ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ

Posted On September - 13 - 2019

ਨਵੀਂ ਦਿੱਲੀ, 12 ਸਤੰਬਰ
ਦਿੱਲੀ ਹਾਈ ਕੋਰਟ ਨੇ ਅੱਜ ਆਈਐੱਨਐਕਸ ਮੀਡੀਆ ਘੁਟਾਲੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਜਸਟਿਸ ਸੁਰੇਸ਼ ਕੈਤ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਨੋਟਿਸ ਜਾਰੀ ਕਰਕੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਬਾਰੇ ਜਵਾਬ ਮੰਗਿਆ ਹੈ ਜਿਸ ’ਚ ਕਾਂਗਰਸ ਆਗੂ ਨੇ ਦਾਅਵਾ ਕੀਤਾ ਹੈ ਕਿ ਉਸ ਖ਼ਿਲਾਫ਼ ਅਪਰਾਧਕ ਕਾਰਵਾਈ ਸਾਜ਼ਿਸ਼ ਤੇ ਸਿਆਸੀ ਬਦਲਾਖੋਰੀ ਦੀ ਭਾਵਨਾ ਤਹਿਤ ਕੀਤੀ ਜਾ ਰਹੀ ਹੈ। ਅਦਾਲਤ ਨੇ ਸੀਬੀਆਈ ਨੂੰ ਆਪਣਾ ਜਵਾਬ ਸੱਤ ਦਿਨਾਂ ਅੰਦਰ ਦਾਇਰ ਕਰਨ ਦੀ ਹਦਾਇਤ ਕੀਤੀ ਹੈ ਅਤੇ ਕੇਸ ਦੀ ਅਗਲੀ ਸੁਣਵਾਈ 23 ਸਤੰਬਰ ’ਤੇ ਪਾ ਦਿੱਤੀ ਹੈ।
-ਪੀਟੀਆਈ

ਜੇਲ੍ਹ ਵਿੱਚ ਜਨਮ ਦਿਨ ਮਨਾਉਣਗੇ ਚਿਦੰਬਰਮ

ਨਵੀਂ ਦਿੱਲੀ: ਹਾਈ ਕੋਰਟ ਵੱਲੋਂ ਸੀਬੀਆਈ ਨੂੰ ਜ਼ਮਾਨਤ ਅਰਜ਼ੀ ’ਤੇ ਜਵਾਬ ਦਾਇਰ ਕਰਨ ਦੇ ਜਾਰੀ ਕੀਤੇ ਹੁਕਮਾਂ ਨਾਲ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਆਪਣਾ 74ਵਾਂ ਜਨਮ ਦਿਨ ਤਿਹਾੜ ਜੇਲ੍ਹ ’ਚ ਹੀ ਮਨਾਉਣਾ ਪਵੇਗਾ। ਸ੍ਰੀ ਚਿਦੰਬਰਮ 19 ਸਤੰਬਰ ਤੱਕ ਜੁਡੀਸ਼ਲ ਰਿਮਾਂਡ ’ਤੇ ਹਨ ਤੇ 16 ਸਤੰਬਰ ਨੂੰ ਉਨ੍ਹਾਂ ਦਾ ਜਨਮ ਦਿਨ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ’ਤੇ ਅਗਲੀ ਸੁਣਵਾਈ 23 ਸਤੰਬਰ ਰੱਖ ਦਿੱਤੀ ਹੈ।
-ਪੀਟੀਆਈ


Comments Off on ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਸੀਬੀਆਈ ਤੋਂ ਜਵਾਬ ਮੰਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.