ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਟਰਾਂਸਪੋਰਟਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ

Posted On September - 10 - 2019

ਟਰਾਂਸਪੋਰਟਰ ਐਸੋਸੀਏਸ਼ਨਾਂ ਦੇ ਸਾਂਝੇ ਫਰੰਟ ਦੀ ਬੈਠਕ ਦੌਰਾਨ ਜਾਣਕਾਰੀ ਦਿੰਦਾ ਹੋਇਆ ਟੈਕਸੀ ਯੂਨੀਅਨ ਦਾ ਆਗੂ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਸੰਤਬਰ
ਦਿੱਲੀ ਦੇ ਵੱਖ-ਵੱਖ ਪ੍ਰਕਾਰ ਦੀਆਂ ਕਮਰਸ਼ੀਅਲ ਵਾਹਨਾਂ ਦੀਆਂ ਵੱਖ-ਵੱਖ ਜੱਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਨਾਲ ਟੱਕਰ ਲੈਣ ਦੀ ਠਾਣ ਲਈ ਹੈ। ਅੱਜ ਵੱਖ-ਵੱਖ ਐਸੋਸੀਏਸ਼ਨਾਂ ਦੇ ਆਗੂਆਂ ਨੇ ਸਰਬਸੰਮਤੀ ਨਾਲ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਨ ਗਵਕਰੀ ਦਾ 16 ਸਤੰਬਰ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਤੇ ਜੇਕਰ ਸਰਕਾਰ ਨੇ ਟਰਾਂਸਪੋਰਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 19 ਸਤੰਬਰ ਨੂੰ ਦਿੱਲੀ ਐੱਨਸੀਆਰ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ। ਬੀਤੇ ਦਿਨੀਂ ਵੀ ਟਰਾਂਸਪੋਟਰਾਂ ਨੇ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਦੀਆਂ ਨੀਤੀਆਂ ਨੂੰ ਟਰਾਂਸਪੋਰਟਰ ਖੇਤਰ ਵਿਰੁੱਧ ਕਰਾਰ ਦਿੱਤਾ ਸੀ। ਅੱਜ ਦੀ ਭਰਵੀਂ ਬੈਠਕ ਦੌਰਾਨ ਦਿੱਲੀ ਸਮੇਤ ਫਰੀਦਾਬਾਦ, ਗੁਰੂਗ੍ਰਾਮ ਤੇ ਐੱਨਸੀਆਰ ਦੇ ਹੋਰ ਇਲਾਕਿਆਂ ਦੀਆਂ ਜੱਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ।
ਆਲ ਇੰਡੀਆ ਟਰਾਂਸਪੋਰਟ ਕਾਂਗਰਸ ਦੇ ਚੇਅਰਮੈਨ ਕੁਲਤਾਰਨ ਸਿੰਘ ਅਠਵਾਲ ਨੇ ਦੱਸਿਆ ਕਿ ਦੱਸਿਆ ਕਿ ਦਿੱਲੀ ਟੈਕਸੀ ਟੂਰਿਸਟ ਟਰਾਂਸਪੋਰਟ ਐਸੋਸੀਏਸ਼ਨ ਨੇ ਐਮਸੀਡੀ ਦੀ ਟੋਲ ਨੀਤੀ ਖ਼ਿਲਾਫ਼ ਯਾਦ ਪੱਤਰ ਵਧੀਕ ਕਮਿਸ਼ਨਰ ਰਣਧੀਰ ਸਹਾਏ ਨੂੰ ਦਿੱਤਾ। ਸ੍ਰੀ ਕੁਲਤਾਰਨ ਸਿੰਘ ਸਮੇਤ ਬਲਵਿੰਦਰ ਸਿੰਘ ਭੁਲੱਰ ਤੇ ਟਰਾਂਸਪੋਟਰ ਕਾਰੋਬਾਰ ਨਾਲ ਜੁੜੇ ਹੋਰ ਆਗੂਆਂ ਨੇ ਦੱਸਿਆ ਕਿ ਟਰਾਂਸਪੋਰਟ ਕਾਰੋਬਾਰੀਆਂ ਉਪਰ ਤਰ੍ਹਾਂ-ਤਰ੍ਹਾਂ ਦੇ ਕਰ ਲੱਦ ਦਿੱਤੇ ਗਏ ਹਨ ਜਿਸ ਕਰਕੇ ਉਹ ਟਰੱਕ, ਬੱਸਾਂ ਘਰ ਖੜ੍ਹੀਆਂ ਕਰਨ ਲਈ ਮਜਬੂਰ ਹੋ ਗਏ ਹਨ। ਕੂਪਨ ਰੀਚਾਰਜ ਕਰਵਾਉਣ ਸਮੇਤ ਹੋਰ ਮੱਦਾਂ ਬਾਰੇ ਬੈਠਕ ਵਿੱਚ ਚਰਚਾ ਕੀਤੀ ਗਈ ਤੇ ਬਾਅਦ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਘਿਰਾਓ ਕਰਨ ਤੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ।


Comments Off on ਟਰਾਂਸਪੋਰਟਰ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.