ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਸ਼ਾਂਤੀ ਰਹੀ: ਜਾਵੜੇਕਰ

Posted On September - 5 - 2019

ਪੀ.ਪੀ. ਵਰਮਾ
ਪੰਚਕੂਲਾ, 4 ਸਤੰਬਰ
ਅੱਜ ਪੰਚਕੂਲਾ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਭਾਰਤੀ ਸੈਨਾ ਦੇ ਸਾਬਕਾ ਮੁਖੀ ਜਨਰਲ ਬੀ.ਪੀ. ਮਲਿਕ ਨਾਲ ਪੰਚਕੂਲਾ ’ਚ ਮੁਲਾਕਾਤ ਕੀਤੀ ਤੇ ਕੇਂਦਰ ਸਰਕਾਰ ਦੇ ਸਟੈਂਡ ਬਾਰੇ ਦੱਸਿਆ| ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਉਣ ਤੋਂ ਬਾਅਦ ਕਿਤੇ ਕੋਈ ਗੋਲੀ ਨਹੀਂ ਚੱਲੀ ਨਾ ਅੱਥਰੂ ਗੈਸ ਦੇ ਗੋਲੇ ਚੱਲੇ ਹਨ| ਉਨ੍ਹਾਂ ਕਿਹਾ ਕਿ ਵਾਦੀ ਵਿੱਚ ਪੂਰੀ ਤਰ੍ਹਾਂ ਸ਼ਾਂਤੀ ਰਹੀ ਹੈ| ਕੇਂਦਰੀ ਮਾਨਵ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਅਜਿਹੀ ਸ਼ਾਂਤੀ ਪਹਿਲਾਂ ਕਦੇ ਨਹੀਂ ਸੀ ਦੇਖੀ ਗਈ| ਉਨ੍ਹਾਂ ਕਿਹਾ ਕਿ ਵਾਦੀ ਵਿੱਚ ਹਾਲਾਤ ਬਦਲ ਰਹੇ ਹਨ| ਉਨ੍ਹਾਂ ਕਿਹਾ ਕਿ ਸੱਤਰ ਸਾਲ ਤੋਂ ਕਸ਼ਮੀਰੀ ਲੋਕ ਦੇਸ਼ ਦੇ ਕਾਨੂੰਨਾਂ ਦਾ ਫ਼ਾਇਦਾ ਉਠਾਉਣ ਤੋਂ ਵਾਂਝੇ ਸਨ|
ਉਨ੍ਹਾਂ ਕਿਹਾ ਕਿ ਹੁਣ ਜੰਮੂ ਕਸ਼ਮੀਰ ਵਿੱਚ ਵਿਕਾਸ ਦੇ ਰਸਤੇ ਖੁੱਲ੍ਹੇ ਹਨ। ਹੁਣ ਲੋਕਾਂ ਨੂੰ ਸਵੈਮਾਣ ਅਤੇ ਸ਼ਾਂਤੀ ਨਾਲ ਰਹਿਣ ਦਾ ਹੱਕ ਮਿਲੇਗਾ| ਇਸੇ ਤਰ੍ਹਾਂ ਲੱਦਾਖ ਵਿੱਚ ਵੀ ਵਿਕਾਸ ਦੇ ਕੰਮ ਤੇਜ਼ੀ ਨਾਲ ਹੋਣਗੇ| ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਧਾਰਾ-144 ਕੁਝ-ਕੁਝ ਥਾਵਾਂ ’ਤੇ ਲਾਗੂ ਹੈ, ਜਲਦੀ ਹੀ ਇਨ੍ਹਾਂ ਥਾਵਾਂ ਤੋਂ ਵੀ ਇਹ ਹਟਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਸ਼ਮੀਰ ਵਾਸੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਦੇਸ਼ ਵਿੱਚ ਜਨ ਜਾਗਰਨ ਅਭਿਆਨ ਚਲਾਇਆ ਹੈ, ਇਸੇ ਤਹਿਤ ਉਹ ਅੱਜ ਪੰਚਕੂਲਾ ਵਿੱਚ ਆਏ ਹਨ|

ਮਿਲਖਾ ਸਿੰਘ ਤੇ ਆਰ.ਕੇ. ਸਾਬੂ ਨਾਲ ਮੁਲਾਕਾਤ
ਚੰਡੀਗੜ੍ਹ (ਤਰਲੋਚਨ ਸਿੰਘ): ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਅੱਜ ਇੱਥੇ ਉੱਡਣਾ ਸਿੱਖ ਮਿਲਖਾ ਸਿੰਘ, ਉਦਯੋਗਪਤੀ ਆਰ.ਕੇ. ਸਾਬੂ ਦੇ ਘਰਾਂ ਵਿਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਤੇ ਜੰਮੂ ਕਸ਼ਮੀਰ ’ਚੋਂ ਹਟਾਈ ਧਾਰਾ 370 ਬਾਰੇ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਚੰਡੀਗੜ੍ਹ ਭਾਜਪਾ ਪ੍ਰਧਾਨ ਸੰਜੇ ਟੰਡਨ, ਜਨਰਲ ਸਕੱਤਰ ਪ੍ਰੇਮ ਕੌਸ਼ਿਕ ਤੇ ਚੰਦਰ ਸ਼ੇਖਰ ਸਨ। ਇਸ ਤੋਂ ਪਹਿਲਾਂ ਸ੍ਰੀ ਜਾਵੜੇਕਰ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਧਾਰਾ 370 ਹਟਾਉਣ ਤੋਂ ਬਾਅਦ ਸੁਮੱਚੇ ਦੇਸ਼ ਨੇ ਮੋਦੀ ਸਰਕਾਰ ਦੇ ਇਸ ਫ਼ੈਸਲੇ ਦਾ ਭਰਵਾਂ ਸਮਰਥਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੱਦੇ ਉੱਪਰ ਪੂਰੇ ਦੇਸ਼ਵਾਸੀਆਂ ਨੂੰ ਜਾਗਰੂਕ ਕਰਨ ਲਈ ਦੇਸ਼ ਪੱਧਰ ’ਤੇ 4000 ਪ੍ਰੋਗਰਾਮ ਕਰਵਾਏ ਜਾ ਰਹੇ ਹਨ।


Comments Off on ਜੰਮੂ ਕਸ਼ਮੀਰ ਵਿੱਚ ਧਾਰਾ 370 ਹਟਾਏ ਜਾਣ ਤੋਂ ਬਾਅਦ ਸ਼ਾਂਤੀ ਰਹੀ: ਜਾਵੜੇਕਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.