ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਗੋਦ ਲਏ ਬੱਚੇ ਵਾਪਸ ਕਰਨ ਦੇ ਕਾਰਨਾਂ ਦਾ ਪਤਾ ਲਗਾਏਗਾ ਕਮਿਸ਼ਨ

Posted On September - 9 - 2019

ਨਵੀਂ ਦਿੱਲੀ, 8 ਸਤੰਬਰ
ਬਾਲ ਅਧਿਕਾਰਾਂ ਨਾਲ ਸਬੰਧਤ ਦੇਸ਼ ਦੀ ਸਿਖ਼ਰਲੀ ਸੰਸਥਾ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਗੋਦ ਲਏ ਬੱਚਿਆਂ ਨੂੰ ਵਾਪਸ ਕਰਨ ਦਾ ਰੁਝਾਨ ਵਧਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਤੱਥਾਂ ਦੀ ਖੋਜ ਸਬੰਧੀ ਮੁਹਿੰਮ ਸ਼ੁਰੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਇਹੀ ਸਥਿਤੀ ਬਣੀ ਰਹੀ ਤਾਂ ਇਹ ਨਾ ਸਿਰਫ਼ ਬੱਚਿਆਂ ਲਈ ਸਦਮੇ ਵਾਲੀ ਸਥਿਤੀ ਹੋਵੇਗੀ ਬਲਕਿ ਪਰਿਵਾਰਕ ਸੰਸਥਾ ਵਿੱਚ ਵਿਸ਼ਵਾਸ ਕਰਨ ਤੋਂ ਵੀ ਉਨ੍ਹਾਂ ਨੂੰ ਨਿਰਾਸ਼ ਕਰੇਗੀ। ਸਿਖ਼ਰਲੀ ਬਾਲ ਅਧਿਕਾਰ ਸੰਸਥਾ ਦੀ ਮੀਟਿੰਗ ਦੇ ਮਿਨਟਸ ਵਿੱਚ ਅਜਿਹਾ ਕਿਹਾ ਗਿਆ ਹੈ। ਇਸ ਵਿੱਚ ਕਿਹਾ ਗਿਆ ਹੈ, ‘‘ਇਸ ਵਾਸਤੇ ਸੀਐੱਨਸੀਪੀ (ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ) ਲਈ ਅਜਿਹੀ ਸਥਿਤੀ ਤੋਂ ਬਚਣ ਵਾਸਤੇ, ਇਸ ਸਥਿਤੀ ਦੀ ਅਸਲ ਸਮੱਸਿਆ ਦਾ ਪਤਾ ਲਗਾਉਣ ਲਈ ਇਕ ਤੱਥਾਂ ਦੀ ਖੋਜ ਸਬੰਧੀ ਮੁਹਿੰਮ ਸ਼ੁਰੂ ਕੀਤਾ ਜਾਣਾ ਪ੍ਰਸਤਾਵਿਤ ਹੈ।’’ –ਪੀਟੀਆਈ

 


Comments Off on ਗੋਦ ਲਏ ਬੱਚੇ ਵਾਪਸ ਕਰਨ ਦੇ ਕਾਰਨਾਂ ਦਾ ਪਤਾ ਲਗਾਏਗਾ ਕਮਿਸ਼ਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.