ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਜਿਨਸੀ ਸ਼ੋਸ਼ਣ: ਡਾਕਟਰ ਨੂੰ ਸੰਮਨ ਜਾਰੀ

Posted On September - 17 - 2019

ਜਸਵੰਤ ਜੱਸ
ਫਰੀਦਕੋਟ, 16 ਸਤੰਬਰ

ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਮੂਹਰੇ ਇਕੱਠੇ ਹੋਏ ਜੱਥੇਬੰਦੀਆਂ ਦੇ ਆਗੂ। -ਫੋਟੋ: ਜੱਸ

ਜਿਨਸੀ ਸੋਸ਼ਣ ਦੇ ਦੋਸ਼ਾਂ ’ਚ ਘਿਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸੀਨੀਅਰ ਡਾਕਟਰ ਨੂੰ ਜ਼ਿਲ੍ਹਾ ਮੈਜਿਸਟਰੇਟ ਨੇ ਅੱਜ ਪੜਤਾਲ ਲਈ ਸੰਮਨ ਜਾਰੀ ਕਰ ਦਿੱਤੇ ਹਨ ਅਤੇ ਸ਼ਹਿਰ ਦੀਆਂ ਦੋ ਦਰਜਨ ਤੋਂ ਵੱਧ ਜੱਥੇਬੰਦੀਆਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਅਗਲੇ ਤਿੰਨ ਦਿਨਾਂ ਵਿੱਚ ਜਾਂਚ ਮੁਕੰਮਲ ਕਰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਜਥੇਬੰਦੀਆਂ ਦੇ ਆਗੂਆਂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਮਾਸਟਰ ਬੂਟਾ ਸਿੰਘ, ਨੌਨਿਹਾਲ ਸਿੰਘ, ਸਾਹਿਲਦੀਪ ਸਿੰਘ, ਗੁਰਦਿਆਲ ਭੱਟੀ, ਅਮਨਦੀਪ ਕੌਰ ਖੀਵਾ, ਜਸਕਰਨ ਸਿੰਘ ਪਿੰਡੀ, ਅਸ਼ੋਕ ਕੌਸ਼ਲ, ਪ੍ਰਸ਼ੋਤਮ ਦਾਸ ਅਤੇ ਜਤਿੰਦਰ ਕੁਮਾਰ ਹਾਂਸ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਉਹ ਜਿਨਸੀ ਸੋਸ਼ਣ ਵਿਵਾਦ ਖਿਲਾਫ਼ ਚੱਲ ਰਹੀ ਜਾਂਚ ਨੂੰ ਬਿਨਾਂ ਦੇਰੀ ਸਿਰੇ ਲਾਉਣਗੇ ਅਤੇ ਇਸ ਵਿਵਾਦ ’ਚ ਘਿਰੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਜ਼ਿਲ੍ਹਾ ਪੁਲੀਸ ਮੁਖੀ ਮਨਜੀਤ ਸਿੰਘ ਢੇਸੀ ਨੇ ਵੀ ਅੱਜ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਅਤੇ ਅਪੀਲ ਕੀਤੀ ਕਿ ਬਾਬਾ ਫਰੀਦ ਆਗਮਨ ਪੁਰਬ ਦੌਰਾਨ ਸ਼ਹਿਰ ’ਚ ਆਉਣ ਵਾਲੇ ਸਰਕਾਰੀ ਮਹਿਮਾਨਾਂ ਦਾ ਘਿਰਾਓ ਨਾ ਕੀਤਾ ਜਾਵੇ ਅਤੇ ਕਾਲੀਆਂ ਝੰਡੀਆਂ ਦਿਖਾਉਣ ਤੋਂ ਵੀ ਗੁਰੇਜ਼ ਕੀਤਾ ਜਾਵੇ ਪਰ ਵਫ਼ਦ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਬਾਰੇ ਕੋਈ ਹਾਮੀ ਨਹੀਂ ਭਰੀ ਅਤੇ 25 ਸਤੰਬਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦੇ ਘਿਰਾਓ ਦਾ ਐਲਾਨ ਕੀਤਾ। ਐਸਐਸਪੀ ਨੇ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ।


Comments Off on ਜਿਨਸੀ ਸ਼ੋਸ਼ਣ: ਡਾਕਟਰ ਨੂੰ ਸੰਮਨ ਜਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.