ਗੈਂਗਸਟਰ ਰਾਜਵਿੰਦਰ ਘਾਲੀ ਦਾ ਕਤਲ !    ਨੌਜਵਾਨ ਸੋਚ: ਪੰਜਾਬ ’ਚ ਵਾਤਾਵਰਨ ਦਾ ਸੰਕਟ !    ਜਬਰ-ਜਨਾਹ ਦੀਆਂ ਪੀੜਤ ਕੁੜੀਆਂ ਤੇ ਸਾਡਾ ਸਮਾਜ !    ਨੌਜਵਾਨਾਂ ਵਿਚ ਵਧ ਰਹੀ ਅਸਹਿਣਸ਼ੀਲਤਾ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਸਵਾਮੀ ਨੇ ਪੁਰਾਣਾ ਰਿਕਾਰਡ ਕੱਢ ਕਾਂਗਰਸ ’ਤੇ ਨਿਸ਼ਾਨਾ ਸਾਧਿਆ !    ਨਾਗਰਿਕਤਾ ਬਿੱਲ ਦਾ ਡੇਢ ਕਰੋੜ ਲੋਕਾਂ ਨੂੰ ਲਾਭ ਹੋਵੇਗਾ: ਸੰਘ !    ਹਾਈਪਰਲੂਪ ਪ੍ਰਾਜੈਕਟ ਬਾਰੇ ਊਧਵ ਨਾਲ ਮੁਲਾਕਾਤ ਕਰਨਗੇ ਬ੍ਰੈਨਸਨ !    ਵਕੀਲਾਂ ਵੱਲੋਂ ਲਾਹੌਰ ਦੇ ਹਸਪਤਾਲ ’ਚ ਭੰਨਤੋੜ, ਪੰਜ ਮਰੀਜ਼ਾਂ ਦੀ ਮੌਤ !    ਪਾਕਿ ਅਦਾਲਤ ਵੱਲੋਂ ਹਾਫ਼ਿਜ਼ ਸਈਦ ਖ਼ਿਲਾਫ਼ ਦੋਸ਼ ਆਇਦ !    

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ ਰੈਲੀ

Posted On September - 11 - 2019

ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 10 ਸੰਤਬਰ

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅੰਮਿ੍ਤਸਰ ਵਿੱਚ ਕੀਤੀ ਰੈਲੀ ਦਾ ਦ੍ਰਿਸ਼।

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਅੱਜ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਡੀ.ਸੀ. ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਗਈ, ਜਿਸ ਵਿੱਚ ਭਾਰੀ ਗਿਣਤੀ ਵਿੱਚ ਆਸ਼ਾ, ਮਿਡ ਡੇਅ ਮੀਲ ਵਰਕਰਾਂ, ਜੰਗਲਾਤ ਵਰਕਰਾਂ, ਮਿਡ-ਡੇਅ ਮੀਲ ਦੇ ਦਫਤਰੀ ਮੁਲਾਜ਼ਮਾਂ, ਅਧਿਆਪਕਾਂ ਅਤੇ ਰੈਗੂਲਰ ਮੁਲਾਜ਼ਮਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਲੋਕ ਮੁੱਦਿਆਂ ਦੀ ਬਜਾਏ ਇੱਕ ਦੂਜੇ ‘ਤੇ ਕੀਤੀ ਜਾ ਰਹੀ ਚਿੱਕੜ ਉਛਾਲੀ ਦਾ ਜਮ ਕੇ ਵਿਰੋਧ ਕੀਤਾ।
ਆਗੂਆਂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ, ਸਿਹਤ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਕਿਸਾਨੀ ਖੁਦਕੁਸ਼ੀਆਂ ਵਰਗੇ ਅਸਲੀ ਮੁੱਦਿਆਂ ਨੂੰ ਲੈ ਕੇ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਕਾਰਜਸ਼ੈਲੀ ਵਿੱਚ ਕੋਈ ਅੰਤਰ ਨਹੀਂ ਹੈ। ਪ੍ਰਕਾਸ਼ ਸਿੰਘ ਥੋਥੀਆਂ ਦੀ ਅਗਵਾਈ ਹੇਠ ਹੋਈ ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜਰਮਨਜੀਤ ਸਿੰਘ, ਸੁਖਰਾਜ ਸਿੰਘ ਸਰਕਾਰੀਆ, ਪਰਮਜੀਤ ਕੌਰ ਮਾਨ ਅਤੇ ਮਮਤਾ ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪਿਛਲੇ ਢਾਈ ਸਾਲ ਦੇ ਅਰਸੇ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਦੇ ਹਰੇਕ ਵਰਗ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ ਅਤੇ ਅਧਿਆਪਕਾਂ, ਆਸ਼ਾ ਵਰਕਰਾਂ, ਮਿਡ-ਡੇਅ ਮੀਲ ਵਰਕਰਾਂ, ਜੰਗਲਾਤ ਵਰਕਰਾਂ ਅਤੇ ਮਿਡ-ਡੇਅ ਮੀਲ ਦਫਤਰੀ ਮੁਲਾਜ਼ਮਾਂ ਸਮੇਤ ਸਮੂਹ ਵਿਭਾਗਾਂ ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਵਿੱਚ ਹੋਰ ਵਾਧਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਕੇਂਦਰ ਅਤੇ ਪੰਜਾਬ ਸਰਕਾਰ ਜਨਵਰੀ 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਤੋਂ ਇਨਕਾਰੀ ਹੈ, ਦੂਜੇ ਪਾਸੇ ਇਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਹਰੇਕ ਮਹੀਨੇ 5-5 ਲੱਖ ਰੁਪਏ ਪੈਨਸ਼ਨਾਂ ਲੈ ਰਹੇ ਹਨ। ਅਸ਼ਵਨੀ ਅਵਸਥੀ, ਲਖਵਿੰਦਰ ਸਿੰਘ ਗਿੱਲ, ਰਛਪਾਲ ਸਿੰਘ ਜੋਧਾਨਗਰੀ, ਅਮਰਜੀਤ ਸਿੰਘ ਭੱਲਾ ਅਤੇ ਰਾਜ ਮਸੀਹ ਭੋਏਵਾਲ, ਅਰਜਿੰਦਰ ਕਲੇਰ ਨੇ ਮੰਗ ਕੀਤੀ ਕਿ ਕੱਚੇ ਅਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਆਸ਼ਾ ਵਰਕਰਾਂ ਅਤੇ ਮਿਡ-ਡੇਅ ਮੀਲ ਵਰਕਰਾਂ ‘ਤੇ ਘੱਟੋ ਘੱਟ ਉਜਰਤਾਂ ਦਾ ਕਾਨੂੰਨ ਲਾਗੂ ਕੀਤਾ ਜਾਵੇ, ਆਸ਼ਾ ਫੈਸਿਲੀਟੇਟਰਾਂ ਨੂੰ 18000 ਰੁਪਏ ਤਨਖਾਹ ਦਿੱਤੀ ਜਾਵੇ, 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਐਨ.ਪੀ.ਐਸ. ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ।


Comments Off on ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ ਰੈਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.