ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਖੇਤੀ ਸੰਕਟ: ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ

Posted On September - 12 - 2019

ਟਿ੍ਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਸਤੰਬਰ
ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਖੇਤੀ ਸੰਕਟ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਕਰਜ਼ੇ ਕਾਰਨ ਬਰਨਾਲਾ ਜ਼ਿਲ੍ਹੇ ਦੇ ਭੋਤਨਾ ਪਿੰਡ ’ਚ ਇਕੋ ਪਰਿਵਾਰ ਦੇ ਪੰਜਵੇਂ ਮੈਂਬਰ ਵੱਲੋਂ ਖ਼ੁਦਕੁਸ਼ੀ ਕਰਨ ’ਤੇ ਦੁਖ ਜਤਾਉਂਦਿਆਂ ਕਿਹਾ ਕਿ ਨੌਜਵਾਨ ਲਵਪ੍ਰੀਤ ਸਿੰਘ ਦੀ ਬੇਵਕਤੀ ਮੌਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕਥਿਤ ਕਰਜ਼ਾ ਮੁਆਫ਼ੀ ਪ੍ਰੋਗਰਾਮ ’ਤੇ ਕਰਾਰੀ ਚਪੇੜ ਹੈ।
ਸ੍ਰੀ ਮਾਨ ਨੇ ਕਿਹਾ ਕਿ ਭੋਤਨਾ ਪਿੰਡ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਨੇ ਕੈਪਟਨ ਦੇ ਕਰਜ਼ਾ ਮੁਆਫ਼ੀ ਪ੍ਰੋਗਰਾਮ ਦੇ ਪਾਜ ਉਧੇੜ ਦਿੱਤੇ ਹਨ। ਸਰਕਾਰੀ ਖ਼ਜ਼ਾਨੇ ਵਿਚੋਂ ਲੋਕਾਂ ਦੇ ਲੱਖਾਂ ਰੁਪਏ ਖ਼ਰਚ ਕੇ ਅਖ਼ਬਾਰਾਂ ਅਤੇ ਟੈਲੀਵਿਜ਼ਨਾਂ ’ਤੇ ਕਰਜ਼ਾ ਮੁਆਫ਼ੀ ਬਾਰੇ ਝੂਠ ਬੋਲਣ ਵਾਲੇ ਕੈਪਟਨ ਇਹ ਤਾਂ ਦੱਸ ਦੇਣ ਕਿ ਕਰਜ਼ਾ ਕਿਸ ਦਾ ਮੁਆਫ਼ ਕੀਤਾ ਹੈ।
ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਰਜ਼ਾ ਮੁਆਫ਼ ਕਰਨ ਵਾਲੇ ਕਿਸਾਨਾਂ ਦੀ ਲਿਸਟ ਜਾਰੀ ਕਰੇ। ਸ੍ਰੀ ਮਾਨ ਨੇ ਕਿਹਾ ਕਿ ਜਿਸ ਦਿਨ ਲਵਪ੍ਰੀਤ ਦੇ ਪਿਤਾ ਨੇ ਖ਼ੁਦਕੁਸ਼ੀ ਕੀਤੀ ਸੀ, ਉਸ ਦਿਨ ਕੈਪਟਨ ਸਰਕਾਰ ਮਾਨਸਾ ਵਿਚ ਕਰਜ਼ਾ ਮੁਆਫ਼ੀ ਪ੍ਰੋਗਰਾਮ ਦਾ ‘ਜਸ਼ਨ ਮਨਾ’ ਰਹੀ ਸੀ।
ਉਨ੍ਹਾਂ ਕਿਹਾ ਕਿ ਲਵਪ੍ਰੀਤ ਦੀ ਖ਼ੁਦਕੁਸ਼ੀ ਨੇ ਕੈਪਟਨ ਸਰਕਾਰ ਦੇ ਸਿਰਫ਼ ਕਰਜ਼ਾ ਮੁਆਫ਼ੀ ਪ੍ਰੋਗਰਾਮ ਦੀ ਹੀ ਨਹੀਂ ਸਗੋਂ ਘਰ-ਘਰ ਨੌਕਰੀ ਦੇ ਐਲਾਨਾਂ ਦੀ ਵੀ ਫੂਕ ਕੱਢੀ ਹੈ।
ਖੇਤੀ ਸੰਕਟ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਦੀ ਮੰਗ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਨੂੰ ਇਸ ਮਸਲੇ ’ਤੇ ਗੰਭੀਰਤਾ ਦਿਖਾਉਣ ਦੀ ਲੋੜ ਹੈ।
ਵਿਧਾਨ ਸਭਾ ਸਦਨ ਵਿਚ ਕੇਂਦਰ ਦੀ ਮੋਦੀ ਸਰਕਾਰ ਦੇ ਅਕਾਲੀ ਦਲ- ਭਾਜਪਾ ਵਿਧਾਇਕਾਂ ਨੂੰ ਵੀ ਜਵਾਬ ਦੇਣਾ ਪਵੇਗਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਬਾਂਹ ਫੜਨ ਤੋਂ ਕਿਉਂ ਭੱਜ ਰਹੀ ਹੈ। ਵਿਸ਼ੇਸ਼ ਇਜਲਾਸ ਦੌਰਾਨ ਕਿਸਾਨਾਂ ਦੇ ਮਸੀਹਾ ਕਹਾਉਣ ਵਾਲੇ ਅਤੇ 5 ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਵੀ ਜਵਾਬ ਦੇਣਾ ਪਵੇਗਾ ਕਿ ਉਨ੍ਹਾਂ ਕੇਂਦਰ ਅਤੇ ਪੰਜਾਬ ਦੀ ਸੱਤਾ ’ਚ ਹੁੰਦਿਆਂ ਪੰਜਾਬ ਦੇ ਕਿਸਾਨਾਂ ਨਾਲ ਧ੍ਰੋਹ ਕਿਉਂ ਕਮਾਇਆ।


Comments Off on ਖੇਤੀ ਸੰਕਟ: ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.