ਲੋਕਾਂ ਦੇ ਅਧਿਕਾਰਾਂ ਲਈ ਗੰਭੀਰ ਖ਼ਤਰਾ !    ਕਸ਼ਮੀਰੀਆਂ ਲਈ ਪੰਜਾਬ ’ਚੋਂ ਉੱਠੀ ਆਵਾਜ਼ ਦਾ ਮਹੱਤਵ !    ਅੱਸੂ !    ਖ਼ੁਦਕੁਸ਼ੀ ਪੀੜਤ ਪਰਿਵਾਰ ਦੀ ਮਦਦ ਲਈ ਸਰਕਾਰ ਤੋਂ ਪਹਿਲਾਂ ਪੁੱਜੇ ਸਮਾਜ ਸੇਵੀ !    ਅਫ਼ਗਾਨਿਸਤਾਨ ਵਿਚ ਰਾਸ਼ਟਰਪਤੀ ਚੋਣਾਂ ਲਈ ਕਮਰਕੱਸੇ !    ਪਾਕਿ ਰਾਹਤ ਲਈ ਅਮਰੀਕਾ ਤੋਂ ਲੈ ਸਕਦੈ ਸਹਾਇਤਾ !    ਵਿਕਾਸ ਕਾਰਜਾਂ ’ਚ ਤੇਜ਼ੀ ਲਈ ਵਿਧਾਇਕਾਂ ਨਾਲ ਤਾਲਮੇਲ ਰੱਖਣ ਮੰਤਰੀ: ਕੈਪਟਨ !    ਸੌਮਿਆ ਸਰਕਾਰ ਬੰਗਲਾਦੇਸ਼ ਕ੍ਰਿਕਟ ਟੀਮ ’ਚੋਂ ਬਾਹਰ !    ਵਿਸ਼ਵ ਕੱਪ-2019 ਆਈਸੀਸੀ ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟੂਰਨਾਮੈਂਟ !    ਔਡ-ਈਵਨ ਯੋਜਨਾ ਖ਼ਿਲਾਫ਼ ਐਨਜੀਟੀ ’ਚ ਪਟੀਸ਼ਨ !    

ਥਰੀਕੇ ਦੇ ਪਟਵਾਰਖਾਨੇ ਪੁੱਜੇ ਨਵੇਂ ਪਟਵਾਰੀ ’ਤੇ ਕਾਤਲਾਨਾ ਹਮਲਾ

Posted On September - 12 - 2019

ਟ੍ਰਿਬਿਊਨ ਨਿੂਜ਼ ਸਰਵਿਸ
ਲੁਧਿਆਣਾ, 11 ਸਤੰਬਰ
ਪਿੰਡ ਥਰੀਕੇ ਦੇ ਪਟਵਾਰਖਾਨੇ ’ਚ ਪਹਿਲੇ ਦਿਨ ਕੰਮ ’ਤੇ ਪੁੱਜੇ ਸਰਦੂਲਗੜ੍ਹ (ਮਾਨਸਾ) ਵਾਸੀ ਪਟਵਾਰੀ ’ਤੇ ਮੰਗਲਵਾਰ ਨੂੰ ਅਣਪਛਾਤੇ ਨੌਜਵਾਨ ਨੇ ਤੇਜ਼ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਭਰਤੀ ਕਰਵਾਇਆ ਗਿਆ। ਥਾਣਾ ਸਦਰ ਦੀ ਪੁਲੀਸ ਨੇ ਫੱਟੜ ਪਟਵਾਰੀ ਦੀਪਕ ਸਿੰਗਲਾ ਦੀ ਸ਼ਿਕਾਇਤ ’ਤੇ ਅਣਪਛਾਤੇ ਹਮਲਾਵਾਰਾਂ ਖਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜ਼ਖਮੀ ਪਟਵਾਰੀ ਦੀਪਕ ਸਿੰਗਲਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੀ ਟਰਾਂਸਫਰ ਕੁਝ ਦਿਨ ਪਹਿਲਾਂ ਹੀ ਲੁਧਿਆਣਾ ’ਚ ਹੋਈ ਹੈ। 10 ਸਤੰਬਰ ਦੀ ਸਵੇਰੇ ਉਹ ਨੇ ਥਰੀਕੇ ਸਥਿਤ ਪਟਵਾਰਖਾਨੇ ’ਚ ਆਇਆ ਸੀ। ਸਵੇਰੇ ਲਗਭਗ 11 ਵਜੇ ਉਹ ਕੰਮ ਕਰ ਰਿਹਾ ਸੀ ਕਿ ਅਚਾਨਕ ਇੱਕ ਮੋਟਰਸਾਈਕਲ ’ਤੇ ਚਾਰ ਨੌਜਵਾਨ ਉਥੇ ਪੁੱਜੇ। ਇਸ ਤੋਂ ਪਹਿਲਾਂ ਉਹ ਕੁਝ ਸਮਝ ਪਾਉਂਦੇ ਇੱਕ ਮੁਲਜ਼ਮ ਨੇ ਉਸ ਦੀ ਗਰਦਨ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਉਸ ਦੇ ਰੌਲਾ ਪਾਉਣ ’ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਆਸਪਾਸ ਦੇ ਲੋਕਾਂ ਨੇ ਉਸਨੂੰ ਹਸਪਤਾਲ ’ਚ ਭਰਤੀ ਕਰਵਾਇਆ।
ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਵਾਰੀ ਦੀਪਕ ਸਿੰਗਲਾ ਦੀ ਹਾਲਤ ਖਤਰੇ ਤੋਂ ਬਾਹਰ ਹੈ। ਹਾਲੇ ਤੱਕ ਇਹ ਨਹੀਂ ਪਤਾ ਲੱਗਿਆ ਕਿ ਉਨ੍ਹਾਂ ’ਤੇ ਹਮਲਾ ਕਿਉਂ ਹੋਇਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।


Comments Off on ਥਰੀਕੇ ਦੇ ਪਟਵਾਰਖਾਨੇ ਪੁੱਜੇ ਨਵੇਂ ਪਟਵਾਰੀ ’ਤੇ ਕਾਤਲਾਨਾ ਹਮਲਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.