ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

‘ਚਿਨਮਯਾਨੰਦ ਨੇ ਮੇਰੇ ਨਾਲ ਜਬਰ ਜਨਾਹ ਕੀਤਾ’

Posted On September - 10 - 2019

ਸ਼ਾਹਜਹਾਂਪੁਰ(ਯੂਪੀ), 9 ਸਤੰਬਰ
ਭਾਜਪਾ ਆਗੂ ਚਿਨਮਯਾਨੰਦ ’ਤੇ ਜਿਨਸੀ ਤਸ਼ੱਦਦ ਦੇ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਨੇ ਅੱਜ ਕਿਹਾ ਕਿ ਚਿਨਮਯਾਨੰਦ ਨੇ ਉਸ ਨਾਲ ਕਥਿਤ ਜਬਰ-ਜਨਾਹ ਕੀਤਾ ਤੇ ਪਿਛਲੇ ਇਕ ਸਾਲ ਤੋਂ ਉਹਦਾ ਜਿਨਸੀ ਸ਼ੋਸ਼ਣ ਕਰ ਰਿਹਾ ਹੈ। ਇਥੇ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਵਿਦਿਆਰਥਣ ਨੇ ਦਾਅਵਾ ਕੀਤਾ ਕਿ ਸ਼ਾਹਜਹਾਂਪੁਰ ਪੁਲੀਸ ਉਹਦੀ ਸ਼ਿਕਾਇਤ ਦੇ ਬਾਵਜੂਦ ਕੇਸ ਦਰਜ ਨਹੀਂ ਕਰ ਰਹੀ। ਵਿਦਿਆਰਥਣ ਨੇ ਕਿਹਾ, ‘ਸਵਾਮੀ ਚਿਨਮਯਾਨੰਦ ਨੇ ਮੇਰਾ ਬਲਾਤਕਾਰ ਕੀਤਾ ਤੇ ਇਕ ਸਾਲ ਤਕ ਮੇਰਾ ਜਿਨਸੀ ਸ਼ੋਸ਼ਣ ਕਰਦਾ ਰਿਹਾ।’ ਪੀੜਤਾ ਨੇ ਕਿਹਾ ਕਿ ਉਸ ਨੇ ਇਸ ਸਬੰਧੀ ਦਿੱਲੀ ਪੁਲੀਸ ਨੂੰ ਵੀ ਇਕ ਸ਼ਿਕਾਇਤ ਦਿੱਤੀ ਸੀ। ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ਼ਿਕਾਇਤ ਅੱਗੇ ਯੂਪੀ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਭੇਜ ਦਿੱਤੀ ਗਈ ਹੈ। -ਪੀਟੀਆਈ

 


Comments Off on ‘ਚਿਨਮਯਾਨੰਦ ਨੇ ਮੇਰੇ ਨਾਲ ਜਬਰ ਜਨਾਹ ਕੀਤਾ’
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.