ਹਰਿਆਣਾ ਚੋਣਾਂ: 117 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ !    ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    

ਜਨਵਾਦੀ ਇਸਤਰੀ ਸਭਾ ਦਾ ਡੈਲੀਗੇਟ ਇਜਲਾਸ

Posted On September - 17 - 2019

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 16 ਸਤੰਬਰ

ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਸੰਗਰੂਰ ਦੇ ਡੈਲੀਗੇਟ ਇਜਲਾਸ ਮੌਕੇ ਦੀ ਤਸਵੀਰ। -ਫੋਟੋ: ਬਨਭੌਰੀ

ਸਥਾਨਕ ਘੁੰਮਣ ਭਵਨ ਸੁਨਾਮ ਵਿੱਚ ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਸੰਗਰੂਰ ਦਾ ਡੈਲੀਗੇਟ ਇਜਲਾਸ ਕਰਵਾਇਆ ਗਿਆ। ਮੁਢਲੀ ਝੰਡਾ ਲਹਿਰਾਉਣ ਦੀ ਰਸਮ ਬਜ਼ੁਰਗ ਮਾਤਾ ਕੈਲਾਸ਼ ਕੌਸ਼ਿਕ ਨੇ ਨਿਭਾਈ ਜਦੋਂ ਕਿ ਪ੍ਰਧਾਨਗੀ ਮੰਡਲ ਜਿਸ ਵਿੱਚ ਮਾਤਾ ਕੈਲਾਸ਼ ਕੌਸ਼ਿਕ, ਪਰਮਜੀਤ ਕੌਰ ਪੰਮੀ ,ਜਸਮੇਲ ਕੌਰ ਬੀਰਕਲਾਂ, ਪਰਮਜੀਤ ਕੌਰ ਜਖੇਪਲ ਹਾਜ਼ਰ ਰਹੀਆਂ। ਇਜਲਾਸ ਦੇ ਉਦਘਾਟਨੀ ਭਾਸ਼ਣ ਵਿੱਚ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਕੇਂਦਰੀ ਕਮੇਟੀ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਨੇ ਡੈਲੀਗੇਟ ਭੈਣਾਂ ਨੂੰ ਮੁਬਾਰਕਬਾਦ ਦਿੱਤੀ। ਕਾਮਰੇਡ ਚੰਨੋਂ ਨੇ ਕਿਹਾ ਕਿ ਸਰਕਾਰਾਂ ਔਰਤਾਂ ਦੇ 33 ਫੀਸਦੀ ਰਾਖਵੇਂਕਰਨ ਨੂੰ ਅਮਲ ਰੂਪ ਦੇਣ ਵਿੱਚ ਅਸਫ਼ਲ ਰਹੀਆਂ ਹਨ। ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਕਾਮਰੇਡ ਮੇਜਰ ਸਿੰਘ ਪੁੰਨਾਵਾਲ ਨੇ ਕਿਹਾ ਕਿ ਦੇਸ਼ ਅੰਦਰ ਹਰ ਅੱਧੇ ਘੰਟੇ ਬਾਅਦ ਹੋ ਰਿਹਾ ਇੱਕ ਬਲਾਤਕਾਰ ਸਾਡੇ ਦੇਸ਼ ਅੰਦਰ ਔਰਤਾਂ ਸੁਰੱਖਿਆ ਦੀ ਸ਼ਰਮਨਾਕ ਤਸਵੀਰ ਪੇਸ਼ ਕਰਦਾ ਹੈ। 21 ਮੈਂਬਰੀ ਜ਼ਿਲ੍ਹਾ ਕਮੇਟੀ ਦਾ ਪੈਨਲ ਸਰਬਸੰਮਤੀ ਨਾਲ ਪਾਸ ਕੀਤਾ ਜਿਸ ਵਿੱਚ ਜਨਵਾਦੀ ਇਸਤਰੀ ਸਭਾ ਜ਼ਿਲ੍ਹਾ ਸੰਗਰੂਰ ਦੇ ਸਰਪ੍ਰਸਤ ਮਾਤਾ ਕੈਲਾਸ਼ ਕੌਸ਼ਿਕ, ਪ੍ਰਧਾਨ ਪਰਮਜੀਤ ਕੌਰ ਪੰਮੀ ਸੁਨਾਮ, ਜਸਮੇਲ ਕੌਰ ਬੀਰ ਕਲਾਂ ਜਨਰਲ ਸਕੱਤਰ, ਸੀਨੀਅਰ ਮੀਤ ਪ੍ਰਧਾਨ ਪਰਮਜੀਤ ਕੌਰ ਗੁੰਮਟੀ, ਮੀਤ ਪ੍ਰਧਾਨ ਰਣਜੀਤ ਕੌਰ ,ਮੀਤ ਪ੍ਰਧਾਨ ਕਰਮਜੀਤ ਕੌਰ ਧਲੇਰ ਕਲਾਂ, ਮੀਤ ਸਕੱਤਰ ਪਰਮਜੀਤ ਕੌਰ ਰਟੋਲਾਂ ਚੁਣੀਆਂ ਗਈਆਂ।


Comments Off on ਜਨਵਾਦੀ ਇਸਤਰੀ ਸਭਾ ਦਾ ਡੈਲੀਗੇਟ ਇਜਲਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.