ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਖਿਡਾਰੀਆਂ ਨੇ ਸੋਨੇ ਦੇ ਤਗ਼ਮੇ ਜਿੱਤੇ

Posted On September - 12 - 2019

ਸਪਰਿੰਗ ਡੇਲ ਸਕੂਲ ਦੇ ਕਰਾਟੇ ਵਿਚੋਂ ਤਗ਼ਮੇ ਜਿੱਤਣ ਵਾਲੇ ਖਿਡਾਰੀ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 11 ਸਤੰਬਰ
ਸਪਰਿੰਗ ਡੇਲ ਪਬਲਿਕ ਸਕੂਲ ਦੀਆਂ ਅੰਡਰ-14 ਲੜਕੇ ਅਤੇ ਲੜਕੀਆਂ ਦੀਆਂ ਕਰਾਟੇ ਟੀਮਾਂ ਨੇ ਪੰਜਾਬ ਸਕੂਲ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ 7 ਸੋਨੇ ਦੇ ਤਗ਼ਮੇ ਜਿੱਤ ਕੇ ‘ਰਾਜ ਪੱਧਰੀ’ ਮੁਕਾਬਲਿਆਂ ਲਈ ਆਪਣਾ ਨਾਮ ਦਰਜ ਕਰਾਇਆ। ਇਸੇ ਹੀ ਮੁਕਾਬਲੇ ਵਿੱਚ ਸਕੂਲ ਦੇ ਖਿਡਾਰੀਆਂ ਨੇ 3 ਕਾਂਸੇ ਦੇ ਤਗ਼ਮੇ ਵੀ ਹਾਸਲ ਕੀਤੇ ਹਨ। ਜਾਣਕਾਰੀ ਅਨੁਸਾਰ ਸਕੂਲ ਦੇ ਖਿਡਾਰੀਆਂ ਯਤਿਕਾ, ਅੰਕਿਤਾ, ਅੰਕਿਤਾ ਗੋਇਲ, ਪ੍ਰਿੰਸ, ਅਦਿਤਿਆ, ਗੌਰਵ ਸ਼ਰਮਾ ਅਤੇ ਹਾਰਦਿਕ ਕੁਮਾਰ ਨੇ ਸੋਨੇ ਦੇ ਤਗ਼ਮੇ ਹਾਸਲ ਕੀਤੇ। ਇਨਾਂ ਤੋਂ ਇਲਾਵਾ ਤਾਨੀਆ ਅਤੇ ਅਨਿਕੇਤ ਨੇ ਕਾਂਸੇ ਦੇ ਤਗ਼ਮੇ ਜਿੱਤੇ।


Comments Off on ਖਿਡਾਰੀਆਂ ਨੇ ਸੋਨੇ ਦੇ ਤਗ਼ਮੇ ਜਿੱਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.