ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਜਥੇਬੰਦੀਆਂ ਵੱਲੋਂ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ

Posted On September - 19 - 2019

ਰਵੇਲ ਸਿੰਘ ਭਿੰਡਰ
ਪਟਿਆਲਾ, 18 ਸਤੰਬਰ

ਵਿਦਿਆਰਥੀ ਚੋਣਾਂ ਕਰਵਾਉਣ ਲਈ ਰੋਸ ਧਰਨਾ ਦਿੰਦੇ ਹੋਏ ਵਿਦਿਆਰਥੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਅੰਦਰ ਵਿਦਿਆਰਥੀ ਚੋਣਾਂ ’ਤੇ ਲੱਗੀ ਪਾਬੰਦੀ ਨੂੰ ਹਟਾ ਕੇ ਚੋਣਾਂ ਕਰਵਾਉਣ ਲਈ ਸੰਕੇਤਕ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਵਿਦਿਆਰਥੀ ਜਥੇਬੰਦੀਆਂ ਡੀਐੱਸਓ ਤੋਂ ਜਸਪ੍ਰੀਤ, ਆਇਰਸਾ ਤੋਂ ਕੁਲਵੀਰ ਸਿੰਘ , ਸੀਵਾਈਐੱਸਐੱਸ ਤੋਂ ਗੁਰਜੀਤ ਸਿੰਘ, ਐੱਨਪੀਵੀਐੱਸ ਤੋਂ ਯਾਦਵਿੰਦਰ ਗੋਲਡੀ, ਪੀਐੱਸਯੂ ਦੇ ਅਰਸ਼, ਐੱਸਐੱਫਆਈ, ਏਆਈਐੱਸਐੱਫ, ਸੋਈ ਆਦਿ ਦੇ ਆਗੂਆਂ ਨੇ ਵਿਦਿਆਰਥੀ ਚੋਣਾਂ ਕਰਵਾਉਣ ਦੇ ਹੱਕ ’ਚ ਲਾਮਬੰਦੀ ਦਾ ਹੋਕਾ ਦਿੱਤਾ।
ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਸ਼ਪਿੰਦਰ ਜਿੰਮੀ, ਸੂਬਾ ਆਗੂ ਸੰਦੀਪ ਕੌਰ, ਯੂਨੀਵਰਸਿਟੀ ਆਗੂ ਸੁਮਨ ਤੇ ਸਤਨਾਮ ਨੇ ਕਿਹਾ ਕਿ ਪਿਛਲੇ ਦਹਾਕਿਆਂ ਤੋਂ ਪੰਜਾਬ ਵਿਚ ਵਿਦਿਆਰਥੀ ਚੋਣਾਂ ’ਤੇ ਪਾਬੰਦੀ ਲੱਗੀ ਹੋਈ ਹੈ। 27 ਮਾਰਚ, 2018 ਨੂੰ ਮੁੱਖ ਮੰਤਰੀ ਵੱਲੋਂ ਚੋਣਾਂ ਨੂੰ ਬਹਾਲ ਕਰਨ ਬਾਰੇ ਭਾਵੇਂ ਬਿਆਨ ਦਿੱਤਾ ਗਿਆ ਸੀ, ਪਰ ਹਾਲੇ ਤਾਈਂ ਹਕੀਕਤ ’ਚ ਕੁਝ ਨਹੀ ਹੋਇਆ। ਯੂਨੀਵਰਸਿਟੀ ਵਿਚ ਜੇ ਪੁੰਨਟਾ ਅਤੇ ਪੂਟਾਂ ਦੀਆਂ ਚੋਣਾਂ ਹੋ ਸਕਦੀਆਂ ਹਨ ਤਾਂ ਵਿਦਿਆਰਥੀਆਂ ਚੋਣਾਂ ਕਿਉਂ ਨਹੀਂ ਹੋ ਸਕਦੀਆਂ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਵਿਦਿਆਰਥੀ ਚੋਣਾਂ ਤੋਂ ਪਾਬੰਦੀ ਨਾ ਹਟਾਈ ਗਈ ਤਾਂ ਸਾਂਝਾ ਮੋਰਚਾ ਬਣਾ ਕੇ ਸਰਕਾਰ ਨੂੰ ਘੇਰਿਆ ਜਾਵੇਗਾ ਤੇ ਚੋਣਾਂ ਲਈ ਦਬਾਅ ਬਣਾਇਆ ਜਾਵੇਗਾ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੰਦੀਪ ਕੌਰ ਨੇ ਨਿਭਾਈ।


Comments Off on ਜਥੇਬੰਦੀਆਂ ਵੱਲੋਂ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.