ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਜਿਨਸੀ ਸੋਸ਼ਣ: ਮਹਿਲਾ ਕਮਿਸ਼ਨ ਨੇ ਵਾਪਸ ਲਿਆ ਨੋਟਿਸ

Posted On September - 11 - 2019

ਜਸਵੰਤ ਜੱਸ
ਫ਼ਰੀਦਕੋਟ, 10 ਸਤੰਬਰ
ਬਾਬਾ ਫਰੀਦ ਸਿਹਤ ਵਿਗਿਆਨ ਯੂਨੀਵਰਸਿਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਇੱਕ ਸੀਨੀਅਰ ਡਾਕਟਰ ਅਤੇ ਯੂਨੀਵਰਸਿਟੀ ਦੇ ਇੱਕ ਸੀਨੀਅਰ ਅਧਿਕਾਰੀ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਦੀ ਇੱਕ ਖ਼ਬਰ ਦੇ ਆਧਾਰ ’ਤੇ ਮਹਿਲਾ ਕਮਿਸ਼ਨ ਨੇ ਖੁਦ ਪੜਤਾਲ ਸ਼ੁਰੂ ਕਰ ਦਿੱਤੀ ਸੀ ਅਤੇ 7 ਸਤੰਬਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਫਰੀਦਕੋਟ ਨੂੰ ਇੱਕ ਪੱਤਰ ਭੇਜਿਆ ਸੀ, ਜਿਸ ਵਿੱਚ ਹਦਾਇਤ ਕੀਤੀ ਗਈ ਸੀ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੰਜੇ ਗੁਪਤਾ ਅਤੇ ਅਨੁਸ਼ਾਸਨੀ ਕਮੇਟੀ ਦੀ ਇੱਕ ਡਾਕਟਰ ਨੂੰ ਸਰੀਰਕ ਮਾਮਲੇ ਵਿੱਚ ਸਖਤੀ ਨਾਲ ਹਦਾਇਤ ਕੀਤੀ ਜਾਵੇ ਕਿ ਉਹ 10 ਸਤੰਬਰ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਪਰ ਮਹਿਲਾ ਕਮਿਸ਼ਨ ਨੇ ਨਾਟਕੀ ਢੰਗ ਨਾਲ ਸੋਮਵਾਰ ਨੂੰ ਇਹ ਪੱਤਰ ਵਾਪਸ ਲੈ ਲਿਆ। ਮਹਿਲਾ ਕਮਿਸ਼ਨ ਦੇ ਪੱਤਰ ਦੀ ਰੌਸ਼ਨੀ ਵਿੱਚ ਜਦੋਂ ਪੁਲੀਸ ਅਧਿਕਾਰੀ ਅੱਜ ਵਾਈਸ ਚਾਂਸਲਰ ਦੇ ਦਫ਼ਤਰ ਵਿੱਚ ਸੰਮਨ ਲੈ ਕੇ ਗਏ ਤਾਂ ਸਥਾਨਕ ਪੁਲੀਸ ਨੂੰ ਯੂਨੀਵਰਸਿਟੀ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਕਮਿਸ਼ਨ ਨੇ ਸ਼ੁਰੂ ਕੀਤੀ ਗਈ ਜਾਂਚ ਅਚਾਨਕ ਰੋਕ ਦਿੱਤੀ ਹੈ ਅਤੇ 10 ਸਤੰਬਰ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਦੀ ਕੀਤੀ ਹਦਾਇਤ ਵੀ ਵਾਪਸ ਲੈ ਲਈ ਹੈ। ਪੀੜਤ ਮਹਿਲਾ ਡਾਕਟਰ ਦੇ ਪਿਤਾ ਡਾ. ਅਮਰ ਸਿੰਘ ਅਜ਼ਾਦ ਨੇ ਕਿਹਾ ਕਿ ਜਿਨ੍ਹਾਂ ਡਾਕਟਰਾਂ ਉੱਪਰ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗੇ ਹਨ, ਉਨ੍ਹਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਕਿਉਂਕਿ ਉਹ ਜਾਂਚ ਨੂੰ ਪ੍ਰਭਾਵਿਤ ਕਰ ਰਹੇ ਹਨ। ਸ੍ਰੀ ਅਜ਼ਾਦ ਨੇ ਕਿਹਾ ਕਿ ਕਮਿਸ਼ਨ ਨੇ ਅਖ਼ਬਾਰਾਂ ਦੀ ਖ਼ਬਰ ਦੇ ਆਧਾਰ ’ਤੇ ਨਿਯਮਾਂ ਮੁਤਾਬਿਕ ਜਾਂਚ ਆਰੰਭੀ ਸੀ ਪਰ ਯੂਨੀਵਰਸਿਟੀ ਅਧਿਕਾਰੀਆਂ ਨੇ ਪੰਜਾਬ ਦੇ ਇੱਕ ਸੀਨੀਅਰ ਅਧਿਕਾਰੀ ਰਾਹੀਂ ਇਸ ਜਾਂਚ ਨੂੰ ਰੁਕਵਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਉਹ ਲਿਖਤੀ ਸ਼ਿਕਾਇਤ ਦੇਣਗੇ। ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਇਸ ਮੁੱਦੇ ’ਤੇ ਆਪਣੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਪੁਲੀਸ ਅਤੇ ਯੂਨੀਵਰਸਿਟੀ ਅਧਿਕਾਰੀਆਂ ਦੇ ਰਵੱਈਏ ਖਿਲਾਫ਼ ਸ਼ਹਿਰ ਦੀਆਂ ਦੋ ਦਰਜਨ ਤੋਂ ਵੱਧ ਜਥੇਬੰਦੀਆਂ ਦੀ 16 ਸਤੰਬਰ ਨੂੰ ਮੀਟਿੰਗ ਸੱਦੀ ਹੈ। ਕਿਰਤੀ ਕਿਸਾਨ ਯੂਨੀਵਰਸਿਟੀ ਦੇ ਆਗੂ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਖੇਤ ਮਜ਼ਦੂਰ ਆਗੂ ਬੂਟਾ ਸਿੰਘ ਅਤੇ ਕਿਸਾਨ ਆਗੂ ਲਾਲ ਸਿੰਘ ਗੋਲੇਵਾਲਾ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਦਾ ਨਾਮ ਆ ਰਿਹਾ ਹੈ, ਜਿਸ ਕਰਕੇ ਪੀੜਤ ਡਾਕਟਰ ਮਹਿਲਾ ਡਾਕਟਰ ਨੂੰ ਇਨਸਾਫ਼ ਦੇਣ ਦੀ ਥਾਂ ਧਮਕਾਇਆ ਜਾ ਰਿਹਾ ਹੈ।

ਸਮੁੱਚੇ ਮਾਮਲੇ ਦੀ ਰਿਪੋਰਟ ਮਿਲਣ ਮਗਰੋਂ ਪੜਤਾਲ ਕਰਾਂਗੇ: ਗੁਲਾਟੀ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੇ ਸਿਹਤ ਵਿਭਾਗ ਪੰਜਾਬ ਦੇ ਸਕੱਤਰ ਤੋਂ ਇਸ ਸਮੁੱਚੇ ਮਾਮਲੇ ਦੀ ਰਿਪੋਰਟ ਮੰਗੀ ਹੈ ਅਤੇ ਇਸ ਰਿਪੋਰਟ ਤੋਂ ਬਾਅਦ ਹੀ ਉਹ ਆਪਣੀ ਪੜਤਾਲ ਸ਼ੁਰੂ ਕਰਨਗੇ।


Comments Off on ਜਿਨਸੀ ਸੋਸ਼ਣ: ਮਹਿਲਾ ਕਮਿਸ਼ਨ ਨੇ ਵਾਪਸ ਲਿਆ ਨੋਟਿਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.