ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਚੋਣਾਂ ’ਚ ਕਿਸਾਨ ਖੁਦਕੁਸ਼ੀਆਂ ਤੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕੇਗੀ ਕਾਂਗਰਸ

Posted On September - 22 - 2019

ਨਵੀਂ ਦਿੱਲੀ, 21 ਸਤੰਬਰ
ਕਾਂਗਰਸ ਨੇ ਅੱਜ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਉਹ ਕਿਸਾਨ ਖੁਦਕੁਸ਼ੀਆਂ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਦਾ ਮੁੱਦਾ ਚੁੱਕੇਗੀ, ਜਿਸ ਤੋਂ ਹਰਿਆਣਾ ਤੇ ਮਹਾਰਾਸ਼ਟਰ ਦੀਆਂ ਮੌਜੂਦਾ ਸਰਕਾਰਾਂ ਨਕਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਿਰੋਧੀ ਪਾਰਟੀ ਨੇ ਦਾਅਵਾ ਕੀਤਾ ਕਿ ਆਰਥਿਕ ਮੰਦੀ ਤੇ ਤਾਲਾਬੰਦੀ ਕਾਰਨ ਮੌਜੂਦਾ ਸਰਕਾਰ ਸੱਤਾ ਤੋਂ ਬਾਹਰ ਹੋ ਰਹੀ ਹੈ।
ਚੋਣ ਕਮਿਸ਼ਨਰ ਵੱਲੋਂ ਹਰਿਆਣਾ ਤੇ ਮਹਾਰਾਸ਼ਟਰ ’ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਕਾਂਗਰਸ ਦੇ ਬੁਲਾਰੇ ਪਵਨ ਖੇੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਹ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਝਾਰਖੰਡ ਦੇ ਲੋਕ ਵੀ ਚੋਣਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ, ‘ਜਦੋਂ ਤਿੰਨ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਨਾਲੋਂ-ਨਾਲ ਹੋ ਰਹੀਆਂ ਹਨ ਤਾਂ ਸਰਕਾਰ ਇੱਕ ਦੇਸ਼, ਇੱਕ ਚੋਣ ਦੀ ਗੱਲ ਕਰ ਰਹੀ ਹੈ।’ ਸ੍ਰੀ ਖੇੜਾ ਨੇ ਕਿਹਾ ਕਿ ਕਾਂਗਰਸ ਇਨ੍ਹਾਂ ਚੋਣਾਂ ’ਚ ਲੋਕ ਮੁੱਦੇ ਚੁੱਕੇਗੀ ਜਿਨ੍ਹਾਂ ਨੂੰ ਹਰਿਆਣਾ ਤੇ ਮਹਾਰਾਸ਼ਟਰ ਦੀਆਂ ਸਰਕਾਰਾਂ ਨਕਾਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਗੰਨਿਆਂ ਦੇ ਬਕਾਇਆਂ, ਕਰਜ਼ਾ ਮੁਆਫ਼ੀ ਤੇ ਸਸਤੀ ਬਿਜਲੀ ਦੀ ਮੰਗ ’ਤੇ ਦਿੱਲੀ ਜਾ ਰਹੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘ਲੱਖਾਂ ਗੰਨਾ ਉਤਪਾਦਕ ਆਪਣੀਆਂ ਮੰਗਾਂ ਦੇ ਹੱਕ ਵਿੱਚ ਦਿੱਲੀ ਦੀ ਸਰਹੱਦ ’ਤੇ ਬੈਠੇ ਹੋਏ ਹਨ। ਉਨ੍ਹਾਂ ਦਾ ਕੀ?’ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਪਿਛਲੇ ਤਿੰਨ ਮਹੀਨਿਆਂ ਅੰਦਰ 15 ਲੱਖ ਨੌਕਰੀਆਂ ਜਾਣ ਅਤੇ ਸਟਾਕ ਮਾਰਕੀਟ ਵਿੱਚ 20 ਲੱਖ ਕਰੋੜ ਰੁਪਏ ਦੇ ਹੋਏ ਨੁਕਸਾਨ ਦਾ ਮੁੱਦਾ ਵੀ ਚੁੱਕੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸਰਕਾਰ ਭ੍ਰਿਸ਼ਟਾਚਾਰ ਵਧਣ ਤੇ ਸੂਬੇ ਅੰਦਰ ਵਿਗੜੀ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਮੁੱਦਾ ਚੁੱਕਣਗੇ।
-ਪੀਟੀਆਈ

ਕਾਰੋਬਾਰੀ ਟੈਕਸ ਦੀਆਂ ਦਰਾਂ ਘਟਾਉਣ ’ਤੇ ਸਿੱਬਲ ਨੇ ਕੇਂਦਰ ਨੂੰ ਘੇਰਿਆ

ਨਵੀਂ ਦਿੱਲੀ: ਇੱਥੇ ਅੱਜ ਸੀਨੀਅਰ ਕਾਂਗਰਸੀ ਆਗੂ ਕਪਿਲ ਸਿੱਬਲ ਨੇ ਕਾਰੋਬਾਰੀ ਟੈਕਸ ਦੀਆਂ ਦਰਾਂ ਘਟਾਉਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਅਮੀਰਾਂ ਨੂੰ ਵਧੇਰੇ ਲਾਭ ਮਿਲੇਗਾ ਜਦਕਿ ਗਰੀਬ ਮਹਿੰਗਾਈ ਦੀ ਮਾਰ ਹੇਠ ਪਿਸਦੇ ਰਹਿਣਗੇ। ਜ਼ਿਕਰਯੋਗ ਹੈ ਕਿ ਸਰਕਾਰ ਨੇ ਬੀਤੇ ਦਿਨ ਕੰਪਨੀਆਂ ਲਈ ਕਾਰੋਬਾਰੀ ਟੈਕਸ ਕਰੀਬ 10 ਫ਼ੀਸਦੀ ਤੱਕ ਘਟਾ ਕੇ 25.17 ਫ਼ੀਸਦ ਤੱਕ ਕਰ ਦਿੱਤਾ ਹੈ ਅਤੇ ਨਵੀਆਂ ਫ਼ਰਮਾਂ ਲਈ ਟੈਕਸ ਦਰ 17.01 ਫ਼ੀਸਦ ਤੱਕ ਦਾ ਪ੍ਰਸਤਾਵ ਰੱਖਿਆ ਹੈ ਤਾਂ ਕਿ ਪਿਛਲੇ ਛੇ ਸਾਲਾਂ ਤੱਕ ਮੰਦੀ ਦੀ ਮਾਰ ਹੇਠ ਆਈ ਅਰਥ-ਵਿਵਸਥਾ ਨੂੰ ਹੁਲਾਰਾ ਮਿਲ ਸਕੇ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਇਸ ਸਬੰਧੀ ਸਿਬਲ ਨੇ ਟਵੀਟ ਕਰਦਿਆਂ ਕਿਹਾ ਕਿ ਕਾਰੋਬਾਰੀਆਂ ਦੇ ਹੱਥਾਂ ਵਿੱਚ ਹੋਰ ਪੈਸਾ ਦੇਣ ਨਾਲ ਆਰਥਿਕਤਾ ਨਹੀਂ ਸੁਧਰੇਗੀ। ਇਸ ਵੇਲੇ ਹੌਲੀ-ਹੌਲੀ ਖਪਤ ਵਧਾਉਣ ਲਈ ਪੇਂਡੂ ਭਾਰਤੀਆਂ ਦੇ ਹੱਥਾਂ ਵਿੱਚ ਪੈਸਾ ਦੇਣ ਦੀ ਲੋੜ ਹੈ।
-ਪੀਟੀਆਈ


Comments Off on ਚੋਣਾਂ ’ਚ ਕਿਸਾਨ ਖੁਦਕੁਸ਼ੀਆਂ ਤੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕੇਗੀ ਕਾਂਗਰਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.