸ੍ਰੀ ਮਹਿੰਦਰਾ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਵੀ ਕੀਤੀ ਅਤੇ ਪਰਿਵਾਰ ਦੇ ਜੀਆਂ ਨੂੰ ਹੌਸਲਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਕਰੀਬ ਅੱਧਾ ਘੰਟਾ ਹਸਪਤਾਲ ਵਿੱਚ ਰੁਕੇ। ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਭਾਰਤ ਭੂਸ਼ਣ ਆਸ਼ੂ, ਬੱਸੀ ਪਠਾਣਾ ਦੇ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅਤੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਸਣੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਤੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਸਣੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਹਸਪਤਾਲ ਵਿੱਚ ਬ੍ਰਹਮ ਮਹਿੰਦਰਾ ਦੀ ਪਤਨੀ ਤੇ ਬੇਟਾ ਉਨ੍ਹਾਂ ਦੀ ਦੇਖਭਾਲ ਕਰ ਰਹੇ ਹਨ।


Comments Off on ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਬਾਈਪਾਸ ਸਰਜਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.