ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ

Posted On September - 5 - 2019

ਗੁਰਦੁਆਰਾ ਬੇਰ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। -ਫੋਟੋ: ਦੇਸ ਰਾਜ

ਨਿੱਜੀ ਪੱਤਰ ਪ੍ਰੇਰਕ
ਸੁਲਤਾਨਪੁਰ ਲੋਧੀ, 4 ਸਤੰਬਰ
ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਤੋਂ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਹ ਨਗਰ ਕੀਰਤਨ ਸੁਲਤਾਨਪੁਰ ਲੋਧੀ ਤੋਂ ਚੱਲ ਕੇ ਅੱਜ ਰਾਤ ਬਟਾਲਾ ਪੁੱਜ ਕੇ ਸਮਾਪਤ ਹੋਵੇਗਾ। ਜੈਕਾਰਿਆਂ ਦੀ ਗੂੰਜ ਵਿਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿਚ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕੀਤੀ। ਪਿੰਡਾਂ ਵਿਚੋਂ ਲੰਘਣ ’ਤੇ ਇਸ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ਼ਰਧਾਲੂਆਂ ਨੇ ਵੱਖ ਵੱਖ ਥਾਵਾਂ ’ਤੇ ਲੰਗਰ ਲਗਾਏ ਹੋਏ ਸਨ। ਇਸ ਨਗਰ ਕੀਰਤਨ ਵਿਚ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ, ਸਿੱਖਿਆ ਮੰਤਰੀ ਪੰਜਾਬ ਵਿਜੇਇੰਦਰ ਸਿੰਗਲਾ, ਸਾਬਕਾ ਖ਼ਜ਼ਾਨਾ ਮੰਤਰੀ ਡਾ. ਉਪਿੰਦਰਜੀਤ ਕੌਰ, ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਗੁਰਦਿਆਲ ਸਿੰਘ ਗੋਰਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਜਰਨੈਲ ਸਿੰਘ ਡੋਗਰਾਂਵਾਲ ਸ਼ਾਮਲ ਹੋਏ।


Comments Off on ਗੁਰੂ ਨਾਨਕ ਦੇਵ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.