ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਡੇਂਗੂ ਸਰਵੇ ਟੀਮਾਂ ਵੱਲੋਂ ਕੰਮਕਾਜ ਦਾ ਬਾਈਕਾਟ

Posted On September - 11 - 2019

ਭਾਰਤ ਭੂਸ਼ਨ
ਕੋਟਕਪੂਰਾ 10 ਸਤੰਬਰ
ਇਥੇ ਸਿਵਲ ਹਸਪਤਾਲ ’ਚ ਸਿਹਤ ਵਿਭਾਗ ਦੀਆਂ ਡੇਂਗੂ ਸਰਵੇ ਟੀਮਾਂ ਨੇ ਕੰਮਕਾਜ ਦਾ ਬਾਈਕਾਟ ਕਰਕੇ ਪੁਲੀਸ ਮਹਿਕਮੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਨੇ ਪੰਜਾਬ ਪੁਲੀਸ ਵਿਰੁੱਧ ਅਕਾਸ਼ ਗੂੰਜਵੀਂ ਨਾਅਰੇਬਾਜ਼ੀ ਕਰਦਿਆਂ ਪੁਲੀਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਵਾਲੇ ਭਾਜਪਾ ਆਗੂ ਅਸ਼ੋਕ ਮਿੱਤਲ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਸਿਹਤ ਕਾਮਿਆਂ ਨੇ ਦੋਸ਼ ਲਾਇਆ ਕਿ ਪੁਲੀਸ ਕਿਸੇ ਰਾਜਸੀ ਦਬਾਅ ਕਾਰਨ ਮਸਲੇ ਨੂੰ ਗੰਭੀਰਤਾ ਨਾਲ ਨਹੀ ਲੈ ਰਹੀ। ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਪ੍ਰਰਦਸ਼ਨ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੇ ਕੇਸ ਵਿਚ ਡਾਕਟਰੀ ਸੁਰੱਖਿਆ ਸੇਵਾਵਾਂ ਐਕਟ ਦੀਆਂ ਧਾਰਾਵਾਂ ਵਿਚ ਸ਼ਾਮਲ ਕਰਨ ਦੀ ਮੰਗ ਕਰ ਰਹੇ ਹਨ।
ਪੈਰਾ-ਮੈਡੀਕਲਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਪ੍ਰਧਾਨ ਸੁਨੀਲ ਸਿੰਗਲਾ ਦੀ ਅਗਵਾਈ ਹੇਠ ਸਿਹਤ ਕਾਮਿਆਂ ਵੱਲੋਂ ਕੀਤੇ ਪ੍ਰਦਰਸ਼ਨ ਵਿਚ ਮਨਦੀਪ ਸਿੰਘ ਢਿੱਲੋਂ ਪਲਟੀਪਰਪਜ਼ ਯੂਨੀਅਨ, ਕੁਲਵਿੰਦਰ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਬਲਾਕ ਬਾਜਾਖਾਨਾ ਯਾਦਵਿੰਦਰ ਸਿੰਘ ਮੀਤ ਪ੍ਰਧਾਨ, ਛਿੰਦਰ ਪਾਲ ਸਿੰਘ, ਅਮਰੀਕ ਸਿੰਘ ਨੇ ਆਖਿਆ ਕਿ ਪਿਛਲੇ ਮਹੀਨੇ ਉਨ੍ਹਾਂ ਦੇ ਸਾਥੀਆਂ ਦੀ ਇਕ ਟੀਮ ਫ਼ਰੀਦਕੋਟ ਰੋਡ ‘ਤੇ ਭਾਜਪਾ ਆਗੂ ਮੈਰਿਜ ਪੈਲੇਸ ਵਿਚ ਡੇਂਗੂ ਦਾ ਲਾਰਵਾ ਚੈੱਕ ਕਰਨ ਲਈ ਗਈ ਤਦ ਉਕਤ ਵਿਅਕਤੀ ਨੇ ਟੀਮ ਨਾਲ ਬਦਸਲੂਕੀ ਕੀਤੀ ਤੇ ਉਨ੍ਹਾਂ ਦਾ ਰਜਿਸਟਰ ਪਾੜ ਦਿੱਤਾ ਸੀ। ਮਗਰੋਂ ਮਾਮਲੇ ਵਿਚ ਸਿਹਤ ਅਧਿਕਾਰੀਆਂ ਦੇ ਦਖਲ ਮਗਰੋਂ ਥਾਣਾ ਸਿਟੀ ’ਚ ਅਸ਼ੋਕ ਮਿੱਤਲ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ। ਜ਼ਿਲ੍ਹਾ ਅਤੇ ਸੈਸ਼ਨ ਕੋਰਟ ਫ਼ਰੀਦਕੋਟ ਤੋਂ ਅਗਾਊਂ ਜ਼ਮਾਨਤ ਮੰਗਣ ’ਤੇ ਮੈਰਿਜ ਪੈਲੇਸ ਮਾਲਕ ਨੂੰ ਕੋਈ ਰਾਹਤ ਨਹੀ ਮਿਲੀ। ਹੁਣ ਮਾਮਲੇ ਵਿਚ ਗ੍ਰਿਫ਼ਤਾਰੀ ਨਾ ਹੋਣ ’ਤੇ ਸਿਹਤ ਕਾਮੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।


Comments Off on ਡੇਂਗੂ ਸਰਵੇ ਟੀਮਾਂ ਵੱਲੋਂ ਕੰਮਕਾਜ ਦਾ ਬਾਈਕਾਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.