ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਜਲੰਧਰ ਦਿਹਾਤੀ ਪੁਲੀਸ ਵੱਲੋਂ ਅਸਲੇ ਸਮੇਤ ਚਾਰ ਗ੍ਰਿਫ਼ਤਾਰ

Posted On September - 17 - 2019

ਐੱਸਐੱਸਪੀ (ਦਿਹਾਤੀ) ਨਵਜੋਤ ਸਿੰਘ ਮਾਹਲ ਕਾਬੂ ਕੀਤੇ ਗਏ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ। -ਫੋਟੋ: ਸਰਬਜੀਤ ਸਿੰਘ

ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ
ਜਲੰਧਰ/ਆਦਮਪੁਰ ਦੋਆਬਾ, 16 ਸਤੰਬਰ
ਜਲੰਧਰ ਦਿਹਾਤੀ ਪੁਲੀਸ ਨੇ ਅਸਲੇ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦਾ ਪੁਲੀਸ ਰਿਮਾਂਡ ਹਾਸਲ ਕਰ ਕੇ ਪੁੱਛਗਿਛ ਕੀਤੀ ਜਾ ਰਹੀ ਹੈ।
ਐੱਸਐੱਸਪੀ ਨਵਜੋਤ ਸਿੰਘ ਮਾਹਲ ਨੇ ਇੱਥੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਦੱਸਿਆ ਕਿ ਸਬ ਇੰਸਪੈਕਟਰ ਰਘੂਨਾਥ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਨੇ ਵਾਈ ਪੁਆਇੰਟ ਜੰਡੂਸਿੰਘਾ ’ਤੇ ਰਾਮਾਂਮੰਡੀ ਵਾਲੇ ਪਾਸਿਓਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕਿਆ ਤਾਂ ਉਨ੍ਹਾਂ ਨੇ ਆਪਣੀ ਪਛਾਣ ਸੰਜੀਵ ਕੁਮਾਰ ਉਰਫ ਨਾਣੂ ਵਾਸੀ ਮੱਲ੍ਹੀਆਂ ਅਤੇ ਪਿੱਛੇ ਬੈਠੇ ਨੌਜਵਾਨ ਨੇ ਆਪਣੀ ਪਛਾਣ ਵਿਜੈ ਕੁਮਾਰ ਵਾਸੀ ਭੀਖਾ ਨੰਗਲ ਵਜੋਂ ਦੱਸੀ। ਤਲਾਸ਼ੀ ਲੈਣ ’ਤੇ ਮੋਟਰਸਾਈਕਲ ’ਤੇ ਟੰਗੇ ਲਿਫ਼ਾਫ਼ੇ ਵਿੱਚੋਂ 980 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸੰਜੀਵ ਕੁਮਾਰ ਉਰਫ ਨਾਣੂ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ 32 ਬੋਰ ਦਾ ਦੇਸੀ ਪਿਸਤੌਲ ਅਤੇ ਪੰਜ ਰੌਂਦ ਬਰਾਮਦ ਹੋਏ ਜਦੋਂਕਿ ਵਿਜੈ ਕੁਮਾਰ ਕੋਲੋਂ 12 ਬੋਰ ਦਾ ਦੇਸੀ ਪਿਸਤੌਲ ਤੇ ਦੋ ਰੌਂਦ ਬਰਾਮਦ ਕੀਤੇ ਗਏ। ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਤੇ ਰਿਮਾਂਡ ਦੌਰਾਨ ਹੋਈ ਪੁੱਛਗਿੱਛ ’ਚ ਦੋਹਾਂ ਦੀ ਨਿਸ਼ਾਨਦੇਹੀ ’ਤੇ ਇਕ 12 ਬੋਰ ਦੀ ਰਾਈਫਲ ਬਰਾਮਦ ਕੀਤੀ ਗਈ ਜੋ ਉਨ੍ਹਾਂ ਨੇ ਸਤਬੀਰ ਸਿੰਘ ਵਾਸੀ ਦਾਊਦਪੁਰ ਨੂੰ ਦਿੱਤੀ ਹੋਈ ਸੀ।
ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਇਸੇ ਤਰ੍ਹਾਂ 15 ਸਤੰਬਰ ਦੀ ਦੁਪਹਿਰ ਨੂੰ ਏਐੱਸਆਈ ਭੁਪਿੰਦਰਪਾਲ ਸਿੰਘ ਦੀ ਅਗਵਾਈ ਵਿਚ ਜਦੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਅਰਜਨਵਾਲ ਵਾਲੇ ਪਾਸੇ ਤੋਂ ਆ ਰਿਹਾ ਇਕ ਵਿਅਕਤੀ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ। ਸ਼ੱਕ ਪੈਣ ’ਤੇ ਜਦੋਂ ਉਸ ਨੂੰ ਕਾਬੂ ਕੀਤਾ ਗਿਆ ਤਾਂ ਉਸ ਨੇ ਆਪਣੀ ਪਛਾਣ ਵਿਜੈ ਕੁਮਾਰ ਵਾਸੀ ਮੁਹੱਲਾ ਰਾਮੂ ਦੀ ਬਸਤੀ, ਢਿਲਵਾਂ ਜ਼ਿਲ੍ਹਾ ਕਪੂਰਥਲਾ ਵਜੋਂ ਦੱਸੀ। ਮੂਲ ਰੂਪ ਤੋਂ ਉਹ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ 12 ਬੋਰ ਦਾ ਪਿਸਤੌਲ ਅਤੇ ਦੋ ਰੌਂਦ ਬਰਾਮਦ ਹੋਏ।
ਇਸੇ ਦੌਰਾਨ ਦਿਹਾਤੀ ਪੁਲੀਸ ਵੱਲੋਂ ਪਿੰਡ ਖੁਰਦਪੁਰ ਨੇੜੇ ਲਾਏ ਨਾਕੇ ਦੌਰਾਨ ਇਕ ਹੋਰ ਵਿਅਕਤੀ ਸੂਰਜ ਪੁੱਤਰ ਵਾਸੀ ਪੀਰਦਾਦ ਬਸਤੀ, ਜਲੰਧਰ ਪੁਲੀਸ ਪਾਰਟੀ ਨੂੰ ਦੇਖ ਕੇ ਝਾੜੀਆਂ ਵੱਲ ਨੂੰ ਮੁੜ ਪਿਆ। ਪੁਲੀਸ ਨੇ ਉਸ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 32 ਬੋਰ ਦਾ ਇਕ ਪਿਸਤੌਲ ਤੇ ਤਿੰਨ ਰੌਂਦ ਬਰਾਮਦ ਕੀਤੇ। ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਆਦਮਪੁਰ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਐੱਸਐੱਸਪੀ ਨੇ ਦੱਸਿਆ ਕਿ ਸੰਜੀਵ ਕੁਮਾਰ ਉਰਫ ਨਾਣੂ ਵਿਰੁੱਧ ਪਹਿਲਾਂ ਵੀ ਦਿਹਾਤੀ ਪੁਲੀਸ ਨੇ ਤਿੰਨ ਕੇਸ ਦਰਜ ਕੀਤੇ ਹੋਏ ਹਨ ਜਦਕਿ ਵਿਜੈ ਕੁਮਾਰ ਵਿਰੁੱਧ ਪੰਜ ਕੇਸ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਦਰਜ ਹਨ।


Comments Off on ਜਲੰਧਰ ਦਿਹਾਤੀ ਪੁਲੀਸ ਵੱਲੋਂ ਅਸਲੇ ਸਮੇਤ ਚਾਰ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.