ਗੰਨਮੈਨ 38, ਖ਼ਰਚਾ 18 ਲੱਖ !    ਕੌਮਾਂਤਰੀ ਮੁੱਕੇਬਾਜ਼ੀ ਐਸੋਸੀਏਸ਼ਨ ਵੱਲੋਂ ਇਟਲੀ ਵਿੱਚ ਯੂਰਪੀ ਫੋਰਮ ਰੱਦ !    ਟੋਕੀਓ ਓਲੰਪਿਕ: ਤੈਅ ਪ੍ਰੋਗਰਾਮ ਮੁਤਾਬਕ ਹੋਣਗੀਆਂ ਖੇਡਾਂ: ਰਿਜਿਜੂ !    ‘ਆਪ’ ਵਿਧਾਇਕਾਂ ਵੱਲੋਂ ਵਿਧਾਨ ਸਭਾ ਅੱਗੇ ਪ੍ਰਦਰਸ਼ਨ !    ਕਰੋਨਾਵਾਇਰਸ: ਮੁੱਢਲੀ ਜਾਣਕਾਰੀ ਤੇ ਉਪਾਅ !    ਛਾਤੀ ਵਿੱਚ ਭਾਰਾਪਣ ਹੋਣਾ ਗੰਭੀਰ ਸੰਕੇਤ !    ਸਿੱਖ ਇਤਿਹਾਸ ਦਾ ਉੜੀਆ ’ਚ ਅਨੁਵਾਦ ਕਰਨ ਵਾਲੀ ਸਾਧਨਾ ਪਾਤਰੀ ਦਾ ਸਨਮਾਨ !    ਬੱਚੇ ਦੀ ਮੌਤ: ਸਿਹਤ ਮੰਤਰੀ ਨੇ ਡਾਕਟਰ ਜੋੜੇ ਦੀ ਮੁਅੱਤਲੀ ਦੇ ਹੁਕਮ ਵਾਪਸ ਲਏ !    ਦੋਹਰੇ ਕਤਲ ਕਾਂਡ ਮਾਮਲੇ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ !    ਜਵਾਨੀ ਦੇ ਅਵੱਲੇ ਜੋਸ਼ ’ਚ ਹੋਸ਼ ਰੱਖਣਾ ਵੀ ਜ਼ਰੂਰੀ !    

ਨਗਰ ਕੌਂਸਲ ਮੁਲਾਜ਼ਮਾਂ ਨੇ ਧਰਨਾ ਲਾ ਕੇ ਆਵਾਜਾਈ ਰੋਕੀ

Posted On September - 11 - 2019

ਬਾਜ਼ਾਰ ’ਚ ਰੋਸ ਮੁਜ਼ਾਹਰਾ ਕਰਦੇ ਹੋਏ ਮਿਉਂਸਿਪਲ ਕਰਮਚਾਰੀ।

ਸ਼ਗਨ ਕਟਾਰੀਆ
ਜੈਤੋ, 10 ਸਤੰਬਰ
ਨਗਰ ਕੌਂਸਲ ਦਫ਼ਤਰ ’ਚ ਈਓ ਅਤੇ ਹੋਰ ਅਧਿਕਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਕਰਾਉਣ ਦੀ ਮੰਗ ਲਈ ਕੌਂਸਲ ਮੁਲਾਜ਼ਮਾਂ ਵੱਲੋਂ ਸ਼ਹਿਰ ’ਚ ਮੁਜ਼ਾਹਰਾ ਕੀਤਾ ਗਿਆ। ਇਸ ਪਿੱਛੋਂ ਉਨ੍ਹਾਂ ਬਾਜਾਖਾਨਾ ਚੌਕ ’ਚ ਧਰਨਾ ਲਾ ਕੇ ਆਵਾਜਾਈ ਠੱਪ ਕਰ ਕੇ ਆਪਣਾ ਰੋਸ ਜਤਾਇਆ।
ਨਗਰ ਕੌਂਸਲ ਕਰਮਚਾਰੀ ਯੂਨੀਅਨ ਦੇ ਆਗੂਆਂ ਨਾਇਬ ਸਿੰਘ ਬਰਾੜ, ਰਮੇਸ਼ ਕੁਮਾਰ ਭੰਵਰ, ਕੌਂਸਲਰ ਬਲਵਿੰਦਰ ਸਿੰਘ, ਮਾਰਕੀਟ ਸੁਧਾਰ ਕਮੇਟੀ ਦੇ ਪ੍ਰਧਾਨ ਰਾਕੇਸ਼ ਕੁਮਾਰ ਘੋਚਾ, ਕਿਸਾਨ ਆਗੂ ਨਾਇਬ ਸਿੰਘ ਭਗਤੂਆਣਾ ਤੇ ਨਛੱਤਰ ਸਿੰਘ ਜੈਤੋ, ਪ੍ਰੋ. ਤਰਸੇਮ ਨਰੂਲਾ ਆਦਿ ਬੁਲਾਰਿਆਂ ਨੇ ਕਿਹਾ ਕਿ 22 ਜੁਲਾਈ ਨੂੰ ਹੋਏ ਈਓ ਦੇ ਤਬਾਦਲੇ ਮਗਰੋਂ ਕਿਸੇ ਨਵੇਂ ਈਓ ਦੀ ਤਾਇਨਾਤੀ ਨਹੀਂ ਹੋਈ। ਲੇਖਾਕਾਰ, ਜਰਨਲ ਇੰਸਪੈਕਟਰ, ਏਐਮਈ ਅਤੇ ਭਾਗ ਅਫ਼ਸਰ ਦੀਆਂ ਅਸਾਮੀਆਂ ਵੀ ਲੰਮੇ ਅਰਸੇ ਤੋਂ ਖਾਲੀ ਹਨ। ਨਵੀਆਂ ਤਾਇਨਾਤੀਆਂ ਦੀ ਮੰਗ ਲਈ 3 ਸਤੰਬਰ ਤੋਂ ਕਰਮਚਾਰੀ ਹੜਤਾਲ ’ਤੇ ਸਨ ਅਤੇ 6 ਸਤੰਬਰ ਨੂੰ ਹੜਤਾਲ ਭੁੱਖ ਹੜਤਾਲ ਵਿਚ ਤਬਦੀਲ ਕੀਤੀ ਗਈ।
ਬੁਲਾਰਿਆਂ ਕਿਹਾ ਕਿ ਅਧਿਕਾਰੀ ਨਾ ਹੋਣ ਕਾਰਨ ਕਰਮਚਾਰੀਆਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਲੋਕਾਂ ਦੇ ਦਫ਼ਤਰੀ ਕੰਮਕਾਜ ਰੁਕੇ ਪਏ ਹਨ। ਗਿਲਾ ਕੀਤਾ ਗਿਆ ਕਿ ਸੰਘਰਸ਼ ਦੇ ਬਾਵਜੂਦ ਸਰਕਾਰ ਤਾਇਨਾਤੀਆਂ ਕਰਨ ਵਿਚ ਦਿਲਚਸਪੀ ਨਹੀਂ ਵਿਖਾ ਰਹੀ।

ਕਾਰਜਕਾਰੀ ਈਓ ਨੇ ਅਹੁਦਾ ਸੰਭਾਲਿਆ

ਸ਼ਹਿਰੀਆਂ ਦੀ ਮਦਦ ਨਾਲ ਨਗਰ ਕੌਂਸਲ ਕਰਮਚਾਰੀਆਂ ਵੱਲੋਂ ਲੜੇ ਜਾ ਰਹੇ ਸੰਘਰਸ਼ ਨੂੰ ਹਫ਼ਤੇ ਮਗਰੋਂ ਬੂਰ ਪਿਆ ਹੈ। ਸਰਕਾਰ ਨੇ ਨਗਰ ਕੌਂਸਲ ਗੋਨਿਆਣਾ ਵਿੱਚ ਤਾਇਨਾਤ ਕਾਰਜਸਾਧਕ ਅਫ਼ਸਰ ਨੂੰ ਨਗਰ ਕੌਂਸਲ ਜੈਤੋ ਦਾ ਵਾਧੂ ਕਾਰਜਭਾਰ ਸੌਂਪ ਦਿੱਤਾ। ਈ.ਓ. ਵਿਜੈ ਜਿੰਦਲ ਨੇ ਅੱਜ ਬਾਅਦ ਦੁਪਹਿਰ ਇੱਥੇ ਪਹੁੰਚ ਕੇ ਆਪਣਾ ਅਹੁਦਾ ਸੰਭਾਲ ਲਿਆ ਹੈ। ਸਥਾਨਕ ਸਰਕਾਰ ਵਿਭਾਗ ਪੰਜਾਬ ਵੱਲੋਂ ਸ਼ਾਮ ਨੂੰ ਜਾਰੀ ਕਾਰਜਸਾਧਕ ਅਫ਼ਸਰਾਂ ਦੇ ਤਬਾਦਲਿਆਂ ਦੀ ਸੂਚੀ ਵਿਚ ਮੁਹਾਲੀ ਦੇ ਰਹਿਣ ਵਾਲੇ ਈ.ਓ. ਅਸ਼ੋਕ ਕੁਮਾਰ ਦੀ ਤਾਇਨਾਤੀ ਜੈਤੋ ਕਰ ਦਿੱਤੀ ਗਈ। ਉਨ੍ਹਾਂ ਅਜੇ ਆਪਣਾ ਕਾਰਜਭਾਰ ਨਹੀਂ ਸੰਭਾਲਿਆ।


Comments Off on ਨਗਰ ਕੌਂਸਲ ਮੁਲਾਜ਼ਮਾਂ ਨੇ ਧਰਨਾ ਲਾ ਕੇ ਆਵਾਜਾਈ ਰੋਕੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.