ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਗਿਆਨੀ ਰਣਜੀਤ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ

Posted On September - 10 - 2019

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਸਤੰਬਰ

ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ਮਗਰੋਂ ਗਿਆਨੀ ਰਣਜੀਤ ਸਿੰਘ ਨੂੰ ਗੁਰਦੁਆਰਾ ਬਾਲ ਲੀਲਾ ਵਿਖੇ ਸਿਰੋਪਾਓ ਦਿੱਤੇ ਜਾਣ ਦਾ ਦ੍ਰਿਸ਼।

ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੀ ਅੱਜ ਹੋਈ ਮੀਟਿੰਗ ਵਿਚ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਨੂੰ ਧਾਰਮਿਕ ਆਗੂਆਂ ਵਲੋਂ ਸਿਰੋਪਾਓ ਦਿੱਤੇ ਗਏ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਗਿਆਨੀ ਰਾਜਿੰਦਰ ਸਿੰਘ ਨੂੰ ਜਥੇਦਾਰ ਬਣਾਇਆ ਗਿਆ ਸੀ ਅਤੇ ਹੁਣ ਗਿਆਨੀ ਰਣਜੀਤ ਸਿੰਘ ਨੂੰ ਪੱਕੇ ਜਥੇਦਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਗਿਆਨੀ ਇਕਬਾਲ ਸਿੰਘ ਦੇ ਅਸਤੀਫੇ ਮਗਰੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਵਾਸਤੇ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਨ੍ਹਾਂ ਇਸ ਸਬੰਧ ਵਿਚ ਕਮੇਟੀ ਦਾ ਗਠਨ ਕੀਤਾ ਸੀ। ਇਸ ਕਮੇਟੀ ਵਲੋਂ ਵੱਖ ਵੱਖ ਸਿੱਖ ਵਿਦਵਾਨਾਂ ਦੇ ਨਾਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਵਜੋਂ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਗਿਆਨੀ ਰਣਜੀਤ ਸਿੰਘ ਦੇ ਨਾਂ ਦੀ ਤਜਵੀਜ਼ ਭੇਜੀ ਗਈ ਸੀ ਜਿਸ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਹੈ ਅਤੇ ਬਤੌਰ ਜਥੇਦਾਰ ਐਲਾਨਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਰਣਜੀਤ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤੇ ਜਾਣ ’ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਿਰੋਪਾਓ ਵੀ ਭੇਟ ਕੀਤਾ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਅਕਾਲ ਤਖ਼ਤ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਹਾਇਕ ਜਸਪਾਲ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਰਾਮ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਕਾਰਜਕਾਰੀ ਜਥੇਦਾਰ ਰਾਜਿੰਦਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰਦੁਆਰਾ ਬਾਲ ਲੀਲਾ ਵਿਖੇ ਮੱਥਾ ਟੇਕਣ ਉਪਰੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ ਤੇ ਹੋਰਨਾਂ ਨੇ ਉਨ੍ਹਾਂ ਨੂੰ ਸਿਰੋਪਾਓ ਦਿੱਤੇ।

ਧਨਬਾਦ ਤੋਂ ਗਰੈਜੂਏਟ ਨੇ ਗਿਆਨੀ ਰਣਜੀਤ ਸਿੰਘ
ਗਿਆਨੀ ਰਣਜੀਤ ਸਿੰਘ ਦਾ ਜਨਮ ਪਿੰਡ ਦੌਲਤਪੁਰ ਜ਼ਿਲ੍ਹਾ ਗੁਰਦਾਸਪੁਰ ਵਿਚ ਹੋਇਆ। ਉਨ੍ਹਾਂ ਦੇ ਪਿਤਾ ਜਵੰਦ ਸਿੰਘ ਬਾਜਵਾ ਬਰਤਾਨਵੀ ਫੌਜ ਵਿਚ ਰਹੇ ਹਨ ਅਤੇ ਉਨ੍ਹਾਂ ਦੂਜੀ ਵੱਡੀ ਜੰਗ ਵਿਚ ਹਿੱਸਾ ਲਿਆ ਸੀ। ਗਿਆਨੀ ਰਣਜੀਤ ਸਿੰਘ ਨੇ ਰਾਂਚੀ ਯੂਨੀਵਰਸਿਟੀ ਦੇ ਪ੍ਰਬੰਧ ਹੇਠਲੇ ਆਰਐਸਪੀ ਕਾਲਜ ਝਰੀਆ (ਧਨਬਾਦ) ਤੋਂ ਗਰੈਜੂਏਸ਼ਨ ਕੀਤੀ। ਉਨ੍ਹਾਂ ਦਾ ਅਨੰਦ ਕਾਰਜ ਸਾਲ 1984 ਵਿਚ ਬੀਬੀ ਰਣਜੀਤ ਕੌਰ ਨਾਲ ਹੋਇਆ। ਸੰਤ ਸਿੰਘ ਮਸਕੀਨ ਤੋਂ ਬਾਅਦ ਪਿਛਲੇ 13 ਸਾਲਾਂ ਤੋਂ ਉਹ ਸ੍ਰੀ ਦਰਬਾਰ ਸਾਹਿਬ ਸਥਿਤ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀ ਕਥਾ ਦੀ ਸੇਵਾ ਨਿਭਾਅ ਰਹੇ ਹਨ।


Comments Off on ਗਿਆਨੀ ਰਣਜੀਤ ਸਿੰਘ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਨਿਯੁਕਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.