ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਚੰਦਰਬਾਬੂ ਨਾਇਡੂ ਅਤੇ ਪੁੱਤਰ ਘਰ ’ਚ ਨਜ਼ਰਬੰਦ

Posted On September - 12 - 2019

ਅਮਰਾਵਤੀ (ਆਂਧਰਾ ਪ੍ਰਦੇਸ਼), 11 ਸਤੰਬਰ

ਪੁਲੀਸ ਚੰਦਰਬਾਬੂ ਨਾਇਡੂ ਨੂੰ ਹਿਰਾਸਤ ਵਿੱਚ ਲੈਂਦੀ ਹੋਈ।

ਤੇਲਗੂ ਦੇਸਮ ਪਾਰਟੀ ਦੇ ਮੁਖੀ ਐੱਨ ਚੰਦਰਬਾਬੂ ਨਾਇਡੂ ਅਤੇ ਉਨ੍ਹਾਂ ਦੇ ਪੁੱਤਰ ਲੁਕੇਸ਼ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੁਲੀਸ ਵੱਲੋਂ ਕੁੱਝ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਇਹ ਕਾਰਵਾਈ ਗੁੰਟੂਰ ਜ਼ਿਲ੍ਹੇ ਵਿੱਚ ਪਾਰਟੀ ਵੱਲੋਂ ਅੰਦੋਲਨ ਸ਼ੁਰੂ ਕਰਨ ਦੀ ਮੁਹਿੰਮ ਨੂੰ ਠੱਪ ਕਰਨ ਲਈ ਕੀਤੀ ਹੈ। ਇਸ ਦੇ ਨਾਲ ਹੀ ਸੱਤਾਧਾਰੀ ਵਾਈਐੱਸਆਰ ਕਾਂਗਰਸ ਦੇ ਕੁੱਝ ਆਗੂਆਂ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ ਕਿਉਂਕਿ ਇਨ੍ਹਾਂ ਨੇ ਟੀਡੀਪੀ ਦੇ ਪ੍ਰੋਗਰਾਮ ਦੇ ਬਰਾਬਰ ਅੰਦੋਲਨ ਕਰਨ ਦਾ ਸੱਦਾ ਦੇ ਦਿੱਤਾ ਸੀ। ਬਾਅਦ ਵਿੱਚ ਟੀਡੀਪੀ ਨੇ ਐਲਾਨ ਕਰ ਦਿੱਤਾ ਕਿ ਲੋਕਾਂ ਨਾਲ ਜ਼ਿਆਦਤੀਆ ਵਿਰੁੱਧ ਨਾਇਡੂ ਇੱਥੇ ਉਨਾਦਾਵੱਲੀ ਵਿੱਚ ਆਪਣੇ ਘਰ ਵਿੱਚ ਹੀ ਇੱਕ ਦਿਨ ਲੰਮਾ ਵਰਤ ਰੱਖਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਟੀਡੀਪੀ ਪ੍ਰਧਾਨ ਗੁੰਟੂਰ ਜ਼ਿਲ੍ਹੇ ਦੇ ਪਿੰਡ ਅਤਮਾਕੁਰੂ ਵਿੱਚ ਜਾਣਾ ਚਾਹੁੰਦੇ ਸਨ, ਜਿੱਥੇ ਵਾਈਐੱਸਆਰ ਕਾਂਗਰਸ ਦੇ ਵਰਕਰਾਂ ਨੇ ਕਥਿੱਤ ਤੌਰ ਉੱਤੇ ਕੁੱਝ ਲੋਕਾਂ ਨੂੰ ਪਿੰਡ ਵਿੱਚੋਂ ਕੱਢ ਦਿੱਤਾ ਸੀ। ਸ੍ਰੀ ਚੰਦਰਬਾਬੂ ਨਾਇਡੂ ਜੋ ਕਿ ਸੂਬੇ ਵਿੱਚ ਵਿਰੋਧੀ ਧਿਰ ਦੇ ਵੀ ਆਗੂ ਹਨ, ਨੇ ਕਿਹਾ ਕਿ ਉਨ੍ਹਾਂ ਦੀ ਪਿੰਡ ਅਤਮਾਕੁਰੂ ਜਾਣ ਦੀ ਯੋਜਨਾ ਸੀ ਤਾਂ ਜੋ ਵਾਈਐੱਸਆਰ ਕਾਂਗਰਸ ਦੇ ਵਰਕਰਾਂ ਦੇ ਧੱਕੇ ਕਾਰਨ ਪਿੰਡ ਛੱਡਣ ਵਾਲੇ ਲੋਕਾਂ ਨੂੰ ਰੋਕਿਆ ਜਾ ਸਕੇ। ਇਹ ਕੋਈ ਅੰਦੋਲਨ ਨਹੀਂ ਸੀ ਸਗੋਂ ਰਾਜਸੀ ਬਦਲੇਖੋਰੀ ਦਾ ਸ਼ਿਕਾਰ ਪਿੰਡ ਵਾਸੀਆਂ ਦੇ ਨਾਲ ਇੱਕਮੁੱਠਤਾ ਪ੍ਰਗਟਾਉਣ ਦਾ ਹੀ ਯਤਨ ਸੀ। ਦੂਜੇ ਪਾਸੇ ਵਾਈਐੱਸਆਰ ਕਾਂਗਰਸ ਨੇ ਵੀ ‘ਚਲੋ ਆਤਮਾਕੁਰੂ’ ਦਾ ਸੱਦਾ ਦੇ ਦਿੱਤਾ ਸੀ। -ਪੀਟੀਆਈ


Comments Off on ਚੰਦਰਬਾਬੂ ਨਾਇਡੂ ਅਤੇ ਪੁੱਤਰ ਘਰ ’ਚ ਨਜ਼ਰਬੰਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.