ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ

Posted On September - 22 - 2019

ਚੰਡੀਗੜ੍ਹ, 21 ਸਤੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਵਿੱਚ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ।  ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਨਿਰਪੱਖ ਅਤੇ ਆਜ਼ਾਦ ਚੋਣਾਂ ਯਕੀਨੀ ਬਣਾਏ ਜਾਣ ਦੀ ਅਪੀਲ ਕਰਦਿਆਂ ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਜ਼ਲਾਲਤ ਤੋਂ ਬਚਣ ਲਈ ਸੂਬੇ ਦੀ ਸੱਤਾਧਿਰ ਜ਼ਿਮਨੀ ਚੋਣਾਂ ਵਿੱਚ ਧਾਂਦਲੀਆਂ ਕਰਨ ਤੋਂ ਗੁਰੇਜ਼ ਨਹੀਂ ਕਰੇਗੀ। ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਦੋਸ਼ ਲਾਉਂਦਿਆਂ ਕਿਹਾ, ‘‘ਅੱਜ ਦੀ ਘੜੀ ਪੰਜਾਬ ਵਿੱਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਵੀ ਗਾਇਬ ਰਹਿੰਦੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਉਹ ਲੋਕਾਂ ਦਾ ਸਾਹਮਣਾ ਨਹੀਂ ਕਰ ਸਕਦੇ ਕਿਉਂਕਿ ਉਸ ਇਸ ਸਮੇਂ ਦੌਰਾਨ ਪੂਰੀ ਤਰ੍ਹਾਂ ਸੂਬੇ ਨਾਲੋਂ ਟੁੱਟੇ ਰਹੇ ਹਨ।’’ ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਵਿੱਚ ਸਰਕਾਰੀ ਕੰਮਾਂ ਦਾ ਮਾੜਾ ਹਾਲ ਹੈ ਅਤੇ ਲੋਕ ਮੁੱਢਲੀਆਂ ਸਹੂਲਤਾਂ ਨੂੰ ਵੀ ਤਰਸ ਰਹੇ ਹਨ। ਸ੍ਰੀ ਬਾਦਲ ਨੇ ਦਾਅਵਾ ਕੀਤਾ, ‘‘ਕਾਂਗਰਸ ਹਾਰ ਵੱਲ ਵਧ ਰਹੀ ਹੈ ਅਤੇ ਉਸ ਵਲੋਂ ਆਪਣੇ ਪੂਰਨ ਸਫ਼ਾਏ ਤੋਂ ਬਚਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ ਜਾਵੇਗੀ।’’ ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਵਿੱਚ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਸਭ ਤੋਂ ਵੱਧ ਹੋਵੇਗੀ। ਅਕਾਲੀ ਦਲ ਦੇ ਪ੍ਰਧਾਨ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸੂਬੇ ਵਿੱਚ ਸੱਤਾਧਾਰੀ ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ। -ਪੀਟੀਆਈ


Comments Off on ਜ਼ਿਮਨੀ ਚੋਣਾਂ ’ਚ ਕਾਂਗਰਸ ਨੂੰ ਸਬਕ ਸਿਖਾਵਾਂਗੇ: ਸੁਖਬੀਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.