ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਗੁਰੂ ਨਾਨਕ ਸਾਹਿਬ ਦੇ ਸਿਧਾਂਤ ਅਪਣਾਉਣ ਦੀ ਲੋੜ: ਮੱਕੜ

Posted On September - 17 - 2019

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ,16 ਸਤੰਬਰ

ਜਥੇਦਾਰ ਅਵਤਾਰ ਸਿੰਘ ਮੱਕੜ ਦਾ ਸਨਮਾਨ ਕਰਦੇ ਹੋਏ ਅਰਵਿੰਦਰ ਸਿੰਘ ਨੂਰ। ਫੋਟੋ: ਗੁਰਿੰਦਰ

ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਜੁੱਟੀ ਸੰਸਥਾ ਨਿਸਚੇ-ਇਕ ਕਾਫ਼ਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਚ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਉਚਾਰੀ ਇਲਾਹੀ ਬਾਣੀ ਜਿੱਥੇ ਸਮੁੱਚੀ ਮਨੁੱਖਤਾ ਨੂੰ ਏਕਤਾ, ਅਖੰਡਤਾ, ਧਰਮ ਨਿਰਪੇਖਤਾ, ਸਦਭਾਵਨਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ, ਉਥੇ ਮਨੁੱਖ ਨੂੰ ਨਾਮ ਜਪੋ, ਕਿਰਤ ਕਰੋ ਤੇ ਵੰਡ ਛੱਕੋ ਦੇ ਸਿਧਾਂਤ ਨਾਲ ਜੁੜਣ ਲਈ ਵੀ ਪ੍ਰੇਰਨਾ ਦਿੰਦੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਅਸੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਫ਼ਲਸਫ਼ੇ ਤੇ ਸਿਧਾਂਤਾ ਨੂੰ ਸਮੁੱਚੇ ਸੰਸਾਰ ਦੇ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚਾ ਸਕੀਏ। ਉਨ੍ਹਾਂ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਰਵਿੰਦਰ ਸਿੰਘ ਨੂਰ ਦੀ ਅਗਵਾਈ ਹੇਠ ਕਾਰਜ ਕਰ ਰਹੀ ਸੰਸਥਾ ਇੱਕ ਨਿਸਚੇ-ਇੱਕ ਕਾਫ਼ਲਾ ਅਤੇ ਭਾਈ ਜਸਪਾਲ ਸਿੰਘ ਤੇ ਬੀਬੀ ਸਰਬਜੀਤ ਕੌਰ ਦੀ ਸਮੁੱਚੀ ਟੀਮ ਦੀ ਸ਼ਲਾਘਾ ਵੀ ਕੀਤੀ ਜਿਨ੍ਹਾਂ ਵੱਲੋਂ ਸਿੱਖ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ। ਇਸ ਦੌਰਾਨ ਭਾਈ ਪਰਮਜੀਤ ਸਿੰਘ ਹੁਸ਼ਿਆਰਪੁਰ, ਭਾਈ ਅਰਸ਼ਦੀਪ ਸਿੰਘ ਲੁਧਿਆਣਾ ਅਤੇ ਭਾਈ ਅਰਵਿੰਦਰ ਸਿੰਘ ਨੂਰ ਦੇ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀ ਨਿਹਾਲ ਕੀਤਾ।

 


Comments Off on ਗੁਰੂ ਨਾਨਕ ਸਾਹਿਬ ਦੇ ਸਿਧਾਂਤ ਅਪਣਾਉਣ ਦੀ ਲੋੜ: ਮੱਕੜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.