ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਗੁਰਦੁਆਰਾ ਦੂਖਨਿਵਾਰਨ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਸਜਾਇਆ

Posted On September - 23 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 22 ਸਤੰਬਰ

ਨਗਰ ਕੀਰਤਨ ਨੂੰ ਰਵਾਨਾ ਕਰਦੇ ਹੋਏ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਤੇ ਹੋਰ।

ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 550ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਅੱਜ ਪੂਰੇ ਪੰਥਕ ਜਲੋਅ ਤੇ ਧਾਰਮਿਕ ਉਤਸਸ਼ਾਹ ਨਾਲ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤਾ ਗਿਆ। ਨਗਰ ਕੀਰਤਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਖ਼ਾਲਸਾ ਸ਼ਤਾਬਦੀ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਸਹਿਯੋਗ ਨਾਲ ਕੱਢਿਆ ਗਿਆ। ਪੰਥਕ ਜਲੋਅ ਨਾਲ ਸਜੇ ਇਸ ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਪੰਜਵਾਂ ਤਖ਼ਤ ਬੁੱਢਾ ਦਲ 96ਵੇਂ ਕਰੋੜੀ ਜਥੇਦਾਰ ਬਾਬਾ ਬਲਬੀਰ ਸਿੰਘ, ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਅਤੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੁਸਾਇਟੀਆਂ ਆਦਿ ਸ਼ਾਮਲ ਹੋਈਆਂ।
ਰਾਜਪੁਰਾ (ਪੱਤਰ ਪ੍ਰੇਰਕ): ਇਥੋਂ ਦੇ ਵਾਰਡ ਨੰ. 11 ਦੇ ਗੁਰੂ ਨਾਨਕ ਮੁਹੱਲਾ ਦੀ ਸਮੂਹ ਸੰਗਤ ਵੱਲੋਂ ਗੁਰਦੁਆਰਾ ਸੰਗਤ ਸਾਹਿਬ ਬਾਬਾ ਲਾਲ ਸਿੰਘ ਬੇਦੀ ਤੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਸੰਗਤਾਂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਈਆਂ। ਨਗਰ ਕੀਰਨਤ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਨਗਰ ਵਿੱਚ ਗਤਕਾ ਪਾਰਟੀਆਂ ਵੱਲੋਂ ਜੋਹਰ ਦਿਖਾਏ ਗਏ।

ਸਫੈਦੀ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਜੱਥਾ ਰਵਾਨਾ
ਰਾਜਪੁਰਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਦਿਹਾੜੇ ਸੰਬਧੀ ਸੁਲਤਾਨਪੁਰ ਲੋਧੀ ਨੂੰ ਸਫੈਦੀ ਸੇਵਾ ਮੁਹਿੰਮ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਇਲਾਕੇ ਦੀ ਸੰਗਤਾਂ ਦਾ ਵਫ਼ਦ ਸੁਲਤਾਨਪੁਰ ਲੋਧੀ ਰੰਗ ਰੋਗਨ ਸੇਵਾ ਲਈ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਬਲਵਿੰਦਰ ਸਿੰਘ ਨੇਪਰਾਂ, ਗਿਆਨੀ ਭੁਪਿੰਦਰ ਸਿੰਘ ਗੋਲੂ ਅਤੇ ਕੌਂਸਲਰ ਜਸਵੀਰ ਸਿੰਘ ਜੱਸੀ ਨੇ ਦੱਸਿਆ ਕਿ ਦੋ ਬੱਸਾਂ ਦੇ ਇਸ ਕਾਫ਼ਲੇ ਵਿੱਚ ਸ਼ਾਮਿਲ ਸੰਗਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸੁਲਤਾਨਪੁਰ ਲੋਧੀ ਵਿੱਚ ਇਮਾਰਤਾਂ ਨੂੰ ਸਫੈਦੀ ਕੀਤੀ ਜਾਵੇਗੀ।


Comments Off on ਗੁਰਦੁਆਰਾ ਦੂਖਨਿਵਾਰਨ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਸਜਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.