ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਟਰੂਡੋ ਨੇ ਆਸ਼ਾ ਭੋਂਸਲੇ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

Posted On September - 10 - 2019

ਮੁੰਬਈ, 9 ਸਤੰਬਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੱਘੀ ਗਾਇਕਾ ਆਸ਼ਾ ਭੋਂਸਲੇ ਨੂੰ ਉਨ੍ਹਾਂ ਦੇ 86ਵੇਂ ਜਨਮ ਦਿਨ ਮੌਕੇ ਮੁਬਾਰਕਬਾਦ ਦਿੱਤੀ ਹੈ। ਟਰੂਡੋ ਨੇ ਭੋਂਸਲੇ ਨੂੰ ਦਸਤਖ਼ਤ ਕੀਤਾ ਇਕ ਨੋਟ ਭੇਜਿਆ ਹੈ ਤੇ ਵਧਾਈ ਦਿੱਤੀ ਹੈ। ਗਾਇਕਾ ਨੇ ਆਪਣੇ ਟਵਿੱਟਰ ਪੇਜ ’ਤੇ ਇਸ ਨੋਟ ਨੂੰ ਸਾਂਝਾ ਕੀਤਾ ਹੈ ਤੇ ਕਿਹਾ ਹੈ ਕਿ ਉਹ ਵਿਸ਼ਵ ਸੰਗੀਤ ਦੇ ਨਕਸ਼ੇ ’ਤੇ ਭਾਰਤ ਦੀ ਨੁਮਾਇੰਦਗੀ ਕਰ ਕੇ ਸਨਮਾਨਿਤ ਮਹਿਸੂਸ ਕਰਦੀ ਹੈ। ਆਸ਼ਾ ਨੇ ਟਰੂਡੋ ਦਾ ਸ਼ੁੱਭ ਇੱਛਾਵਾਂ ਭੇਜਣ ਲਈ ਧੰਨਵਾਦ ਵੀ ਕੀਤਾ। ਭੈਣ ਅਤੇ ਗਾਇਕਾ ਲਤਾ ਮੰਗੇਸ਼ਕਰ, ਅਦਾਕਾਰ ਰਿਸ਼ੀ ਕਪੂਰ ਤੇ ਫ਼ਿਲਮਸਾਜ਼ ਮਧੁਰ ਭੰਡਾਰਕਰ ਨੇ ਵੀ ਆਸ਼ਾ ਨੂੰ ਵਧਾਈਆਂ ਦਿੱਤੀਆਂ ਹਨ।
-ਪੀਟੀਆਈ


Comments Off on ਟਰੂਡੋ ਨੇ ਆਸ਼ਾ ਭੋਂਸਲੇ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.