ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਗੁਰਮਤਿ ਮੁਕਾਬਲਾ

Posted On September - 11 - 2019

ਜੇਤੂਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਸਤੰਬਰ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਗਵਾਨ ਸਿੰਘ ਖੋਜੀ ਦੇ ਸਹਿਯੋਗ ਨਾਲ ‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਸਿਰਲੇਖ ਅਧੀਨ ਗੁਰਮਤਿ ਮੁਕਾਬਲਾ ਕਰਵਾਇਆ ਗਿਆ। ਇਸ ਗੁਰਮਤਿ ਮੁਕਾਬਲੇ ਵਿੱਚ 485 ਬੱਚਿਆਂ ਨੇ ਹਿੱਸਾ ਲਿਆ। ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪਹਿਲਾਂ ਤੋਂ ਹੀ ਬੱਚਿਆਂ ਨੂੰ ਸਿਲੇਬਸ ਵਜੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਆਧਾਰਿਤ 550 ਸਵਾਲਾਂ ਅਤੇ ਜਵਾਬਾਂ ’ਤੇ ਆਧਾਰਿਤ ਕਿਤਾਬ ‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਦਿੱਤੀ ਗਈ ਸੀ। ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੁਆਰਾ ਰਚੀ ਗਈ ਬਾਣੀ ਅਤੇ ਸਮੂਹ ਮਾਨਵਤਾ ਦੀ ਭਲਾਈ ਲਈ ਕੀਤੀਆਂ ਚਾਰੇ ਉਦਾਸੀਆਂ ਤੇ ਆਧਾਰਿਤ ਸੀ। ਇਸ ਮਗਰੋਂ ਸਿਲੇਬਸ ਦੇ ਆਧਾਰ ’ਤੇ ਬੱਚਿਆਂ ਦਾ ਲਿਖਤੀ ਟੈਸਟ ਲਿਆ ਗਿਆ। ਜਿਸ ’ਚੋਂ 10 ਬੱਚਿਆਂ ਦੀ ਚੋਣ ਕੀਤੀ ਗਈ। ਇਨ੍ਹਾਂ ਬੱਚਿਆਂ ਨੂੰ ਹਾਟ ਸੀਟ ’ਤੇ ਬਿਠਾ ਕੇ 13-13 ਸਵਾਲ ਪੁੱਛੇ ਗਏ। ਜਿਨ੍ਹਾਂ ’ਚੋਂ ਤਿੰਨ ਬੱਚਿਆਂ ਜਸ਼ਨਪ੍ਰੀਤ ਕੌਰ ਨੇ ਪਹਿਲਾ, ਸਾਹਿਲ ਸ਼ਰਮਾ ਨੇ ਦੂਜਾ ਅਤੇ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।
ਸਮਾਜ ਸੇਵਕ ਭਾਈ ਸਰਵਜੀਤ ਸਿੰਘ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਮੈਰਿਟ ਵਿੱਚ ਆਉਣ ਵਾਲੇ ਬੱਚਿਆਂ ਨੂੰ ਇਨਾਮ, ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਨਾਲ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪਾਰਟੀਸੀਪੇਸ਼ਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲੇ, ਭਾਈ ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਨੇ ਜੱਜ ਦੀ ਸੇਵਾ ਨਿਭਾਈ ਅਤੇ ਬੱਚਿਆਂ ਨੂੰ ਉਤਸ਼ਾਹਿਤ ਕੀਤਾ।


Comments Off on ‘ਕੌਣ ਬਣੇਗਾ ਪਿਆਰੇ ਦਾ ਪਿਆਰਾ’ ਗੁਰਮਤਿ ਮੁਕਾਬਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.