ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਚਿਨਮਯਾਨੰਦ ਮਾਮਲਾ: ਫਿਰੌਤੀ ਲਈ ਪੀੜਤਾ ਤੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ

Posted On September - 22 - 2019

ਸ਼ਾਹਜਹਾਂਪੁਰ, 21 ਸਤੰਬਰ
ਭਾਜਪਾ ਆਗੂ ਸਵਾਮੀ ਚਿਨਮਯਾਨੰਦ ਵਿਰੁੱਧ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਅਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਫਿਰੌਤੀ ਮੰਗਣ ਦਾ ਕੇਸ ਦਰਜ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਸਿਟ ਨੇ ਪੀੜਤਾ ਖ਼ਿਲਾਫ਼ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵੀ ਕੇਸ ਦਰਜ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਨੂੰ ਸਿਟ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਸੀ। ਚਿਨਮਯਾਨੰਦ ਦੇ ਵਕੀਲ ਓਮ ਸਿੰਘ ਨੇ ਕਿਹਾ ਕਿ ਉਹ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਨਹੀਂ ਕਰ ਸਕੇ ਕਿਉਂਕਿ ਸਥਾਨਕ ਵਕੀਲ ਹੜਤਾਲ ’ਤੇ ਸਨ। ਲੜਕੀ ਦਾ ਕਹਿਣਾ ਹੈ ਕਿ ਉਹ ਨਹੀਂ ਜਾਣਦੀ ਕਿ ਜਿਹੜੇ ਵਿਅਕਤੀ ਚਿਨਮਯਾਨੰਦ ਤੋਂ ਬਚਣ ’ਚ ਉਸ ਦੀ ਸਹਾਇਤਾ ਕਰ ਰਹੇ ਸਨ, ਉਹ ਉਸ ਦੀ ਵਰਤੋਂ ਕਰ ਰਹੇ ਸਨ ਅਤੇ ਉਸ ਦਾ ਫਿਰੌਤੀ ਦੇ ਮਾਮਲੇ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਉਧਰ ਜੇਲ੍ਹ ਸੁਪਰਡੈਂਟ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਨੂੰ ਜੇਲ੍ਹ ’ਚ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਗਈ ਹੈ । -ਪੀਟੀਆਈ

 


Comments Off on ਚਿਨਮਯਾਨੰਦ ਮਾਮਲਾ: ਫਿਰੌਤੀ ਲਈ ਪੀੜਤਾ ਤੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.