ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਜਬਰ-ਜਨਾਹ ਦੇ ਕੇਸ ਵਿਚ ਪੰਜਾਬੀ ਨੌਜਵਾਨ ਨੂੰ ਕੈਦ

Posted On September - 13 - 2019

ਤੇਜਸ਼ਦੀਪ ਸਿੰਘ ਅਜਨੌਦਾ
ਮੈਲਬਰਨ, 12 ਸਤੰਬਰ
ਇੱਥੋਂ ਦੀ ਇਕ ਅਦਾਲਤ ਨੇ ਪੰਜਾਬੀ ਨੌਜਵਾਨ ਨੂੰ ਬਲਾਤਕਾਰ ਦੇ ਕੇਸ ਵਿਚ ਸਾਢੇ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਪਿਛਲੇ ਸਾਲ ਦਾ ਹੈ, ਜਦੋਂ ਮਨਪ੍ਰੀਤ ਸਿੰਘ ਆਪਣੇ ਦੋਸਤ ਦੇ ਨਾਂ ’ਤੇ ਰਜਿਸਟਰ ਊਬਰ ਕਾਰ ਅਣ-ਅਧਿਕਾਰਿਤ ਤੌਰ ’ਤੇ ਚਲਾ ਰਿਹਾ ਸੀ ਅਤੇ ਰਾਤ ਵੇਲੇ ਉਸ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਪੇਸ਼ੇ ਵੱਜੋਂ ਨਰਸ ਔਰਤ ਨੂੰ ਸਵਾਰੀ ਵਜੋਂ ਕਾਰ ਵਿਚ ਬਿਠਾਇਆ ਤੇ ਉਸ ਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਜਬਰ ਜਨਾਹ ਕੀਤਾ। ਨਸ਼ਾ ਉਤਰਨ ਮਗਰੋਂ ਪੀੜਤ ਔਰਤ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ, ਜਿਸ ਮਗਰੋਂ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਤਕਰੀਬਲ ਇਕ ਸਾਲ ਚੱਲੀ ਅਦਾਲਤੀ ਕਾਰਵਾਈ ਮਗਰੋਂ ਅੱਜ ਦੋਸ਼ੀ ਨੂੰ ਸਜ਼ਾ ਸੁਣਾਈ ਗਈ। ਇਹ ਸਜ਼ਾ ਕੱਟਣ ਮਗਰੋਂ ਮਨਪ੍ਰੀਤ ਨੂੰ ਭਾਰਤ ਭੇਜ ਦਿੱਤਾ ਜਾਵੇਗਾ।

 


Comments Off on ਜਬਰ-ਜਨਾਹ ਦੇ ਕੇਸ ਵਿਚ ਪੰਜਾਬੀ ਨੌਜਵਾਨ ਨੂੰ ਕੈਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.