ਪ੍ਰਚਾਰ ਦਾ ਮਜ਼ਬੂਤ ਤੰਤਰ !    ਮਸ਼ਹੂਰ ਸੰਗੀਤ ਨਿਰਦੇਸ਼ਕ ਓਮੀ ਜੀ !    ਕਰ ਭਲਾ, ਹੋ ਭਲਾ !    ਮਨੋਰੰਜਨ ਨਾਲ ਭਰਪੂਰ ਜਨੌਰ ਕਥਾਵਾਂ !    ਸਮਾਜ ਨੂੰ ਸੇਧ ਦੇਣ ਗਾਇਕ !    ਬਾਲ ਕਿਆਰੀ !    ਖਾ ਲਈ ਨਸ਼ਿਆਂ ਨੇ... !    ਹੱਥ-ਪੈਰ ਸੁੰਨ ਕਿਉਂ ਹੁੰਦੇ ਹਨ? !    ਜ਼ਿੰਦਗੀ ਦੀਆਂ ਰੀਝਾਂ ਤੇ ਸੁਪਨੇ !    ‘ਪੂਰਨ’ ਕਦੋਂ ਪਰਤੇਗਾ? !    

ਡੇਰਾ ਬਿਆਸ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ

Posted On September - 11 - 2019

ਬਲਦੇਵ ਸਿੰਘ ਸਿਰਸਾ ਪੀੜਤ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਦਵਿੰਦਰ ਸਿੰਘ ਭੰਗੂ
ਰਈਆ 10 ਸਤੰਬਰ
ਡੇਰਾ ਰਾਧਾ ਸੁਆਮੀ ਬਿਆਸ ਦੇ ਪ੍ਰਬੰਧਕਾਂ ਵੱਲੋਂ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਕੀਤੇ ਗਏ ਕਥਿਤ ਨਾਜਾਇਜ਼ ਕਬਜ਼ਿਆਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਪੀੜਤ ਕਿਸਾਨਾਂ ਦੀ ਅੱਜ ਬਿਆਸ ਵਿਚ ਪੰਜਾਬ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਭਾਈ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ ਡੇਰੇ ਵੱਲੋਂ ਪਿਛਲੇ ਸਮੇਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਕੀਤੇ ਗਏ ਵਾਅਦਿਆਂ ਤੋਂ ਭੱਜਣ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਬਾਰੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਭਾਈ ਸਿਰਸਾ ਨੇ ਦੱਸਿਆ ਕਿ ਪੀੜਤ ਕਿਸਾਨਾਂ ਵੱਲੋਂ ਬਿਆਸ ਵਿਚ ਕਰੀਬ 2 ਮਹੀਨੇ ਪਹਿਲਾਂ ਕੁਝ ਦਿਨ ਭੁੱਖ ਹੜਤਾਲ ਕਰਨ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡੇਰੇ ਦੇ ਨੁਮਾਇੰਦਿਆਂ ਵੱਲੋਂ 20-7-2019 ਨੂੰ ਪੀੜਤ ਕਿਸਾਨਾਂ ਨਾਲ ਇੱਕ ਸਮਝੌਤਾ ਕੀਤਾ ਗਿਆ ਸੀ ਕਿ ਇੱਕ ਹਫ਼ਤੇ ਦੇ ਅੰਦਰ ਕਿਸਾਨ ਰਾਜਿੰਦਰ ਸਿੰਘ ਜਿਸ ਦੀ ਕਰੀਬ ਬਾਰਾਂ ਕਨਾਲ ਜ਼ਮੀਨ ਉੱਪਰ ਡੇਰੇ ਦਾ ਨਜਾਇਜ਼ ਕਬਜ਼ਾ ਹੈ, ਦੀ ਨਿਸ਼ਾਨਦੇਹੀ ਕਰਵਾ ਕੇ ਜੇ ਡੇਰੇ ਦੇ ਕਬਜ਼ੇ ਹੇਠ ਹੋਈ ਤਾਂ ਇਸ ਨੂੰ ਵਾਪਸ ਕੀਤਾ ਜਾਵੇਗਾ ਪਰ ਡੇਰੇ ਦੇ ਪ੍ਰਬੰਧਕਾਂ ਵੱਲੋਂ ਕੀਤੇ ਗਏ ਵਾਅਦੇ ਦੋ ਮਹੀਨੇ ਬੀਤ ਜਾਣ ਤੇ ਵੀ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਟਾਲਮਟੋਲ ਕੀਤਾ ਜਾ ਰਿਹਾ ਹੈ। ਭਾਈ ਸਿਰਸਾ ਨੇ ਕਿਹਾ ਕਿ ਇਸ ਦੇ ਵਿਰੋਧ ਵਿੱਚ ਪੀੜਤ ਕਿਸਾਨਾਂ ਵੱਲੋਂ 12 ਸਤੰਬਰ ਨੂੰ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ਤੋਂ ਸਵੇਰੇ 10 ਵਜੇ ਇੱਕ ਰੋਸ ਮਾਰਚ ਸ਼ੁਰੂ ਕਰ ਕੇ ਅੰਮ੍ਰਿਤਸਰ-ਜਲੰਧਰ ਹਾਈਵੇਅ ਉਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਅਤੇ ਇਹ ਧਰਨਾ ਉੰਨਾ ਚਿਰ ਨਹੀਂ ਚੁੱਕਿਆ ਜਾਵੇਗਾ ਜਿੰਨਾ ਚਿਰ 20-7-19 ਨੂੰ ਹੋਏ ਲਿਖਤੀ ਫ਼ੈਸਲੇ ਅਤੇ 22-7-2019 ਨੂੰ ਹਾਈ ਕੋਰਟ ਦੇ ਹੁਕਮਾਂ ਮੁਤਾਬਿਕ ਉਕਤ ਡੇਰੇ ਵੱਲੋਂ ਦਰਿਆ ਬਿਆਸ ਦੇ ਕੁਦਰਤੀ ਵਹਾਅ ਨੂੰ ਬਦਲਣ ਸਬੰਧੀ ਸਾਡੇ ਬਿਆਨ ਲੈ ਕੇ ਜਿੰਨਾ ਚਿਰ ਸਹੀ ਤੱਥਾਂ ਦੇ ਅਧਾਰ ’ਤੇ ਡਰੇਨਜ਼ ਵਿਭਾਗ, ਮਾਈਨਿੰਗ ਵਿਭਾਗ ਅਤੇ ਮਾਲ ਮਹਿਕਮਾ ਰਿਪੋਰਟ ਤਿਆਰ ਨਹੀਂ ਕਰ ਲੈਂਦੇ।


Comments Off on ਡੇਰਾ ਬਿਆਸ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਫ਼ੈਸਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.