ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਦੁਬਈ ਵਿਚ ਫਸੇ ਦੋ ਨੌਜਵਾਨ ਘਰ ਪਰਤੇ

Posted On September - 12 - 2019

ਦੁਬਈ ਵਿੱਚ ਫਸੇ ਨੌਜਵਾਨਾਂ ਦੀ ਵੀਡੀਓ ਦੇਖਦੇ ਹੋਏ ਬੀਬੀ ਅਮਨਜੋਤ ਕੌਰ ਰਾਮੂਵਾਲੀਆ।

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 11 ਸਤੰਬਰ
ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਦੇ ਯਤਨਾਂ ਸਦਕਾ ਦੁਬਈ ਵਿੱਚ ਫਸੇ ਚਾਰ ਨੌਜਵਾਨਾਂ ਵਿਚੋਂ ਦੋ ਨੌਜਵਾਨ ਜਸਵਿੰਦਰ ਸਿੰਘ ਤੇ ਵਿੱਕੀ ਵਾਸੀਆਨ ਗੁਰਦਾਸਪੁਰ ਸਹੀ ਸਲਾਮਤ ਆਪਣੇ ਘਰ ਪਰਤ ਆਏ ਹਨ। ਅੱਜ ਇੱਥੇ ਸੰਸਥਾ ਦੀ ਸੰਚਾਲਕ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਦੁਬਈ ਵਿੱਚ ਫਸੇ ਚਾਰ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਈ ਸੀ, ਜਿਸ ਰਾਹੀਂ ਉਨ੍ਹਾਂ ਦੁਬਈ ਵਿੱਚ ਬੜੇ ਮਾੜੇ ਹਾਲਾਤ ਵਿੱਚ ਫਸੇ ਹੋਣ ਦਾ ਜ਼ਿਕਰ ਕਰਦਿਆਂ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾ ਨੂੰ ਮਦਦ ਦੀ ਅਪੀਲ ਕੀਤੀ ਸੀ। ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਟਰੈਵਲ ਏਜੰਟ ਦੀ ਧੋਖਾਧੜੀ ਦਾ ਸ਼ਿਕਾਰ ਉਕਤ ਨੌਜਵਾਨਾਂ ਨੇ ਇਕ ਕਮਰੇ ’ਚੋਂ ਸੋਸ਼ਲ ਮੀਡੀਆ ਦੀ ਮਦਦ ਨਾਲ ਆਪਣੇ ਸੰਪਰਕ ਨੰਬਰ ਦੀ ਜਾਣਕਾਰੀ ਦੇ ਕੇ ਆਪਬੀਤੀ ਬਿਆਨ ਕੀਤੀ ਸੀ। ਜਦੋਂ ਇਹ ਮਾਮਲਾ ਹੈਲਪਿੰਗ ਹੈਪਲੈਸ ਦੀ ਟੀਮ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੌਜਵਾਨਾਂ ਨਾਲ ਸੰਪਰਕ ਸਾਧਿਆ ਤੇ ਹਾਲਾਤ ਦਾ ਜਾਇਜ਼ਾ ਲਿਆ। ਨੌਜਵਾਨਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਬੁਰੀ ਹਾਲਤ ਵਿੱਚ ਹਨ। ਏਜੰਟ ਉਨ੍ਹਾਂ ਨੂੰ ਵਿਜ਼ਟਰ ਵੀਜ਼ੇ ’ਤੇ ਰੁਜ਼ਗਾਰ ’ਤੇ ਲਗਾਉਣ ਦਾ ਝਾਂਸਾ ਦੇ ਕੇ ਦੁਬਈ ਲੈ ਕੇ ਆ ਗਿਆ ਸੀ। ਹੁਣ ਏਜੰਟ ਨੇ ਉਨ੍ਹਾਂ ਅਤੇ ਪਰਿਵਾਰਕ ਮੈਂਬਰਾਂ ਦੇ ਫੋਨ ਵੀ ਚੁੱਕਣੇ ਬੰਦ ਕਰ ਦਿੱਤੇ ਹਨ ਅਤੇ ਉਨ੍ਹਾਂ ਨੂੰ ਦੁਬਈ ਵਿੱਚ ਫਸਾ ਕੇ ਏਜੰਟ ਖ਼ੁਦ ਫਰਾਰ ਹੋ ਗਿਆ ਹੈ। ਬੀਬੀ ਰਾਮੂਵਾਲੀਆਂ ਨੇ ਦੱਸਿਆ ਕਿ ਉਨ੍ਹਾਂ ਦੁਬਈ ਦੀ ਇੰਡੀਅਨ ਅੰਬੈਂਸੀ ਨਾਲ ਸੰਪਰਕ ਕਰਕੇ ਵਾਈਸ ਕੌਂਸਲਰ ਲੇਬਰ ਦੇ ਮੁਖੀ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੀੜਤ ਨੌਜਵਾਨਾਂ ਦੀ ਹਾਲਤ ਤੋਂ ਜਾਣੂ ਕਰਵਾਇਆ। ਬੀਬੀ ਰਾਮੂਵਾਲੀਆ ਤੇ ਹੈਲਪਿੰਗ ਹੈਪਲੈਸ ਦੀ ਟੀਮ ਨੇ ਇੰਡੀਅਨ ਅੰਬੈਂਸੀ ਰਾਹੀਂ ਦੋ ਨੌਜਵਾਨਾਂ ਨੂੰ ਵਾਈਟ ਪਾਸਪੋਰਟ ਮੁਹੱਈਆ ਕਰਵਾਏ ਗਏ ਅਤੇ ਦੋ ਨੌਜਵਾਨਾਂ ਦੀ ਕਾਨੂੰਨੀ ਕਾਰਵਾਈ ਪੂਰੀ ਹੁੰਦਿਆਂ ਹੀ ਉਨ੍ਹਾਂ ਨੂੰ ਵੀ ਪਾਸਪੋਰਟ ਮਿਲ ਜਾਣਗੇ। ਉਨ੍ਹਾਂ ਦੱਸਿਆ ਕਿ ਦੋ ਨੌਜਵਾਨ ਜਸਵਿੰਦਰ ਸਿੰਘ ਅਤੇ ਵਿੱਕੀ ਵਾਪਸ ਆ ਗਏ ਹਨ ਅਤੇ ਦੂਜੇ ਨੌਜਵਾਨਾਂ ਨੂੰ ਜਲਦੀ ਵਾਪਸ ਲਿਆਂਦਾ ਜਾਵੇਗਾ।


Comments Off on ਦੁਬਈ ਵਿਚ ਫਸੇ ਦੋ ਨੌਜਵਾਨ ਘਰ ਪਰਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.