ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਗ਼ੈਰਕਾਨੂੰਨੀ ਆਵਾਸੀਆਂ ਨੂੰ ਦੇਸ਼ ’ਚੋਂ ਬਾਹਰ ਕੱਢਾਂਗੇ: ਸ਼ਾਹ

Posted On September - 10 - 2019

ਗੁਹਾਟੀ, 9 ਸਤੰਬਰ

ਉੱਤਰ-ਪੂਰਬੀ ਡੈਮੋਕ੍ਰੈਟਿਕ ਐਲਾਇੰਸ ਦੇ ਚੌਥੇ ਕਨਕਲੇਵ ਨੂੰ ਸੰਬੋਧਨ ਕਰਦੇ ਹੋਏ ਅਮਿਤ ਸ਼ਾਹ। -ਫੋਟੋ: ਪੀਟੀਆਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੜ ਦੁਹਰਾਇਆ ਕਿ ਸਰਕਾਰ ਸਿਰਫ਼ ਅਸਾਮ ’ਚੋਂ ਨਹੀਂ ਬਲਕਿ ਪੂਰੇ ਮੁਲਕ ਵਿਚੋਂ ਗ਼ੈਰਕਾਨੂੰਨੀ ਆਵਾਸੀਆਂ ਨੂੰ ਬਾਹਰ ਕਰਨ ਦੀ ਚਾਹਵਾਨ ਹੈ। ਉੱਤਰ-ਪੂਰਬੀ ਡੈਮੋਕ੍ਰੈਟਿਕ ਐਲਾਇੰਸ ਦੇ ਚੌਥੇ ਕਨਕਲੇਵ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਨੇ ਪਿਛਲੀਆਂ ਕਾਂਗਰਸ ਸਰਕਾਰਾਂ ’ਤੇ ਪੂਰੇ ਉੱਤਰ-ਪੂਰਬੀ ਖੇਤਰ ਨੂੰ ਬਾਕੀ ਮੁਲਕ ਨਾਲੋਂ ‘ਵੱਖ ਕਰਨ’ ਦਾ ਦੋਸ਼ ਲਾਇਆ। ਗ੍ਰਹਿ ਮੰਤਰੀ ਨੇ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਮੁੜ ਲਿਆਂਦਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਉੱਤਰ-ਪੂਰਬੀ ਰਾਜਾਂ ਦੇ ਫ਼ਿਕਰਾਂ ਨੂੰ ਵੀ ਧਿਆਨ ਵਿਚ ਰੱਖਿਆ ਜਾਵੇਗਾ। ਸ਼ਾਹ ਨੇ ਕਿਹਾ ਕਿ ਖੇਤਰ ਨਾਲ ਜੁੜੇ ਵਿਸ਼ੇਸ਼ ਕਾਨੂੰਨਾਂ ਨੂੰ ਨਹੀਂ ਛੇੜਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਉੱਤਰ-ਪੂਰਬ ਵਿਚ ਅਤਿਵਾਦ ਦੇ ਪਸਾਰ ਲਈ ਵੀ ਕਾਂਗਰਸ ਜ਼ਿੰਮੇਵਾਰ ਹੈ ਤੇ ਇਸੇ ਨੇ ਵੰਡ ਦੇ ਬੀ ਇੱਥੇ ਬੀਜੇ ਹਨ। ਸ਼ਾਹ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪ੍ਰਵਾਹ ਨਹੀਂ ਕੀਤੀ ਤੇ ਦਹਿਸ਼ਤਗਰਦੀ ਵਧਦੀ ਰਹੀ। ਕੇਂਦਰੀ ਗ੍ਰਹਿ ਮੰਤਰੀ ਨੇ ਅੱਜ ਇੱਥੇ ਕਮਾਖ਼ਯਾ ਮੰਦਰ ਵਿਚ ਮੱਥਾ ਟੇਕਿਆ। ਉਨ੍ਹਾਂ ਦੇ ਨਾਲ ਅਸਾਮ ਦੇ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਤੇ ਸਿਹਤ ਮੰਤਰੀ ਹਿਮੰਤ ਬਿਸਵ ਸਰਮਾ ਵੀ ਸਨ। ਉਹ ਪੌੜੀਆਂ ਚੜ੍ਹ ਕੇ ਨੀਲਾਂਚਲ ਚੋਟੀ ’ਤੇ ਸਥਿਤ ਮੰਦਰ ’ਚ ਨਤਮਸਤਕ ਹੋਏ। ਸ਼ਾਹ ਉੱਤਰ-ਪੂਰਬ ਦੇ ਦੋ ਦਿਨਾਂ ਦੌਰੇ ’ਤੇ ਸਨ।

ਨਾਗਾਲੈਂਡ ਤੇ ਮੇਘਾਲਿਆ ਨੂੰ ਨਾਗਰਿਕਤਾ (ਸੋਧ) ਬਿੱਲ ਬਾਰੇ ਤੌਖ਼ਲੇ
ਗੁਹਾਟੀ: ਨਾਗਾਲੈਂਡ ਦੇ ਮੁੱਖ ਮੰਤਰੀ ਨੇਫ਼ਊ ਰੀਓ ਨੇ ਅੱਜ ਕਿਹਾ ਹੈ ਕਿ ਵਿਵਾਦਤ ਨਾਗਰਕਿਤਾ ਸੋਧ ਬਿੱਲ ਉੱਤਰ-ਪੂਰਬੀ ਰਾਜਾਂ ਵਿਚ ਵੱਖ-ਵੱਖ ਭਾਈਚਾਰਿਆਂ ਦੀ ਗਿਣਤੀ-ਮਿਣਤੀ ਬਦਲ ਦੇਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਾਜ਼ਰੀ ਵਿਚ ਉਨ੍ਹਾਂ ਬਿੱਲ ਦਾ ਵਿਰੋਧ ਕੀਤਾ ਤੇ ਕਿਹਾ ਕਿ ਉੱਤਰ-ਪੂਰਬੀ ਰਾਜ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਇਸ ਕਾਨੂੰਨ ਨਾਲ ਖਿੱਤੇ ਨੂੰ ਪ੍ਰਭਾਵਿਤ ਨਹੀਂ ਹੋਣ ਦੇਣਗੇ। ਰੀਓ ਨੇ ਆਸ ਜਤਾਈ ਕਿ ਕੇਂਦਰ ਤੇ ਸ਼ਾਹ ਉਨ੍ਹਾਂ ਦੀ ਗੱਲ ਸੁਣਨਗੇ। ਮੇਘਾਲਿਆ ਦੇ ਮੁੱਖ ਮੰਤਰੀ ਕੋਨਾਰਡ ਸੰਗਮਾ ਨੇ ਵੀ ਸ਼ਾਹ ਨੂੰ ਦੱਸਿਆ ਕਿ ਇਸ ਬਿੱਲ ਬਾਰੇ ਉੱਤਰ-ਪੂਰਬੀ ਰਾਜਾਂ ਨੂੰ ਕੁਝ ਤੌਖ਼ਲੇ ਹਨ ਤੇ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਭਰੋਸਾ ਬਹਾਲ ਕਰਨਾ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਰਾਜਾਂ ਨੂੰ ਕਿਨਾਰੇ ਨਹੀਂ ਕੀਤਾ ਜਾ ਸਕਦਾ। –ਪੀਟੀਆਈ

 


Comments Off on ਗ਼ੈਰਕਾਨੂੰਨੀ ਆਵਾਸੀਆਂ ਨੂੰ ਦੇਸ਼ ’ਚੋਂ ਬਾਹਰ ਕੱਢਾਂਗੇ: ਸ਼ਾਹ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.