ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਟਰੰਪ ਨੂੰ ਨਵੀਂ ਸ਼ਰਨਾਰਥੀ ਨੀਤੀ ਲਾਗੂ ਕਰਨ ਦੀ ਆਗਿਆ

Posted On September - 13 - 2019

ਵਾਸ਼ਿੰਗਟਨ, 12 ਸਤੰਬਰ
ਅਮਰੀਕਾ ਦੀ ਸੁਪਰੀਮ ਕੋਰਟ ਨੇ ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮ ਲਾਗੂ ਕਰਨ ਦੀ ਆਗਿਆ ਦੇ ਦਿੱਤੀ ਹੈ। ਅਮਰੀਕਾ ’ਚ ਸ਼ਰਨ ਮੰਗ ਰਹੇ ਲੋਕਾਂ ਦੀ ਗਿਣਤੀ ’ਚ ਕਟੌਤੀ ਕਰਨ ਵਾਲੇ ਇਨ੍ਹਾਂ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਇਜਾਜ਼ਤ ਦੇਣਾ ਰਾਸ਼ਟਰਪਤੀ ਡੋਨਲਡ ਟਰੰਪ ਲਈ ਵੱਡੀ ਸਿਆਸੀ ਜਿੱਤ ਹੈ।
ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਟਰੰਪ ਪ੍ਰਸ਼ਾਸਨ ਆਪਣੀ ਨੀਤੀ ਲਾਗੂ ਕਰ ਸਕੇਗਾ ਹਾਲਾਂਕਿ ਹੇਠਲੀਆਂ ਅਦਾਲਤਾਂ ’ਚ ਇਸ ਸਬੰਧੀ ਕੇਸ ਚੱਲ ਰਹੇ ਹਨ। ਸੁਪਰੀਮ ਕੋਰਟ ਦੇ ਦੋ ਜੱਜਾਂ ਸੋਨੀਆ ਸੋਤੋਮੇਅਰ ਅਤੇ ਰੁਥ ਬੇਡਰ ਗਿਨਸਬਰਗ ਨੇ ਇਨ੍ਹਾਂ ਹੁਕਮਾਂ ’ਤੇ ਅਸਹਿਮਤੀ ਜ਼ਾਹਿਰ ਕੀਤੀ ਹੈ। ਵ੍ਹਾਈਟ ਹਾਊਸ ਨੇ ਇਸ ਫ਼ੈਸਲੇ ਦਾ ਤੁਰੰਤ ਸਵਾਗਤ ਕੀਤਾ ਹੈ। ਟਰੰਪ ਨੇ ਟਵੀਟ ਕੀਤਾ, ‘ਸ਼ਰਨਾਰਥੀ ਮਾਮਲੇ ’ਚ ਸੁਪਰੀਮ ਕੋਰਟ ਤੋਂ ਅਮਰੀਕਾ ਲਈ ਵੱਡੀ ਜਿੱਤ।’ ਵ੍ਹਾਈਟ ਹਾਊਸ ਦੇ ਬੁਲਾਰੇ ਹੋਗਨ ਗਿਡਲੇ ਨੇ ਕਿਹਾ, ‘ਅਸੀਂ ਖੁਸ਼ ਹਾਂ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਸਾਡਾ ਪ੍ਰਸ਼ਾਸਨ ਸ਼ਰਨਾਰਥੀ ਪ੍ਰਣਾਲੀ ਲਈ ਮਹੱਤਵਪੂਰਨ ਤੇ ਲਾਜ਼ਮੀ ਨਿਯਮ ਲਾਗੂ ਕਰ ਸਕਦਾ ਹੈ। ਇਸ ਨਾਲ ਦੱਖਣੀ ਸਰਹੱਦ ’ਤੇ ਸਮੱਸਿਆ ਨੂੰ ਦੂਰ ਕਰਨ ’ਚ ਸਾਨੂੰ ਮਦਦ ਮਿਲੇਗੀ ਅਤੇ ਅਮਰੀਕੀ ਭਾਈਚਾਰਾ ਸੁਰੱਖਿਅਤ ਹੋਵੇਗਾ।’ ਰਫਿਊਜੀ ਇੰਟਰਨੈਸ਼ਨਲ ਅਨੁਸਾਰ ਸੁਪਰੀਮ ਕੋਰਟ ਦਾ ਫ਼ੈਸਲਾ ਦੱਖਣੀ ਸਰਹੱਦ ’ਤੇ ਸ਼ਰਨ ਮੰਗਣ ਵਾਲਿਆਂ ਲਈ ਝਟਕਾ ਹੈ। ਉਨ੍ਹਾਂ ਕਿਹਾ, ‘ਅਸੀਂ ਬਹੁਜ਼ ਜ਼ਿਆਦਾ ਨਿਰਾਸ਼ ਹਾਂ ਕਿ ਦੇਸ਼ ਦੀ ਸੁਪਰੀਮ ਕੋਰਟ ਨੇ ਤੀਜੇ ਦੇਸ਼ਾਂ ਰਾਹੀਂ ਆਉਣ ਵਾਲੇ ਪਰਿਵਾਰਾਂ ਤੇ ਬੱਚਿਆਂ ਸਮੇਤ ਕਿਸੇ ਨੂੰ ਵੀ ਸ਼ਰਨ ਦੇਣ ਤੋਂ ਰੋਕਣ ਵਾਲੀ ਨੀਤੀ ’ਤੇ ਲੱਗੇ ਸਟੇਅ ਵਾਲੇ ਹੁਕਮਾਂ ਨੂੰ ਹਟਾ ਦਿੱਤਾ ਹੈ।’ -ਪੀਟੀਆਈ

 


Comments Off on ਟਰੰਪ ਨੂੰ ਨਵੀਂ ਸ਼ਰਨਾਰਥੀ ਨੀਤੀ ਲਾਗੂ ਕਰਨ ਦੀ ਆਗਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.