ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਦੋ ਸਕੇ ਭਰਾ 960 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ

Posted On September - 11 - 2019

ਦੇਵਿੰਦਰ ਸਿੰਘ ਜੱਗੀ
ਪਾਇਲ, 10 ਸਤੰਬਰ

ਥਾਣਾ ਪਾਇਲ ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮ।

ਥਾਣਾ ਪਾਇਲ ਦੀ ਪੁਲੀਸ ਨੇ ਵੱਖ-ਵੱਖ ਮਾਰਕੇ ਦੀਆਂ 80 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਸਕੇ ਭਰਾਵਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਡੀਐੱਸਪੀ ਪਾਇਲ ਹਰਦੀਪ ਸਿੰਘ ਚੀਮਾ ਤੇ ਥਾਣਾ ਪਾਇਲ ਦੇ ਮੁੱਖ ਅਫਸਰ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲੀਸ ਜ਼ਿਲ੍ਹਾ ਖੰਨਾ ਦੇ ਮੁਖੀ ਗੁਰਸ਼ਰਨਦੀਪ ਸਿੰਘ ਗਰੇਵਾਲ ਦੀਆਂ ਹਦਾਇਤਾਂ ’ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਤੇ ਐਕਸਾਈਜ਼ ਇੰਸਪੈਕਟਰ ਹਰਦੀਪ ਸਿੰਘ ਰਾੜਾ ਸਾਹਿਬ ਵਿੱਚ ਮੌਜੂਦ ਸਨ। ਉਸ ਮੌਕੇ ਕਿਸੇ ਮੁਖਬਰ ਨੇ ਪੱਕੀ ਇਤਲਾਹ ਦਿੰਦਿਆਂ ਕਿਹਾ ਕਿ ਨਵਜੋਤ ਸਿੰਘ ਉਰਫ ਜੋਤ ਤੇ ਕਿਰਨਦੀਪ ਸਿੰਘ ਉਰਫ ਕਿਰਨ ਵਾਸੀ ਪਿੰਡ ਕਟਾਹਰੀ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ ਜਿਨ੍ਹਾਂ ਦੇ ਘਰ ਵੱਡੀ ਮਾਤਰਾ ’ਚ ਨਾਜਾਇਜ਼ ਸ਼ਰਾਬ ਸਟੋਰ ਕਰਕੇ ਰੱਖੀ ਹੋਈ ਹੈ। ਉਸੇ ਸਮੇਂ ਪੁਲੀਸ ਪਾਰਟੀ ਨੇ ਇਨ੍ਹਾਂ ਵਿਅਕਤੀਆਂ ਦੇ ਘਰ ਛਾਪਾ ਮਾਰਿਆ ਤਾਂ ਕਬੂਤਰਾਂ ਵਾਲੇ ਖੁੱਡੇ ਤੇ ਖੁੱਲੇ ਬਰਾਂਡੇ ਵਿੱਚ ਵੱਖ-ਵੱਖ ਮਾਰਕੇ ਦੀਆਂ 80 ਪੇਟੀਆਂ ਨਾਜਾਇਜ਼ ਸਰਾਬ ਬਰਾਮਦ ਹੋਈ। ਜਿਸ ਵਿੱਚ 55 ਪੇਟੀਆਂ ਨੈਨਾ ਵਿਸਕੀ ਤੇ 25 ਪੇਟੀਆਂ 777 ਮਾਰਕਾ ਚੰਡੀਗੜ੍ਹ ਸ਼ਰਾਬ ਦੀਆਂ ਸਨ।
ਥਾਣੇਦਾਰ ਮੁਖਤਿਆਰ ਸਿੰਘ ਮੰਡੇਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

 


Comments Off on ਦੋ ਸਕੇ ਭਰਾ 960 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.