ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ

Posted On September - 22 - 2019

ਚੇਨੱਈ, 21 ਸਤੰਬਰ
ਇੱਥੇ ਅੱਜ ਇੱਕ ਜਹਾਜ਼ ਵਿੱਚ ਤਕਨੀਕੀ ਨੁਕਸ ਪੈ ਜਾਣ ਕਾਰਨ ਉਸ ਨੂੰ ਉਡਣ ਤੋਂ ਕਰੀਬ 40 ਮਿੰਟਾਂ ਮਗਰੋਂ ਹਵਾਈ ਅੱਡੇ ’ਤੇ ਉਤਾਰਨਾ ਪਿਆ। ਚੇਨੱਈ ਤੋਂ ਦੋਹਾ ਜਾ ਰਹੀ ਉਡਾਣ ਵਿੱਚ ਜਦੋਂ ਤਕਨੀਕੀ ਨੁਕਸ ਦਾ ਪਤਾ ਲੱਗਿਆ ਤਾਂ ਪਾਇਲਟ ਨੇ ਇਸ ਦੀ ਜਾਣਕਾਰੀ ਹਵਾਈ ਜਹਾਜ਼ ਦੇ ਅਮਲੇ ਨੂੰ ਦਿੱਤੀ। ਮਗਰੋਂ ਪਾਇਲਟ ਨੇ ਸਾਵਧਾਨੀ ਨਾਲ ਜਹਾਜ਼ ਨੂੰ ਹਵਾਈ ਅੱਡੇ ’ਤੇ ਉਤਾਰ ਦਿੱਤਾ। ਯਾਤਰੀਆਂ ਨੂੰ ਹਵਾਈ ਅੱਡੇ ਦੇ ਨੇੜਲੇ ਹੋਟਲ ਵਿੱਚ ਲਿਜਾਇਆ ਗਿਆ ਤੇ ਕਈ ਘੰਟੇ ਮਗਰੋਂ ਜਹਾਜ਼ ਨੇ ਫੇਰ ਉਡਾਣ ਭਰੀ। ਅਜਿਹੀ ਘਟਨਾ ਕੁਝ ਦਿਨ ਪਹਿਲਾਂ ਵੀ ਵਾਪਰੀ ਸੀ। ਸਿਵਲ ਐਵੀਏਸ਼ਨ ਅਥਾਰਿਟੀ ਨੇ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। -ਪੀਟੀਆਈ

 


Comments Off on ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.