ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਡੂਟਾ ਵੱਲੋਂ ਤਨਖ਼ਾਹਾਂ ਲਈ ਮੰਗ ਪੱਤਰ

Posted On September - 10 - 2019

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਸਤੰਬਰ
ਦਿੱਲੀ ਸਰਕਾਰ ਤੇ ਦਿੱਲੀ ਯੂਨੀਵਰਸਿਟੀ ਦਰਮਿਆਨ ਚੱਲ ਰਹੀ ਤਕਰਾਰ ਕਾਰਨ ਦਿੱਲੀ ਸਰਕਾਰ ਦੇ ਫੰਡਾਂ ਨਾਲ ਚੱਲਦੇ ਕਾਲਜਾਂ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਕਈ ਮਹੀਨਿਆਂ ਤੋਂ ਰੁਕੀਆਂ ਪਈਆਂ ਹੋਣ ਕਰਕੇ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਡੂਟਾ) ਨੇ ਕੇਜਰੀਵਾਲ ਸਰਕਾਰ ਨੂੰ ਪੱਤਰ ਲਿਖਿਆ ਹੈ। ਡੂਟਾ ਨੇ ਲਿਖਿਆ ਕਿ 28 ਕਾਲਜਾਂ ਜਿਨ੍ਹਾਂ ਪੂਰਨ ਜਾਂ ਅੰਸ਼ਕ ਰੂਪ ਵਿੱਚ ਵਿੱਤੀ ਮਦਦ ਦਿੱਲੀ ਸਰਕਾਰ ਤੋਂ ਮਿਲਦੀ ਹੈ ਦੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਰੀ ਨਾਲ ਮਿਲ ਰਹੀਆਂ ਹਨ ਕਿਉਂਕਿ ਕੇਜਰੀਵਾਲ ਸਰਕਾਰ ਵੱਲੋਂ ਵਾਰ-ਵਾਰ ਗ੍ਰਾਟਾਂ ਰੋਕੀਆਂ ਜਾ ਰਹੀਆਂ ਹਨ। ਪੱਤਰ ਵਿੱਚ ਲਿਖਿਆ ਗਿਆ ਕਿ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਨੂੰ ਤਨਖ਼ਾਹਾਂ ਨਾ ਦੇਣਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਕਾਰਨ ਕੋਈ ਵੀ ਹੋਵੇ ਪਰ ਉਨ੍ਹਾਂ ਨੂੰ ਜ਼ਿੰਦਗੀਜੀਣ ਦੇ ਅਧਿਕਾਰ ਤੋਂ ਵਾਂਝੇ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਿੱਖਿਆ ਸਕੱਤਰ ਨੂੰ ਜੂਨ ਵਿੱਚ ਹੀ ਹਦਾਇਤ ਕੀਤੀ ਸੀ ਕਿ ਉਹ 28 ਕਾਲਜਾਂ ਦੇ 3 ਮਹੀਨਿਆਂ ਦੇ ਫੰਡ ਜਾਰੀ ਕਰਨ ਦੇ ਪ੍ਰਬੰਧ ਕਰਨ। ਸ੍ਰੀ ਸਿਸੋਦੀਆ ਨੇ ਕਿਹਾ ਕਿ ਦਿੱਲੀ ਯੂਨੀਵਰਸਿਟੀ ਵੱਲੋਂ ਗਵਰਨਿੰਗ ਬਾਡੀਆਂ ਨਹੀਂ ਕਾਇਮ ਕੀਤੀਆਂ ਜਾ ਰਹੀਆਂ ਕਿਉਂਕਿ ਉਹ ਗ਼ਲਤ ਤਰੀਕਿਆਂ ਨਾਲ ਭਰਤੀਆਂ ਕਰਨੀਆਂ ਚਾਹੁੰਦੇ ਹਨ। ਉਹ ਗਰਵਨਿੰਗ ਬਾਡੀਆਂ ਬਣਾਉਣ ਤੇ ਨਾਂ ਤੈਅ ਕਰਨ। ਡੂਟਾ ਵੱਲੋਂ ਗ਼ਰੀਬ ਵਰਗ ਲਈ ਕੋਟੇ ਕਾਰਨ ਅਧਿਆਪਨ ਤੇ ਗ਼ੈਰ-ਅਧਿਆਪਨ ਖੇਤਰ ਦੀਆਂ ਭਰਤੀਆਂ ਕਰਨ ਦੀ ਮੰਗ ਵੀ ਕੀਤੀ ਗਈ ਹੈ।


Comments Off on ਡੂਟਾ ਵੱਲੋਂ ਤਨਖ਼ਾਹਾਂ ਲਈ ਮੰਗ ਪੱਤਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.