ਪੀੜਤ ਪਰਿਵਾਰ ਵੱਲੋਂ ਪੁਲੀਸ ’ਤੇ ਬਿਆਨ ਨਾ ਲੈਣ ਦੇ ਦੋਸ਼ !    ਵੇ ਹੋਵੇ ਅਨਲੌਕ ਵਿੱਚ ਇਨ੍ਹਾਂ ਨੂੰ ਕਰੋਨਾ, ਉਭਰੇ ਕੋਈ ਖੂਨ ਨਵਾਂ !    ਨਾਉਮੀਦੀ ਦੇ ਦੌਰ ’ਚ ਨਗ਼ਮਾ-ਏ-ਉਮੀਦ... !    ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    

ਗੁਰਦੁਆਰੇ ਦੇ ਪ੍ਰਬੰਧਾਂ ਲਈ ਚੱਲ ਰਿਹਾ ਵਿਵਾਦ ਸੁਲਝਿਆ

Posted On September - 23 - 2019

ਜਸਵੰਤ ਗਰੇਵਾਲ
ਚੀਮਾ ਮੰਡੀ, 22 ਸਤੰਬਰ

ਪਿੰਡ ਝਾੜੋਂ ਦੇ ਗੁਰਦੁਆਰੇ ਬਾਬਾ ਹਰਦਮ ਸਿੰਘ ਦਾ ਬਾਹਰੀ ਦਿਸ਼। -ਫ਼ੋਟੋ:ਗਰੇਵਾਲ

ਨੇੜਲੇ ਪਿੰਡ ਝਾੜੋਂ ਵਿੱਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਪਿੰਡ ਦੀਆਂ ਦੋ ਧਿਰਾਂ ਵਿਚਕਾਰ ਚੱਲ ਰਹੇ ਵਿਵਾਦ ਦਾ ਅੱਜ ਪ੍ਰਸ਼ਾਸਨਿਕ ਤੇ ਪੁਲੀਸ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੱਲ ਹੋ ਗਿਆ ਹੈ। ਜ਼ਿਕਰਯੋਗ ਹੈ ਪਿੰਡ ਦੇ ਗੁਰਦੁਆਰਾ ਬਾਬਾ ਹਰਦਮ ਸਿੰਘ ਦਾ ਪ੍ਰਬੰਧ ਪਿਛਲੇ ਕਈ ਸਾਲਾਂ ਤੋਂ ਭਾਈ ਭੋਲਾ ਸਿੰਘ ਵੱਲੋਂ ਚਲਾਇਆ ਜਾ ਰਿਹਾ ਸੀ ਤੇ ਪਿੰਡ ਦੀ ਇਕ ਧਿਰ ਵੱਲੋਂ ਗੁਰਦੁਆਰੇ ਦੇ ਪ੍ਰਬੰਧ ਕਿਸੇ ਹੋਰ ਵਿਅਕਤੀ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੌਰਾਨ ਭਾਈ ਭੋਲਾ ਸਿੰਘ ਦੀ ਹਿਮਾਇਤੀ ਧਿਰ ਅਤੇ ਦੂਸਰੀ ਧਿਰ ਵਿਚਕਾਰ ਵਿਵਾਦ ਖੜ੍ਹਾ ਹੋ ਗਿਆ ਸੀ ਤੇ ਦੋਵੇਂ ਧਿਰਾਂ ਵਿਚਕਾਰ ਤਣਾਅ ਦੀ ਸਥਿਤੀ ਬਣ ਗਈ ਅਤੇ ਪ੍ਰਸ਼ਾਸਨ ਵੱਲੋਂ ਇਥੇ ਪੁਲੀਸ ਤਾਇਨਾਤ ਕਰ ਦਿੱਤੀ ਗਈ ਸੀ। ਅੱਜ ਇਸ ਵਿਵਾਦ ਨੂੰ ਖ਼ਤਮ ਕਰਨ ਲਈ ਪਹੁੰਚੇ ਸ਼ਰਨਜੀਤ ਸਿੰਘ ਐੱਸਪੀ ਸੰਗਰੂਰ, ਰਾਜੇਸ਼ ਸਨੇਹੀ ਡੀਐੱਸਪੀ ਸੁਨਾਮ, ਗੁਰਲਵਲੀਨ ਕੌਰ ਤਹਿਸੀਲਦਾਰ ਸੁਨਾਮ, ਮਨਮੋਹਨ ਸਿੰਘ ਨਾਇਬ ਤਹਿਸੀਲਦਾਰ, ਪ੍ਰਿਤਪਾਲ ਸਿੰਘ ਥਾਣਾ ਮੁਖੀ ਚੀਮਾ, ਸੁਰਜਨ ਸਿੰਘ ਥਾਣਾ ਮੁਖੀ ਧਰਮਗੜ੍ਹ ਨੇ ਪਿੰਡ ਦੇ ਸਾਬਕਾ ਸਰਪੰਚ ਨਾਰੰਗ ਸਿੰਘ, ਸਰਪੰਚ ਚਰਨਜੀਤ ਕੌਰ, ਸ਼ੇਰ ਸਿੰਘ, ਬਾਵਾ ਸਿੰਘ, ਹਰਦੇਵ ਸਿੰਘ ਧੰਦੀਵਾਲ, ਬਲਦੇਵ ਸਿੰਘ ਧੰਦੀਵਾਲ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਵਿੱਚ ਸਹਿਮਤੀ ਕਰਵਾ ਦਿੱਤੀ ਗਈ। ਡੀਐੱਸਪੀ ਰਜੇਸ਼ ਸਨੇਹੀ ਨੇ ਦੱਸਿਆ ਕਿ ਦੋਵੇਂ ਧਿਰਾਂ ਵਿਚਕਾਰ ਸਮਝੌਤਾ ਹੋਇਆ ਹੈ ਕਿ ਗੁਰਦੁਆਰੇ ਦੇ ਮੁੱਖ ਸੇਵਾਦਾਰ ਭਾਈ ਭੋਲਾ ਸਿੰਘ ਰਹਿਣਗੇ ਅਤੇ ਗੁਰਦੁਆਰੇ ਦੇ ਗ੍ਰੰਥੀ ਵਜੋਂ ਜਸਪਾਲ ਸਿੰਘ ਆਜ਼ਾਦ ਆਪਣੀਆਂ ਸੇਵਾਵਾਂ ਨਿਭਾਉਣਗੇ ਤੇ ਗੁਰਦੁਆਰਾ ਸਾਹਿਬ ਦੇ ਕੰਮ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਾਇਬ ਤਹਿਸੀਲਦਾਰ ਗੁਰਮੋਹਨ ਸਿੰਘ ਨਿਗਰਾਨੀ ਹੇਠ ਹੋਣਗੇ। ਇਸ ਸਮਝੌਤੇ ਤੋਂ ਬਾਅਦ ਗੁਰਦੁਆਰੇ ਦਾ ਇਹ ਵਿਵਾਦ ਇੱਕ ਵਾਰ ਖ਼ਤਮ ਹੋ ਗਿਆ ਹੈ। ਇਸ ਮੌਕੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਪਿੰਡ ਦੇ ਲੋਕ ਸ਼ਾਮਲ ਸਨ।


Comments Off on ਗੁਰਦੁਆਰੇ ਦੇ ਪ੍ਰਬੰਧਾਂ ਲਈ ਚੱਲ ਰਿਹਾ ਵਿਵਾਦ ਸੁਲਝਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.