ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਚਿਦੰਬਰਮ ਜ਼ਮਾਨਤ ਲਈ ਹਾਈ ਕੋਰਟ ਪੁੱਜੇ

Posted On September - 12 - 2019

ਨਵੀਂ ਦਿੱਲੀ, 11 ਸਤੰਬਰ
ਆਈਐੱਨਐਕਸ ਮੀਡੀਆ ਕੇਸ ’ਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸੀ ਆਗੂ ਪੀ ਚਿਦੰਬਰਮ ਨੇ ਜ਼ਮਾਨਤ ਲਈ ਅੱਜ ਦਿੱਲੀ ਹਾਈ ਕੋਰਟ ਵਿੱਚ ਪਹੁੰਚ ਕੀਤੀ ਹੈ। ਉਨ੍ਹਾਂ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਉਨ੍ਹਾਂ ਵਿਰੁੱਧ ਕੇਸ ਮਾੜੇ ਇਰਾਦੇ ਅਤੇ ਰਾਜਸੀ ਬਦਲਾਖੋਰੀ ਤਹਿਤ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਇੱਕ ਹੋਰ ਅਰਜ਼ੀ ਦਾਇਰ ਕਰਕੇ ਹੇਠਲੀ ਅਦਾਲਤ ਵੱਲੋਂ ਆਪਣੀ 14 ਦਿਨ ਦੀ ਜੁਡੀਸ਼ੀਅਲ ਹਿਰਾਸਤ, ਜੋ 19 ਸਤੰਬਰ ਤੱਕ ਬਣਦੀ ਹੈ, ਨੂੰ ਵੀ ਚੁਣੌਤੀ ਦਿੱਤੀ ਹੈ। ਇਨ੍ਹਾਂ ਦੋਵਾਂ ਅਰਜ਼ੀਆਂ ਉੱਤੇ ਵੀਰਵਾਰ ਨੂੰ ਜਸਟਿਸ ਸੁਰੇਸ਼ ਕਾਇਤ ਸੁਣਵਾਈ ਕਰਨਗੇ।
ਸ੍ਰੀ ਚਿਦੰਬਰਮ (73) ਨੂੰ ਸੀਬੀਆਈ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਪੀ ਚਿਦੰਬਰਮ ਦੇ ਖਿਲਾਫ਼ ਦੋਸ਼ ਗੰਭੀਰ ਹਨ ਅਤੇ ਇਸ ਲਈ ਉਨ੍ਹਾਂ ਦਾ ਪੁਲੀਸ ਰਿਮਾਂਡ ਬਣਦਾ ਸੀ। ਅਦਾਲਤ ਨੇ ਇਸ ਤੋਂ ਬਾਅਦ ਚਿਦੰਬਰਮ ਨੂੰ ਤਿਹਾੜ ਜੇਲ੍ਹ ਵਿੱਚ ਵੱਖਰੇ ਸੈੱਲ ਵਿੱਚ ਰੱਖਣ ਲਈ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ਕਿਉਂਕਿ ਉਨ੍ਹਾਂ ਨੂੰ ਜ਼ੈੱਡ ਸਕਿਊਰਟੀ ਮਿਲੀ ਹੋਈ ਸੀ।
ਮਾਮਲੇ ਦੀ ਸੁਣਵਾਈ ਕਰ ਰਹੀ ਅਦਾਲਤ ਨੇ ਚਿਦੰਬਰਮ ਵੱਲੋਂ ਸੀਬੀਆਈ ਵੱਲੋਂ ਦਰਜ ਕਾਲੇ ਧਨ ਨੂੰ ਚਿੱਟਾ ਬਣਾਉਣ ਦੇ ਕੇਸ ਵਿੱਚ ਆਤਮ ਸਮਰਪਣ ਕਰਨ ਦੀ ਅਰਜ਼ੀ ਉੱਤੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਸੀ, ਇਸ ਮਾਮਲੇ ਵਿੱਚ ਲੰਘੇ ਵੀਰਵਾਰ ਸੁਪਰੀਮ ਕੋਰਟ ਨੇ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਵੱਲੋਂ ਉਸ ਨੂੰ 20 ਅਗਸਤ ਨੂੰ ਪੇਸ਼ਗੀ ਜ਼ਮਾਨਤ ਦੇਣ ਦੀ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ।
ਚਿਦੰਬਰਮ ਆਪਣੇ ਵਿਰੁੱਧ ਗੈਰਜ਼ਮਾਨਤੀ ਵਾਰੰਟਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਨੂੰ ਵੀ ਵਾਪਿਸ ਲੈ ਚੁੱਕੇ ਹਨ। -ਪੀਟੀਆਈ


Comments Off on ਚਿਦੰਬਰਮ ਜ਼ਮਾਨਤ ਲਈ ਹਾਈ ਕੋਰਟ ਪੁੱਜੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.