ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਕੌਮੀ ਹਾਈਵੇਅ ਅਥਾਰਟੀ ਦੀ ਹਾਲਤ ਮੰਦੀ ਨਹੀਂ: ਸਿਨਹਾ

Posted On September - 5 - 2019

ਨਵੀਂ ਦਿੱਲੀ, 4 ਸਤੰਬਰ
ਨੈਸ਼ਨਲ ਹਾਈਵੇਅ ਅਥਾਰਟੀ ਦੇ ਚੇਅਰਮੈਨ ਐਨ.ਐਨ ਸਿਨਹਾ ਨੇ ਕਿਹਾ ਕਿ ਕਈ ਵੱਡੇ ਪ੍ਰਾਜੈਕਟ ਮਿਲਣ ਸਦਕਾ ਅਥਾਰਟੀ ਦੇ ਵਿੱਤੀ ਘਾਟੇ ਅਤੇ ਦੇਣਦਾਰੀਆਂ ਸਬੰਧੀ ਪੈਦਾ ਹੋਏ ਖ਼ਦਸ਼ੇ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ 4500 ਕਿਲੋਮੀਟਰ ਸੜਕ ਉਸਾਰੀ ਦੇ ਟੀਚੇ ਨੂੰ ਪੂਰਾ ਕਰਨ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ ਇਹ ਪਿਛਲੇ ਸਾਲ ਬਣਾਈਆਂ 3300 ਕਿਲੋਮੀਟਰ ਸੜਕਾਂ ਨਾਲੋਂ 1000 ਕਿਲੋਮੀਟਰ ਜ਼ਿਆਦਾ ਹੈ। ਮੀਡੀਆ ਵਿਚ ਰਿਪੋਰਟਾਂ ਆ ਰਹੀਆਂ ਸਨ ਕਿ ਨੈਸ਼ਨਲ ਹਾਈਵੇਅ ਅਥਾਰਟੀ ਦਸਤਕਾਰੀ ਦੇਣਦਾਰੀਆਂ ਦੇ ਤਿੰਨ ਲੱਖ ਕਰੋੜ ਰੁਪਏ ਦੀ ਦੇਣਦਾਰ ਹੈ। ਸ੍ਰੀ ਸਿਨ੍ਹਾ ਨੇ ਕਿਹਾ ਕਿ ਉਨ੍ਹਾਂ ਨੇ ਇੱਧਰ-ਉੱਧਰ ਧਿਆਨ ਦੇਣ ਦੀ ਥਾਂ ਸਾਰਾ ਜ਼ੋਰ ਕੰਮ ’ਤੇ ਲਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਨੈਸ਼ਨਲ ਹਾਈਵੇਅ ਅਥਾਰਟੀ ਦੇ ਖਾਤੇ ਵਿਚ 70,000 ਕਰੋੜ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਭੰਡੀ ਪ੍ਰਚਾਰ ਕਰਨ ਵਾਲਿਆਂ ਦਾ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਦਾਰਾ ਇੱਕ ਖੁੱਲ੍ਹੀ ਕਿਤਾਬ ਵਰਗਾ ਹੈ, ਇਸ ਸਬੰਧੀ ਕੋਈ ਵੀ ਜਾਣਕਾਰੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲਿਆਂ ਨੇ ਜੋ ਗ਼ਲਤ ਜਾਣਕਾਰੀ ਫੈਲਾਈ ਸੀ, ਉਹ ਕਿਸੇ ਵੀ ਤਰ੍ਹਾ ਵਾਜਬ ਨਹੀਂ ਹੈ। ਸ੍ਰੀ ਸਿਨਹਾ ਨੇ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਕੋਲ ਆਮਦਨ ਦੇ ਕਈ ਸਾਧਨ ਹਨ। ਉਨ੍ਹਾਂ ਕਿਹਾ ਕਿ ਅਥਾਰਟੀ ਨੇ ਲੋਕ ਸਭਾ ਚੋਣਾਂ ਸਬੰਧੀ ਲੱਗੇ ਚੋਣ ਜ਼ਾਬਤੇ ਦੌਰਾਨ 1000 ਕਿਲੋਮੀਟਰ ਤੋਂ ਜ਼ਿਆਦਾ ਸੜਕਾਂ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਦੇ ਉੱਲਟ ਅਥਾਰਟੀ ਹੋਰ ਕਈ ਪ੍ਰਾਜੈਕਟ ’ਤੇ ਵੀ ਕੰਮ ਸ਼ੁਰੂ ਕਰਨ ਦੇ ਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਜਟ ਜੁਟਾਉਣ ਦੇ ਸਾਧਨਾਂ ਵਿਚ ਵਾਧਾ ਕਰਨ ਦੀ ਅਪੀਲ ਕੀਤੀ ਜਾਵੇਗੀ ਤਾਂ ਕਿ ਹੋਰ ਵਾਧੂ ਆਮਦਨ ਪ੍ਰਾਪਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਥਾਰਟੀ ਇਸ ਸਾਲ ਦੇ ਅੰਤ ਤਕ ਇਨਫਰਾਸਟਰੱਕਚਰ ਇਨਵੈਸਟਮੈਂਟ ਟਰੱਸਟ ਬਣ ਸਕਦੀ ਹੈ, ਇਸ ਬਾਰੇ ਕੈਬਨਿਟ ਦੀ ਮਨਜ਼ੂਰੀ ਬਾਕੀ ਹੈ। -ਪੀਟੀਆਈ


Comments Off on ਕੌਮੀ ਹਾਈਵੇਅ ਅਥਾਰਟੀ ਦੀ ਹਾਲਤ ਮੰਦੀ ਨਹੀਂ: ਸਿਨਹਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.