ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਕੌਮਾਂਤਰੀ ਨਗਰ ਕੀਰਤਨ ਜਬਲਪੁਰ ਰਵਾਨਾ

Posted On September - 10 - 2019

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਗੋਂਦੀਆ ਤੋਂ ਰਵਾਨਗੀ ਮੌਕੇ ਦਾ ਦ੍ਰਿਸ਼।

ਪੱਤਰ ਪ੍ਰੇਰਕ
ਅੰਮ੍ਰਿਤਸਰ, 9 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਮਹਾਰਾਸ਼ਟਰ ਦੇ ਗੋਂਦੀਆ ਤੋਂ ਅਗਲੇ ਪੜਾਅ ਜਬਲਪੁਰ (ਮੱਧ ਪ੍ਰਦੇਸ਼) ਲਈ ਸਿੱਖ ਰਵਾਇਤਾਂ ਅਨੁਸਾਰ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਇਹ ਨਗਰ ਕੀਰਤਨ ਵੱਖ-ਵੱਖ ਰਾਜਾਂ ਤੋਂ ਹੁੰਦਾ ਹੋਇਆ ਬੀਤੀ ਰਾਤ ਗੋਂਦੀਆ ਪੁੱਜਾ ਸੀ ਜਿਥੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੋਂਦੀਆ ਵਿਚ ਰਵਾਨਗੀ ਤੋਂ ਪਹਿਲਾਂ ਅੱਜ ਗੁਰਦੁਆਰਾ ਗੁਰੂ ਸਿੰਘ ਸਭਾ ’ਚ ਧਾਰਮਿਕ ਦੀਵਾਨ ਸਜਾਏ ਗਏ। ਨਗਰ ਕੀਰਤਨ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਦੱਸਿਆ ਕਿ ਗੋਂਦੀਆ ਤੋਂ ਰਵਾਨਾ ਹੋਣ ਮਗਰੋਂ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਥਾਂ-ਥਾਂ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਾਲਾਘਾਟ ਵਿਚ ਮੁਸਲਿਮ ਤੇ ਹਿੰਦੂ ਭਾਈਚਾਰੇ ਸਮੇਤ ਹੋਰਨਾਂ ਧਰਮਾਂ ਦੇ ਲੋਕਾਂ ਨੇ ਵੀ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਆਪਣੀ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਪੰਜ ਪਿਆਰਿਆਂ ਨੂੰ ਸਤਿਕਾਰ ਵਜੋਂ ਸਿਰੋਪਾਓ ਵੀ ਦਿੱਤੇ ਗਏ।


Comments Off on ਕੌਮਾਂਤਰੀ ਨਗਰ ਕੀਰਤਨ ਜਬਲਪੁਰ ਰਵਾਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.