ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਤੋਂ ਪ੍ਰਸ਼ਾਸਨ ਬੇਖ਼ਬਰ

Posted On September - 11 - 2019

ਦਰਾਜ ਵਿੱਚ ਵੱਢ ਕੇ ਸੁੱਟੇ ਹੋਏ ਦਰੱਖ਼ਤ। -ਫੋਟੋ: ਮਾਰਕੰਡਾ

ਪੱਤਰ ਪ੍ਰੇਰਕ
ਤਪਾ ਮੰਡੀ, 10 ਸਤੰਬਰ
ਨਜ਼ਦੀਕੀ ਪਿੰਡ ਦਰਾਜ ਵਿੱਚ ਸਰਕਾਰੀ ਹਾਈ ਸਕੂਲ ਦੇ ਪਿਛਲੇ ਪਾਸੇ ਰਾਮਬਾਗ ਦੇ ਨਾਲ ਲੱਗਦੀ ਸ਼ਾਮਲਾਟ ਵਿੱਚੋਂ ਬਿਨਾਂ ਮਨਜ਼ੂਰੀ ਤਿੰਨ ਦਰੱਖਤਾਂ ਦੀ ਕਟਾਈ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਦਰੱਖਤਾਂ ਦੀ ਕਟਾਈ ਕਰਕੇ ਹੇਠਾਂ ਸੁੱਟੇ ਹੋਏ ਸਨ। ਇਕ ਪਾਸੇ ਸਰਕਾਰ ‘ਰੁੱਖ ਲਗਾਓ ਪੰਜਾਬ ਬਚਾਓ‘ ਤਹਿਤ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਹੁੰਗਾਰਾ ਭਰ ਰਹੀ ਹੈ ਅਤੇ ਪਹਿਲੇ ਪਾਤਸ਼ਾਹੀ ਦੇ ਪ੍ਰਕਾਸ਼ ਦਿਵਸ ਮੌਕੇ 550 ਬੂਟੇ ਲਗਾਏ ਜਾ ਰਹੇ ਹਨ, ਦੂਜੇ ਪਾਸੇ ਗ੍ਰਾਮ ਪੰਚਾਇਤ ਦਰਾਜ ਦੀ ਨੱਕ ਹੇਠ ਬਿਨਾਂ ਮਨਜ਼ੂਰੀ ਤੋਂ ਦਰੱਖਤ ਕੱਟੇ ਜਾ ਰਹੇ ਹਨ, ਜਿਸ ਬਾਰੇ ਅਧਿਕਾਰੀ ਬੇਖ਼ਬਰ ਹਨ। ਜਦ ਇਸ ਸਬੰਧੀ ਪਿੰਡ ਦੇ ਸਰਪੰਚ ਕਰਮ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਵੀ ਨਹੀਂ ਪਤਾ, ਇਹ ਦਰੱਖਤ ਉਸ ਦੀ ਗੈਰ ਹਾਜ਼ਰੀ ’ਚ ਕੱਟੇ ਗਏ ਹਨ। ਉਧਰ ਪੰਚਾਇਤ ਸੈਕਟਰੀ ਗੁਰਦੀਪ ਸਿੰਘ ਨੇ ਕਿਹਾ ਕਿ ਪੰਚਾਇਤ ਵੱਲੋਂ ਬੱਚਿਆਂ ਦੇ ਖੇਡਣ ਲਈ ਜਿੰਮ ਵਾਸਤੇ ਰਸਤਾ ਪੱਧਰਾ ਕਰਨ ਸਬੰਧੀ ਸਿਰਫ਼ ਮਤਾ ਪੁਆਇਆ ਸੀ ਪਰ ਦਰੱਖਤਾਂ ਦੀ ਕਟਾਈ ਸਬੰਧੀ ਕੋਈ ਵੀ ਮਤਾ ਨਹੀਂ ਪਾਇਆ। ਉਨ੍ਹਾਂ ਦੱਸਿਆ ਕਿ ਦਰੱਖਤ ਕੱਟਣ ਦੀ ਮਨਜ਼ੂਰੀ ਹੀ ਨਹੀਂ ਮਿਲਦੀ। ਬੀਡੀਪੀਓ ਸ਼ਹਿਣਾ ਨਿਧੀ ਸਿਨਹਾ ਨੇ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।


Comments Off on ਦਰੱਖਤਾਂ ਦੀ ਅੰਨ੍ਹੇਵਾਹ ਕਟਾਈ ਤੋਂ ਪ੍ਰਸ਼ਾਸਨ ਬੇਖ਼ਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.