ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਗੁਆਂਢੀਆਂ ਵੱਲੋਂ ਕੁੱਟਮਾਰ ਕੀਤੇ ਜਾਣ ਤੋਂ ਦੁਖੀ ਨੌਜਵਾਨ ਨੇ ਖੁ਼ਦਕੁਸ਼ੀ ਕੀਤੀ

Posted On September - 11 - 2019

ਅਸ਼ਵਨੀ ਗਰਗ
ਸਮਾਣਾ,10 ਸਤੰਬਰ
ਗੁਆਂਢੀਆਂ ਵੱਲੋਂ ਕੀਤੀ ਕੁੱਟਮਾਰ ਤੋਂ ਪ੍ਰੇਸ਼ਾਨ ਇਕ ਨੌਜਵਾਨ ਨੇ ਖੁ਼ਦਕੁਸ਼ੀ ਕਰ ਲਈ। ਬਾਦਸ਼ਾਹਪੁਰ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਗੁਆਂਢੀ ਅਤੇ ਉਸਦੇ ਦੋ ਲੜਕਿਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
ਪੁਲੀਸ ਨੂੰ ਦਿੱਤੀ ਜਾਣਕਾਰੀ ਵਿਚ ਛੀਂਦਾ ਸਿੰਘ (24)(ਮਿ੍ਤਕ) ਦੇ ਪਿਤਾ ਤੇਜਾ ਸਿੰਘ ਵਾਸੀ ਪਿੰਡ ਨਨਹੇੜਾ ਨੇ ਕਿਹਾ ਹੈ ਕਿ 1 ਸਤੰਬਰ ਨੂੰ ਛੀਂਦਾ ਖੇਤਾਂ ਵਿਚ ਚਾਰਾ ਲੈਣ ਗਿਆ ਸੀ। ਉਹ ਹਰਾ ਚਾਰਾ ਲੈ ਕੇ ਜਦੋਂ ਵਾਪਿਸ ਆਇਆ ਤਾਂ ਉਸਦਾ ਚਿਹਰਾ ਉਤਰਿਆ ਹੋਇਆ ਸੀ। ਉਹ ਚਾਰਾ ਰੱਖ ਕੇ ਗੁਆਂਢੀ ਅਰਜਨ ਸਿੰਘ ਅਤੇ ਉਸਦੇ ਦੋਵੇਂ ਪੁੱਤਰਾਂ ਰਾਮ ਦਿੱਤਾ ਅਤੇ ਗੁਰਪ੍ਰੀਤ ਸਿੰਘ ਵੱਲੋਂ ਉਸਦੀ ਕੁੱਟਮਾਰ ਕੀਤੇ ਜਾਣ ਬਾਰੇ ਦੱਸ ਕੇ ਸ਼ਹਿਰ ਦਵਾਈ ਲੈਣ ਲਈ ਚਲਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਉਹ ਘਰ ਨਹੀਂ ਪਰਤਿਆ ਤਾਂ ਉਨ੍ਹਾਂ ਉਸ ਦੀ ਭਾਲ ਕੀਤੀ ਪਰ ਉਸ ਦਾ ਕੋਈ ਥਹੁ ਪਤਾ ਨਹੀਂ ਲੱਗਾ। ਕੱਲ੍ਹ ਉਸਦੀ ਲਾਸ਼ ਖਨੌਰੀ ਨੇੜਿਓਂ ਭਾਖੜਾ ਨਹਿਰ ਵਿਚੋਂ ਮਿਲ ਗਈ। ਪੁਲੀਸ ਨੇ ਬਿਆਨਾਂ ਦੇ ਆਧਾਰ ’ਤੇ ਅਰਜੁਨ ਸਿੰਘ ਅਤੇ ਉਸਦੇ ਦੋਵੇਂ ਪੁੱਤਰਾਂ ਰਾਮ ਦਿੱਤ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।


Comments Off on ਗੁਆਂਢੀਆਂ ਵੱਲੋਂ ਕੁੱਟਮਾਰ ਕੀਤੇ ਜਾਣ ਤੋਂ ਦੁਖੀ ਨੌਜਵਾਨ ਨੇ ਖੁ਼ਦਕੁਸ਼ੀ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.