ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਬਚਾਇਆ

Posted On September - 9 - 2019

ਮੁੰਬਈ, 8 ਸਤੰਬਰ
ਇੱਥੋਂ ਦੇ ਅੰਧੇਰੀ ਇਲਾਕੇ ਵਿੱਚ ਅੱਠਵੀਂ ਮੰਜ਼ਿਲ ’ਤੇ ਸਥਿਤ ਆਪਣੇ ਫਲੈਟ ਦੀ ਬਾਲਕੋਨੀ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕਰ ਰਹੀ ਇਕ 46 ਸਾਲਾ ਔਰਤ ਨੂੰ ਪੁਲੀਸ ਅਤੇ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਬਚਾਅ ਲਿਆ। ਔਰਤ ਨੇ ਸ਼ਨਿਚਰਵਾਰ ਰਾਤ ਨੂੰ ਆਪਣੇ 18 ਸਾਲਾ ਪੁੱਤਰ ਸਣੇ ਆਪਣੇ ਆਪ ਨੂੰ ਗੁੰਡਾਵਾਲੀ ਖੇਤਰ ਵਿੱਚ ਸਾਈ ਕ੍ਰਿਪਾ ਸੁਸਾਇਟੀ ’ਚ ਅੱਠਵੀਂ ਮੰਜ਼ਿਲ ’ਤੇ ਸਥਿਤ ਆਪਣੇ ਘਰ ਵਿੱਚ ਬੰਦ ਕਰ ਲਿਆ ਅਤੇ ਖ਼ੁਦਕੁਸ਼ੀ ਕਰਨ ਦੀ ਧਮਕੀ ਦੇਣ ਲੱਗੀ। ਜਦੋਂ ਲੜਕੇ ਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਔਰਤ ਨੇ ਫਲੈਟ ਦੀ ਬਾਲਕੋਨੀ ਤੋਂ ਛਾਲ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਦਾ ਰੌਲਾ ਸੁਣ ਕੇ ਗੁਆਂਢੀ ਇਕੱਠੇ ਹੋ ਗਏ। ਔਰਤ ਦੇ ਪੁੱਤਰ ਨੇ ਇਸ ਸਬੰਧੀ ਆਪਣੇ ਰਿਸ਼ਤੇਦਾਰਾਂ ਨੂੰ ਸੂਚਿਤ ਕੀਤਾ ਜਿਨ੍ਹਾਂ ਨੇ ਪੁਲੀਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਸੂਚਨਾ ਮਿਲਦੇ ਹੀ ਅੰਧੇਰੀ ਥਾਣੇ ਤੋਂ ਪੁਲੀਸ ਦੀ ਇਕ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਔਰਤ ਨੂੰ ਗੱਲਾਂ ਵਿੱਚ ਉਲਝਾ ਕੇ ਉਨ੍ਹਾਂ ਨੇ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਆਰੰਭ ਦਿੱਤੀਆਂ। – ਪੀਟੀਆਈ

 


Comments Off on ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੀ ਔਰਤ ਨੂੰ ਬਚਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.