ਅਯੁੱਧਿਆ ਕੇਸ: ਸਾਰੇ ਸਵਾਲ ਸਾਡੇ ਤੋਂ ਹੀ ਕਿਉਂ? !    ਜਾਪਾਨ ’ਚ ਸਮੁੰਦਰੀ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 56 ਹੋਈ !    ਆਵਲਾ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ !    ਅਕਾਲੀ ਦਲ ਦਾ ਰਾਜਸੀ ਵਿੰਗ ਹੈ ਸ਼੍ਰੋਮਣੀ ਕਮੇਟੀ: ਰੰਧਾਵਾ !    ਗੁਰਬੱਤ ਵੀ ਨਹੀਂ ਰੋਕ ਸਕੀ ਬੂਟ ਪਾਲਿਸ਼ ਵਾਲੇ ਸਨੀ ਦਾ ਰਾਹ !    ਪੁਲੀਸ ਵੱਲੋਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ !    ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਤਾਰਪੀਡੋ ਕਰ ਰਿਹੈ ਬਾਦਲ ਦਲ: ਸਰਨਾ !    ਪਾਦਰੀ ਕੇਸ: ਮੁਹਾਲੀ ਅਦਾਲਤ ਨੇ ਨਿਰਮਲ ਤੇ ਸੁਰਿੰਦਰਪਾਲ ਭਗੌੜੇ ਐਲਾਨੇ !    ਦਿੱਲੀ ਦੇ ਚਾਰ ਸਟੇਡੀਅਮ ਸਾਰਿਆਂ ਲਈ ਖੋਲ੍ਹਣ ਦਾ ਫ਼ੈਸਲਾ !    ਪੰਜਾਬ ਨੇ ਕੌਮੀ ਸੀਨੀਅਰ ਤੇ ਜੂਨੀਅਰ ਗਤਕਾ ਚੈਂਪੀਅਨਸ਼ਿਪ ਜਿੱਤੀ !    

ਤ੍ਰਿਪੁਰਾ ਹਾਈ ਕੋਰਟ ਦੇ ਚੀਫ ਜਸਟਿਸ ਹੋਣਗੇ ਅਕੀਲ ਕੁਰੈਸ਼ੀ

Posted On September - 22 - 2019

ਨਵੀਂ ਦਿੱਲੀ, 21 ਸਤੰਬਰ
ਸੁਪਰੀਮ ਕੋਰਟ ਦੇ ਕੌਲਿਜੀਅਮ ਨੇ ਜਸਟਿਸ ਅਕੀਲ ਕੁਰੈਸ਼ੀ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ ਜਸਟਿਸ ਲਾਉਣ ਦਾ ਆਪਣਾ ਫ਼ੈਸਲਾ ਸੋਧਦਿਆਂ ਉਨ੍ਹਾਂ ਨੂੰ ਤ੍ਰਿਪੁਰਾ ਹਾਈ ਕੋਰਟ ਦੇ ਚੀਫ ਜਸਟਿਸ ਵਜੋਂ ਤਰੱਕੀ ਦੇ ਦਿੱਤੀ ਹੈ। ਜਸਟਿਸ ਕੁਰੈਸ਼ੀ ਨੂੰ ਤ੍ਰਿਪੁਰਾ ਹਾਈ ਕੋਰਟ ਦਾ ਚੀਫ ਜਸਟਿਸ ਬਣਾਉਣ ਦਾ ਫ਼ੈਸਲਾ ਕੌਲਿਜੀਅਮ ਦੀ 5 ਸਤੰਬਰ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਜਸਟਿਸ ਕੁਰੈਸ਼ੀ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਚੀਫ ਜਸਟਿਸ ਨਿਯੁਕਤ ਕੀਤੇ ਜਾਣ ਦੀ ਸਿਫਾਰਸ਼ ਕੀਤੀ ਸੀ ਪਰ ਕੇਂਦਰ ਨੇ ਇਸ ’ਤੇ ਕੁਝ ਇਤਰਾਜ਼ ਲਗਾਏ ਸੀ। -ਪੀਟੀਆਈ


Comments Off on ਤ੍ਰਿਪੁਰਾ ਹਾਈ ਕੋਰਟ ਦੇ ਚੀਫ ਜਸਟਿਸ ਹੋਣਗੇ ਅਕੀਲ ਕੁਰੈਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.